Punjab

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਸਾਈਂ ਸਈਅਦ ਅਲੀ ਰਜ਼ਾ ਕਾਦਰੀ ਨੇ ਭਾਰਤ ਸਰਕਾਰ ਨੂੰ ਕੀਤੀ ਅਪੀਲ

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਸਾਈਂ ਸਈਅਦ ਅਲੀ ਰਜ਼ਾ ਕਾਦਰੀ ਨੇ ਭਾਰਤ ਸਰਕਾਰ ਨੂੰ ਕੀਤੀ ਅਪੀਲ

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਸਾਈਂ ਸਈਅਦ ਅਲੀ ਰਜ਼ਾ ਕਾਦਰੀ ਨੇ ਭਾਰਤ ਸਰਕਾਰ ਨੂੰ ਕੀਤੀ ਅਪੀਲ

ਲਾਹੌਰ: ਪਾਕਿਸਤਾਨ ਵਿੱਚ ਸਥਿਤ ਗੱਦੀ ਨਸ਼ੀਨ ਸਾਈ ਮੀਆ ਮੀਰ ਕਾਦਰੀ ਦੇ ਵਾਰਿਸ ਸਾਈਂ ਸਈਅਦ ਅਲੀ ਰਜ਼ਾ ਕਾਦਰੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਰਾਹਦਾਰੀ ਨੂੰ ਜਲਦ ਤੋਂ ਜਲਦ ਮੁੜ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਧਾਰਮਿਕ ਰਸਤਾ ਨਹੀਂ, ਸਗੋਂ ਦੋਵੇਂ ਦੇਸ਼ਾਂ ਦੇ ਲੋਕਾਂ ਨੂੰ ਆਪਸ ਵਿੱਚ ਜੋੜਨ ਵਾਲਾ ਵਿਸ਼ਵਾਸ ਅਤੇ ਸਾਂਝ ਦਾ ਪ੍ਰਤੀਕ ਹੈ।

A $36 Million Mistake: Why India Must Walk Out Of The Kartarpur Corridor  Project

ਉਨ੍ਹਾਂ ਕਿਹਾ ਕਿ ਭਾਰਤ ਵੱਲੋਂ ਵੀਜ਼ਾ ਨਿਯਮਾਂ ਵਿੱਚ ਕੀਤੀ ਗਈ ਨਰਮੀ ਇੱਕ ਸਕਾਰਾਤਮਕ ਕਦਮ ਹੈ, ਪਰ ਹਜ਼ਾਰਾਂ-ਲੱਖਾਂ ਸਿੱਖ ਸ਼ਰਧਾਲੂਆਂ ਦੀ ਇਹ ਵੀ ਇੱਛਾ ਹੈ ਕਿ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਿਆ ਜਾਵੇ ਤਾਂ ਜੋ ਉਹ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਵਿੱਤਰ ਅਸਥਾਨ ਦੇ ਦਰਸ਼ਨ ਆਸਾਨੀ ਨਾਲ ਕਰ ਸਕਣ। ਸਾਈਂ ਸਈਅਦ ਅਲੀ ਰਜ਼ਾ ਕਾਦਰੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਰੋਜ਼ਾਨਾ ਧਾਰਮਿਕ ਸੇਵਾਵਾਂ ਅਤੇ ਲੰਗਰ ਦੀ ਪਰੰਪਰਾ ਨਿਰੰਤਰ ਜਾਰੀ ਹੈ, ਪਰ ਲਾਂਘਾ ਬੰਦ ਹੋਣ ਕਾਰਨ ਬੇਸ਼ੁਮਾਰ ਸ਼ਰਧਾਲੂ ਇਸ ਪਵਿੱਤਰ ਧਾਮ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਕਈ ਸੰਗਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਧਾਰਮਿਕ ਇੱਛਾ ਅਧੂਰੀ ਰਹਿ ਗਈ ਹੈ।

ਕਰਤਾਰਪੁਰ ਰਾਹਦਾਰੀ ਮੁੜ ਖੋਲ੍ਹਣ ਤੇ ਵੀਜ਼ਾ ਨੀਤੀ ਹੋਰ ਸਰਲ ਬਣਾਉਣ ਦੀ ਅਪੀਲ: ਸਾਈਂ ਸਈਅਦ  ਅਲੀ ਰਜ਼ਾ ਕਾਦਰੀ - appeal reopen kartarpur corridor sai syed ali raza qadri -mobile

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰਦੁਆਰੇ, ਮੰਦਰ, ਮਸਜਿਦਾਂ ਅਤੇ ਗਿਰਜਾਘਰ ਮਨੁੱਖਤਾ ਨੂੰ ਇੱਕਜੁੱਟ ਕਰਨ ਅਤੇ ਅਮਨ, ਪਿਆਰ ਤੇ ਭਾਈਚਾਰੇ ਦਾ ਸੰਦੇਸ਼ ਦੇਣ ਵਾਲੇ ਅਸਥਾਨ ਹਨ। ਇਸ ਲਈ ਧਾਰਮਿਕ ਸਥਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਤੋਂ ਦੂਰ ਰੱਖਣਾ ਸਮੇਂ ਦੀ ਲੋੜ ਹੈ। ਕਾਦਰੀ ਨੇ ਕਿਹਾ ਕਿ ਕਰਤਾਰਪੁਰ ਆਉਣ ਵਾਲਾ ਹਰ ਸ਼ਰਧਾਲੂ ਆਪਸੀ ਸਦਭਾਵਨਾ ਅਤੇ ਸ਼ਾਂਤੀ ਦਾ ਸੰਦੇਸ਼ ਲੈ ਕੇ ਵਾਪਸ ਜਾਂਦਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਰਾਹਦਾਰੀ ਮੁੜ ਖੋਲ੍ਹੀ ਜਾਂਦੀ ਹੈ ਤਾਂ ਇਹ ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਵਿਚਕਾਰ ਆਪਸੀ ਭਰੋਸੇ, ਸਾਂਝ ਅਤੇ ਧਾਰਮਿਕ ਸਦਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ।

Yet to decide on opening Kartarpur Corridor, says India | India News

ਉਨ੍ਹਾਂ ਇਹ ਵੀ ਕਿਹਾ ਕਿ ਜਿਵੇਂ ਪਾਕਿਸਤਾਨ ਦੇ ਲੋਕ ਭਾਰਤ ਵਿੱਚ ਸਥਿਤ ਅਜਮੇਰ ਸ਼ਰੀਫ਼ ਅਤੇ ਪਾਣੀਪਤ ਵਿਖੇ ਹਜ਼ਰਤ ਬੂ ਅਲੀ ਕਲੰਦਰ ਦੀ ਦਰਗਾਹ ਦੇ ਦਰਸ਼ਨਾਂ ਦੀ ਇੱਛਾ ਰੱਖਦੇ ਹਨ, ਉਸੇ ਤਰ੍ਹਾਂ ਭਾਰਤ ਦੀ ਸੰਗਤ ਵੀ ਪਾਕਿਸਤਾਨ ਸਥਿਤ ਆਪਣੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੀ ਹੈ। ਅੰਤ ਵਿੱਚ ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਰਾਹਦਾਰੀ ਨੂੰ ਮੁੜ ਸ਼ੁਰੂ ਕਰਨ ਦੇ ਨਾਲ-ਨਾਲ ਵੀਜ਼ਾ ਪ੍ਰਕਿਰਿਆ ਨੂੰ ਵੀ ਹੋਰ ਸਰਲ ਬਣਾਇਆ ਜਾਵੇ, ਤਾਂ ਜੋ ਦੋਵੇਂ ਦੇਸ਼ਾਂ ਦੇ ਸ਼ਰਧਾਲੂ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਬਿਨਾਂ ਬੇਲੋੜੀਆਂ ਰੁਕਾਵਟਾਂ ਦੇ ਕਰ ਸਕਣ ਅਤੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤੀ ਮਿਲ ਸਕੇ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼