Punjab

ਗੁਰਦਾਸਪੁਰ ਦੇ ਪਿੰਡ ਭੰਗਵਾ ਵਿੱਚ ਦੋ ਧਿਰਾਂ ਵਿਚਾਲੇ ਫਾਇਰਿੰਗ

ਗੁਰਦਾਸਪੁਰ ਦੇ ਪਿੰਡ ਭੰਗਵਾ ਵਿੱਚ ਦੋ ਧਿਰਾਂ ਵਿਚਾਲੇ ਫਾਇਰਿੰਗ

ਗੁਰਦਾਸਪੁਰ ਦੇ ਪਿੰਡ ਭੰਗਵਾ ਵਿੱਚ ਦੋ ਧਿਰਾਂ ਵਿਚਾਲੇ ਫਾਇਰਿੰਗ; CCTV ਆਈ ਸਾਹਮਣੇ, ਪੁਲਿਸ ਨੇ ਕੇਸ ਦਰਜ ਕਰਕੇ ਛਾਪੇਮਾਰੀ ਕੀਤੀ ਸ਼ੁਰੂ

ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਭੰਗਵਾ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਵਿਵਾਦ ਖੂਨੀ ਝੜਪ ਵਿੱਚ ਤਬਦੀਲ ਹੋ ਗਿਆ। ਇਸ ਦੌਰਾਨ ਹੋਈ ਫਾਇਰਿੰਗ ਵਿੱਚ 26 ਸਾਲਾ ਵਿਜੇ ਮਸੀਹ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਵਿਜੇ ਮਸੀਹ ਝਗੜੇ ਵਿੱਚ ਸ਼ਾਮਲ ਨਹੀਂ ਸੀ, ਸਗੋਂ ਸਿਰਫ਼ ਬਾਹਰ ਹੋ ਰਹੀ ਲੜਾਈ ਦੇਖਣ ਗਿਆ ਸੀ। ਇਸੇ ਦੌਰਾਨ ਚੱਲੀ ਗੋਲੀ ਉਸ ਦੇ ਸਿਰ ਵਿੱਚ ਲੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

GURDASPUR MURDER

ਪਹਿਲਾਂ ਹੀ ਪੁਲਿਸ ਨੂੰ ਦਿੱਤੀ ਗਈ ਸੀ ਸੂਚਨਾ

ਪਿੰਡ ਵਾਸੀਆਂ ਦੇ ਮੁਤਾਬਕ, ਸਰਪੰਚ ਨੇ ਸੰਭਾਵਿਤ ਝਗੜੇ ਦੀ ਜਾਣਕਾਰੀ ਪਹਿਲਾਂ ਹੀ ਪੁਲਿਸ ਨੂੰ ਦੇ ਦਿੱਤੀ ਸੀ। ਲੋਕਾਂ ਦਾ ਦੋਸ਼ ਹੈ ਕਿ ਸਮੇਂ ਸਿਰ ਪੁਲਿਸ ਵੱਲੋਂ ਪ੍ਰਭਾਵਸ਼ਾਲੀ ਕਾਰਵਾਈ ਨਾ ਕੀਤੇ ਜਾਣ ਕਾਰਨ ਇਹ ਘਟਨਾ ਵਾਪਰੀ। ਘਟਨਾ ਤੋਂ ਬਾਅਦ ਸਾਹਮਣੇ ਆਈ CCTV ਫੁਟੇਜ ਵਿੱਚ ਕੁਝ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਪਿੰਡ ਵਿੱਚ ਘੁੰਮਦੇ ਨਜ਼ਰ ਆ ਰਹੇ ਹਨ। ਮ੍ਰਿਤਕ ਦੇ ਮਾਮਾ ਬੱਬਾ ਮਸੀਹ ਅਤੇ ਮਾਤਾ ਮੇਵਾਲ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਪਿੰਡ ਵਿੱਚ ਜੱਟ ਅਤੇ ਕ੍ਰਿਸਚਨ ਭਾਈਚਾਰੇ ਦੇ ਨੌਜਵਾਨਾਂ ਵਿਚਾਲੇ ਝਗੜਾ ਹੋਇਆ ਸੀ, ਜਿਸ ਦਾ ਪੁਲਿਸ ਨੇ ਸਮਝੌਤਾ ਕਰਵਾ ਦਿੱਤਾ ਸੀ। ਪਰ ਉਨ੍ਹਾਂ ਦਾ ਦੋਸ਼ ਹੈ ਕਿ ਉਸੇ ਰੰਜਿਸ਼ ਦੇ ਚੱਲਦਿਆਂ ਬੀਤੀ ਰਾਤ ਕੁਝ ਲੋਕ ਬਾਹਰੋਂ ਵਿਅਕਤੀਆਂ ਨੂੰ ਨਾਲ ਲੈ ਕੇ ਪਿੰਡ ਵਿੱਚ ਆਏ ਅਤੇ ਹਮਲਾ ਕਰ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਵਿਜੇ ਮਸੀਹ ਦਾ ਝਗੜੇ ਨਾਲ ਕੋਈ ਸਬੰਧ ਨਹੀਂ ਸੀ, ਪਰ ਹਮਲਾਵਰਾਂ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਗੋਲੀ ਉਸ ਦੇ ਸਿਰ ਵਿੱਚ ਲੱਗ ਗਈ। ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਮਾਮਲੇ ਸਬੰਧੀ ਡੀਐਸਪੀ ਸ਼ਹਿਬਾਜ਼ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਇਹ ਝਗੜਾ ਪੁਰਾਣੀ ਰੰਜਿਸ਼ ਕਾਰਨ ਹੋਇਆ। ਪੁਲਿਸ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਦੇ ਅਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼