Punjab

ਹਰੀਕੇ ਪੱਤਣ ਵਿਖੇ ਅੱਜ ਹੋਵੇਗੀ ਵਿਸ਼ੇਸ਼ ਅਰਦਾਸ, ਰਵਨੀਤ ਬਿੱਟੂ ਨੇ ਜਥੇਦਾਰ ਨੂੰ ਕੀਤੀ ਸਭ ਪੀੜਤਾਂ ਨੂੰ ਯਾਦ ਕਰਨ ਦੀ ਅਪੀਲ

ਹਰੀਕੇ ਪੱਤਣ ਵਿਖੇ ਅੱਜ ਹੋਵੇਗੀ ਵਿਸ਼ੇਸ਼ ਅਰਦਾਸ, ਰਵਨੀਤ ਬਿੱਟੂ ਨੇ ਜਥੇਦਾਰ ਨੂੰ ਕੀਤੀ ਸਭ ਪੀੜਤਾਂ ਨੂੰ ਯਾਦ ਕਰਨ ਦੀ ਅਪੀਲ

ਹਰੀਕੇ ਪੱਤਣ ਵਿਖੇ ਅੱਜ ਹੋਵੇਗੀ ਵਿਸ਼ੇਸ਼ ਅਰਦਾਸ, ਰਵਨੀਤ ਬਿੱਟੂ ਨੇ ਜਥੇਦਾਰ ਨੂੰ ਕੀਤੀ ਸਭ ਪੀੜਤਾਂ ਨੂੰ ਯਾਦ ਕਰਨ ਦੀ ਅਪੀਲ

ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਅੱਜ 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਸਤਲੁਜ ਦਰਿਆ ਦੇ ਕੰਢੇ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ 1984 ਅਤੇ ਉਸ ਤੋਂ ਬਾਅਦ ਦੇ ਦੌਰ ਦੌਰਾਨ ਸ਼ਹੀਦ ਹੋਏ ਸਿੱਖਾਂ ਦੀ ਯਾਦ ਅਤੇ ਪੀੜਤ ਪਰਿਵਾਰਾਂ ਲਈ ਇਨਸਾਫ਼ ਦੀ ਅਰਦਾਸ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਰੀ ਕੀਤੇ ਸੱਦੇ ਅਨੁਸਾਰ ਸ਼ਾਮ 6 ਵਜੇ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕੀਤਾ ਜਾਵੇਗਾ। ਇਸ ਤੋਂ ਬਾਅਦ ਸ੍ਰੀ ਸੁਖਮਨੀ ਸਾਹਿਬ ਦੇ ਪਾਠ, ਗੁਰਬਾਣੀ ਕੀਰਤਨ ਅਤੇ ਅਰਦਾਸ ਕੀਤੀ ਜਾਵੇਗੀ। ਸਮਾਗਮ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਵੀ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਕਥਿਤ ਲਾਪਤਾ ਵਿਅਕਤੀਆਂ ਨਾਲ ਸਬੰਧਤ ਮਾਮਲਿਆਂ ਨੂੰ ਜਨਤਕ ਤੌਰ ‘ਤੇ ਉਠਾਇਆ ਸੀ।

ਰਵਨੀਤ ਬਿੱਟੂ ਨੇ ਕੀਤੀ ਇਹ ਅਪੀਲ

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਸੰਦੇਸ਼ ਜਾਰੀ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਅੱਜ ਦੀ ਅਰਦਾਸ ਵਿੱਚ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਹਿੰਸਾ ਤੋਂ ਪ੍ਰਭਾਵਿਤ ਹੋਏ ਸਾਰੇ ਲੋਕਾਂ ਨੂੰ ਯਾਦ ਕੀਤਾ ਜਾਵੇ।

ਹਰੀਕੇ ਪੱਤਣ ਵਿਖੇ ਅੱਜ ਹੋਵੇਗੀ ਵਿਸ਼ੇਸ਼ ਅਰਦਾਸ, ਰਵਨੀਤ ਬਿੱਟੂ ਨੇ ਜਥੇਦਾਰ ਨੂੰ ਕੀਤੀ ਸਭ ਪੀੜਤਾਂ ਨੂੰ ਯਾਦ ਕਰਨ ਦੀ ਅਪੀਲ

ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਉਸ ਦੌਰ ਦੀ ਹਿੰਸਾ ਵਿੱਚ ਜਾਨ ਗੁਆਉਣ ਵਾਲੇ ਵਰਦੀਧਾਰੀ, ਨਿਹੱਥੇ ਨਾਗਰਿਕ ਅਤੇ ਹੋਰ ਸਾਰੇ ਪੰਜਾਬੀ ਪਰਿਵਾਰਾਂ ਦੇ ਦੁੱਖ ਨੂੰ ਵੀ ਅਰਦਾਸ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਬਿੱਟੂ ਨੇ ਕਿਹਾ ਕਿ ਸ਼ਾਂਤੀ, ਏਕਤਾ ਅਤੇ ਮਨੁੱਖਤਾ ਦੇ ਸੰਦੇਸ਼ ਨਾਲ ਕੀਤੀ ਅਰਦਾਸ ਸਾਰੇ ਪੀੜਤ ਪਰਿਵਾਰਾਂ ਲਈ ਹੌਸਲੇ ਅਤੇ ਸੰਤੁਸ਼ਟੀ ਦਾ ਕਾਰਨ ਬਣ ਸਕਦੀ ਹੈ।

ਜਥੇਦਾਰ ਨੇ ਸੰਗਤਾਂ ਨੂੰ ਕੀਤੀ ਸ਼ਮੂਲੀਅਤ ਦੀ ਅਪੀਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਰੀ ਅਪੀਲ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤ ਦੇ ਸਹਿਯੋਗ ਨਾਲ ਇਹ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਹਰੀਕੇ ਪੱਤਣ ਵਿਖੇ ਪਹੁੰਚ ਕੇ ਸਮਾਗਮ ਵਿੱਚ ਸ਼ਮੂਲੀਅਤ ਕਰਨ ਅਤੇ ਅਰਦਾਸ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

ਇਸ ਸਮਾਗਮ ਨੂੰ ਇਤਿਹਾਸਕ ਯਾਦਾਂ, ਇਨਸਾਫ਼ ਦੀ ਮੰਗ ਅਤੇ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਦੇ ਸੰਦੇਸ਼ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼