Punjab

‘ਮੇਰੇ ਨਾਲੋਂ ਲੋਕਾਂ ਦੀ ਸੁਰੱਖਿਆ ਜ਼ਰੂਰੀ’ : MP ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਪੇਸ਼ਕਸ਼

'ਮੇਰੇ ਨਾਲੋਂ ਲੋਕਾਂ ਦੀ ਸੁਰੱਖਿਆ ਜ਼ਰੂਰੀ' : MP ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਪੇਸ਼ਕਸ਼

‘ਮੇਰੇ ਨਾਲੋਂ ਲੋਕਾਂ ਦੀ ਸੁਰੱਖਿਆ ਜ਼ਰੂਰੀ’ : MP ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਪੇਸ਼ਕਸ਼

ਸੁਲਤਾਨਪੁਰ ਲੋਧੀ: ਰਾਜ ਸਭਾ ਮੈਂਬਰ, ਵਾਤਾਵਰਣ ਪ੍ਰੇਮੀ ਅਤੇ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕ ਹਿੱਤ ਨੂੰ ਤਰਜੀਹ ਦਿੰਦਿਆਂ ਆਪਣੀ ਸਰਕਾਰੀ ਸੁਰੱਖਿਆ ਸਵੈ-ਇੱਛਾ ਨਾਲ ਵਾਪਸ ਕਰਨ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਲਈ ਤੈਨਾਤ ਪੁਲਿਸ ਮੁਲਾਜ਼ਮਾਂ ਨੂੰ ਥਾਣਿਆਂ ਵਿੱਚ ਭੇਜ ਕੇ ਆਮ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਜਾਵੇ।

MP Sant Balbir Singh Seechewal

ਛੇ ਸੁਰੱਖਿਆ ਮੁਲਾਜ਼ਮਾਂ ਨੂੰ ਥਾਣਿਆਂ ਵਿੱਚ ਤਾਇਨਾਤ ਕਰਨ ਦੀ ਮੰਗ

ਡੀਜੀਪੀ ਨੂੰ ਭੇਜੇ ਪੱਤਰ ਵਿੱਚ ਸੰਤ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਨਾਲ ਇਸ ਸਮੇਂ ਛੇ ਪੁਲਿਸ ਮੁਲਾਜ਼ਮ ਸੁਰੱਖਿਆ ਡਿਊਟੀ ‘ਤੇ ਤੈਨਾਤ ਹਨ। ਉਨ੍ਹਾਂ ਸੁਝਾਅ ਦਿੱਤਾ ਕਿ ਇਨ੍ਹਾਂ ਵਿੱਚੋਂ ਤਿੰਨ ਮੁਲਾਜ਼ਮਾਂ ਨੂੰ ਲੋਹੀਆਂ ਖਾਸ ਥਾਣੇ ਅਤੇ ਤਿੰਨ ਨੂੰ ਸੁਲਤਾਨਪੁਰ ਲੋਧੀ ਥਾਣੇ ਵਿੱਚ ਤਾਇਨਾਤ ਕੀਤਾ ਜਾਵੇ, ਤਾਂ ਜੋ ਉਹ ਵਧ ਰਹੀਆਂ ਅਪਰਾਧਿਕ ਘਟਨਾਵਾਂ ਨਾਲ ਨਜਿੱਠਣ ਅਤੇ ਲੋਕਾਂ ਦੀ ਸੁਰੱਖਿਆ ਮਜ਼ਬੂਤ ਕਰਨ ਵਿੱਚ ਯੋਗਦਾਨ ਪਾ ਸਕਣ।

‘ਲੋਕਾਂ ਨੂੰ ਮੇਰੇ ਨਾਲੋਂ ਵੱਧ ਸੁਰੱਖਿਆ ਦੀ ਲੋੜ’

ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਮੌਜੂਦਾ ਹਾਲਾਤਾਂ ਵਿੱਚ ਆਮ ਲੋਕਾਂ ਨੂੰ ਸੁਰੱਖਿਆ ਦੀ ਵੱਧ ਲੋੜ ਹੈ। ਉਨ੍ਹਾਂ ਕਿਹਾ ਕਿ ਜਦੋਂ ਇੱਕ ਵਿਅਕਤੀ ਦੀ ਸੁਰੱਖਿਆ ਲਈ ਛੇ ਪੁਲਿਸ ਮੁਲਾਜ਼ਮ ਤਾਇਨਾਤ ਹੋਣ ਅਤੇ ਦੂਜੇ ਪਾਸੇ ਕਈ ਇਲਾਕਿਆਂ ਵਿੱਚ ਪੁਲਿਸ ਬਲ ਦੀ ਘਾਟ ਕਾਰਨ ਲੋਕ ਅਪਰਾਧਾਂ ਦਾ ਸਾਹਮਣਾ ਕਰ ਰਹੇ ਹੋਣ, ਤਾਂ ਉਪਲਬਧ ਪੁਲਿਸ ਬਲ ਨੂੰ ਜਨਤਾ ਦੀ ਸੁਰੱਖਿਆ ਲਈ ਵਰਤਣਾ ਵਧੇਰੇ ਲਾਜ਼ਮੀ ਹੈ।ਉਨ੍ਹਾਂ ਨੇ ਪੱਤਰ ਵਿੱਚ ਜ਼ਿਕਰ ਕੀਤਾ ਕਿ ਜਲੰਧਰ ਜ਼ਿਲ੍ਹੇ ਦੇ ਲੋਹੀਆਂ ਇਲਾਕੇ ਅਤੇ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਵੇਈਂ ਦੇ ਆਲੇ-ਦੁਆਲੇ ਚੋਰੀ, ਲੁੱਟ-ਖੋਹ ਅਤੇ ਨਸ਼ਿਆਂ ਨਾਲ ਜੁੜੀਆਂ ਅਪਰਾਧਿਕ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਕਾਰਨ ਇਲਾਕੇ ਦੇ ਲੋਕਾਂ ਅਤੇ ਸ਼ਰਧਾਲੂਆਂ ਵਿੱਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ।

MP Sant Balbir Singh Seechewal

ਸੰਤ ਸੀਚੇਵਾਲ ਨੇ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਵੀ ਮਲਸੀਆਂ ਪੁਲਿਸ ਚੌਕੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਘਾਟ ਸਬੰਧੀ ਸਰਕਾਰ ਅਤੇ ਪੁਲਿਸ ਅਧਿਕਾਰੀਆਂ ਨੂੰ ਪੱਤਰ ਲਿਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇੱਕ ਸਮੇਂ ਉਨ੍ਹਾਂ ਦੇ ਪਿੰਡ ਸੀਚੇਵਾਲ ਵਿੱਚ ਇੱਕੋ ਰਾਤ ਅੱਠ ਚੋਰੀਆਂ ਹੋਈਆਂ ਸਨ ਅਤੇ ਬਿਜਲੀ ਦੀਆਂ ਤਾਰਾਂ ਦੀਆਂ ਲਗਾਤਾਰ ਚੋਰੀਆਂ ਲੋਕਾਂ ਲਈ ਗੰਭੀਰ ਚਿੰਤਾ ਦਾ ਕਾਰਨ ਬਣੀਆਂ ਹੋਈਆਂ ਹਨ।

MP Sant Balbir Singh Seechewal

 

ਪਵਿੱਤਰ ਵੇਈਂ ‘ਤੇ ਆਉਣ ਵਾਲੀਆਂ ਸੰਗਤਾਂ ਦੀ ਸੁਰੱਖਿਆ ‘ਤੇ ਵੀ ਜ਼ੋਰ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਵਿੱਤਰ ਵੇਈਂ ਵਿਖੇ ਹਰ ਰੋਜ਼ ਹਜ਼ਾਰਾਂ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ। ਅਜਿਹੇ ਪਵਿੱਤਰ ਧਾਰਮਿਕ ਸਥਾਨ ਦੇ ਆਲੇ-ਦੁਆਲੇ ਵਧ ਰਹੀਆਂ ਅਪਰਾਧਿਕ ਗਤੀਵਿਧੀਆਂ ਨਾ ਸਿਰਫ਼ ਚਿੰਤਾਜਨਕ ਹਨ, ਸਗੋਂ ਸੰਗਤਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੀ ਗੰਭੀਰ ਮਸਲਾ ਹਨ।

ਪਹਿਲਾਂ ਵੀ ਸੁਰੱਖਿਆ ਲੈਣ ਤੋਂ ਕੀਤਾ ਸੀ ਇਨਕਾਰ

ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿੱਚ ਇਹ ਵੀ ਦੱਸਿਆ ਕਿ ਜਦੋਂ ਪਹਿਲੀ ਵਾਰ ਉਨ੍ਹਾਂ ਨੂੰ ਸਰਕਾਰੀ ਸੁਰੱਖਿਆ ਦੇਣ ਦੀ ਪੇਸ਼ਕਸ਼ ਕੀਤੀ ਗਈ ਸੀ, ਉਸ ਸਮੇਂ ਵੀ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ। ਹੁਣ ਉਨ੍ਹਾਂ ਨੇ ਮੁੜ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨਾਲ ਤਾਇਨਾਤ ਸਾਰੇ ਛੇ ਪੁਲਿਸ ਮੁਲਾਜ਼ਮਾਂ ਨੂੰ ਹਟਾ ਕੇ ਲੋਹੀਆਂ ਖਾਸ ਅਤੇ ਸੁਲਤਾਨਪੁਰ ਲੋਧੀ ਥਾਣਿਆਂ ਵਿੱਚ ਤਿੰਨ-ਤਿੰਨ ਦੀ ਗਿਣਤੀ ਵਿੱਚ ਤਾਇਨਾਤ ਕੀਤਾ ਜਾਵੇ, ਤਾਂ ਜੋ ਉਹ ਲੋਕਾਂ ਦੀ ਸੁਰੱਖਿਆ ਲਈ ਆਪਣੀਆਂ ਸੇਵਾਵਾਂ ਦੇ ਸਕਣ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼