Punjab

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ‘ਚ ਵੱਡਾ ਬਦਲਾਅ, ਪਿੱਤੇ ਦੀ ਪੱਥਰੀ ਦਾ ਆਪ੍ਰੇਸ਼ਨ ਹੁਣ ਸਿਰਫ਼ ਸਰਕਾਰੀ ਹਸਪਤਾਲਾਂ ਵਿੱਚ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 'ਚ ਵੱਡਾ ਬਦਲਾਅ, ਪਿੱਤੇ ਦੀ ਪੱਥਰੀ ਦਾ ਆਪ੍ਰੇਸ਼ਨ ਹੁਣ ਸਿਰਫ਼ ਸਰਕਾਰੀ ਹਸਪਤਾਲਾਂ ਵਿੱਚ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ‘ਚ ਵੱਡਾ ਬਦਲਾਅ, ਪਿੱਤੇ ਦੀ ਪੱਥਰੀ ਦਾ ਆਪ੍ਰੇਸ਼ਨ ਹੁਣ ਸਿਰਫ਼ ਸਰਕਾਰੀ ਹਸਪਤਾਲਾਂ ਵਿੱਚ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (MMSBY) ਤਹਿਤ ਪਿੱਤੇ ਦੀ ਪੱਥਰੀ (ਗਾਲਬਲੈਡਰ ਸਟੋਨ) ਦੇ ਇਲਾਜ ਨੂੰ ਲੈ ਕੇ ਆਪਣਾ ਪਹਿਲਾਂ ਲਿਆ ਫ਼ੈਸਲਾ ਬਦਲ ਦਿੱਤਾ ਹੈ। ਹੁਣ ਇਸ ਯੋਜਨਾ ਅਧੀਨ ਪਿੱਤੇ ਦੀ ਪੱਥਰੀ ਨਾਲ ਸਬੰਧਤ ਆਪ੍ਰੇਸ਼ਨ ਸਿਰਫ਼ ਸਰਕਾਰੀ ਹਸਪਤਾਲਾਂ ਵਿੱਚ ਹੀ ਕੀਤੇ ਜਾਣਗੇ। ਨਿੱਜੀ ਹਸਪਤਾਲਾਂ ਨੂੰ ਦਿੱਤੀ ਗਈ ਸਹੂਲਤ ਵਾਪਸ ਲੈ ਲਈ ਗਈ ਹੈ।

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਤੇ ਪੰਜਾਬੀਆਂ ਲਈ ਇਤਿਹਾਸਕ ਕਦਮ ਸਿੱਧ ਹੋਵੇਗਾ। ਇਸ  ਯੋਜਨਾ ਤਹਿਤ ਪੰਜਾਬ ‘ਚ ਰਹਿਣ ਵਾਲਾ ਹਰ ਪਰਿਵਾਰ ਸਰਕਾਰੀ ਤੇ 500 ਪ੍ਰਾਈਵੇਟ ਹਸਪਤਾਲਾਂ ‘ਚ  10 ਲੱਖ ਤੱਕ ਦਾ ਮੁਫ਼ਤ ਇਲਾਜ ਕਰਵਾ ਸਕੇਗਾ। ਪੰਜਾਬੀਆਂ ਦੀ ...

ਸਟੇਟ ਹੈਲਥ ਏਜੰਸੀ (SHA) ਪੰਜਾਬ ਵੱਲੋਂ ਜਾਰੀ ਨਵੇਂ ਹੁਕਮਾਂ ਮੁਤਾਬਕ 29 ਜੁਲਾਈ ਤੋਂ ਬਾਅਦ ਨਿੱਜੀ ਹਸਪਤਾਲਾਂ ਵਿੱਚ ਪਿੱਤੇ ਦੀ ਪੱਥਰੀ ਦੇ ਆਪ੍ਰੇਸ਼ਨ ਲਈ ਕਿਸੇ ਵੀ ਨਵੇਂ ਮਰੀਜ਼ ਦੀ ਪ੍ਰੀ-ਆਥਰਾਈਜ਼ੇਸ਼ਨ ਮਨਜ਼ੂਰ ਨਹੀਂ ਕੀਤੀ ਜਾਵੇਗੀ। ਇਸ ਨਾਲ ਯੋਜਨਾ ਦੇ ਲਾਭਪਾਤਰੀ ਹੁਣ ਇਹ ਸਰਜਰੀ ਸਿਰਫ਼ ਸਰਕਾਰੀ ਹਸਪਤਾਲਾਂ ਵਿੱਚ ਹੀ ਕਰਵਾ ਸਕਣਗੇ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਕੁਝ ਸਮਾਂ ਪਹਿਲਾਂ ਸਰਕਾਰ ਨੇ ਪਿੱਤੇ ਦੀ ਪੱਥਰੀ ਸਮੇਤ 11 ਤਰ੍ਹਾਂ ਦੀਆਂ ਸਰਜਰੀਆਂ ਨਿੱਜੀ ਹਸਪਤਾਲਾਂ ਵਿੱਚ ਵੀ ਕਰਵਾਉਣ ਦੀ ਇਜਾਜ਼ਤ ਦਿੱਤੀ ਸੀ। ਹਾਲਾਂਕਿ ਸਿਹਤ ਵਿਭਾਗ ਦੀ ਸਮੀਖਿਆ ਦੌਰਾਨ ਇਹ ਸਾਹਮਣੇ ਆਇਆ ਕਿ ਨਿੱਜੀ ਹਸਪਤਾਲਾਂ ਵਿੱਚ ਪਿੱਤੇ ਦੀ ਪੱਥਰੀ ਦੇ ਆਪ੍ਰੇਸ਼ਨਾਂ ਦੀ ਗਿਣਤੀ ਵਿੱਚ ਅਚਾਨਕ ਕਾਫ਼ੀ ਵਾਧਾ ਹੋ ਗਿਆ, ਜਦਕਿ ਸਰਕਾਰੀ ਹਸਪਤਾਲਾਂ ਵਿੱਚ ਅਜਿਹੇ ਮਰੀਜ਼ਾਂ ਦੀ ਗਿਣਤੀ ਘੱਟ ਗਈ। ਇਸ ਤੋਂ ਬਾਅਦ ਸਰਕਾਰ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ ਅਤੇ ਇਹ ਫ਼ੈਸਲਾ ਲਿਆ।

ਪੰਜਾਬ ਸਰਕਾਰ ਵੱਲੋਂ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ, 10 ਲੱਖ ਰੁਪਏ ਤੱਕ  ਦਾ ਮਿਲੇਗਾ ਮੁਫ਼ਤ ਇਲਾਜ

ਵਿਭਾਗੀ ਸੂਤਰਾਂ ਅਨੁਸਾਰ, ਮੁੱਢਲੀ ਸਮੀਖਿਆ ਵਿੱਚ ਇਹ ਸ਼ੱਕ ਜਤਾਇਆ ਗਿਆ ਕਿ ਕੁਝ ਨਿੱਜੀ ਹਸਪਤਾਲ ਯੋਜਨਾ ਅਧੀਨ ਮਿਲਣ ਵਾਲੇ ਸਰਜਰੀ ਪੈਕੇਜਾਂ ਦਾ ਲੋੜ ਤੋਂ ਵੱਧ ਲਾਭ ਉਠਾ ਰਹੇ ਸਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਨੀਤੀ ਵਿੱਚ ਸੋਧ ਕਰ ਦਿੱਤੀ। ਸਟੇਟ ਹੈਲਥ ਏਜੰਸੀ ਨੇ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਸਮੇਤ ਸਾਰੇ ਸਬੰਧਤ ਅਧਿਕਾਰੀਆਂ, ਸਿਵਲ ਸਰਜਨਾਂ ਅਤੇ ਸਰਕਾਰੀ ਸਿਹਤ ਸੰਸਥਾਵਾਂ ਨੂੰ ਨਵੇਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਨਵੇਂ ਫ਼ੈਸਲੇ ਤਹਿਤ ਓਪਨ ਅਤੇ ਲੈਪਰੋਸਕੋਪਿਕ ਕੋਲੇਸਿਸਟੈਕਟੋਮੀ ਸਮੇਤ ਪਿੱਤੇ ਦੀ ਪੱਥਰੀ ਨਾਲ ਸਬੰਧਤ ਸਾਰੇ ਸਰਜਰੀ ਪੈਕੇਜ ਹੁਣ ਕੇਵਲ ਸਰਕਾਰੀ ਹਸਪਤਾਲਾਂ ਵਿੱਚ ਹੀ ਉਪਲਬਧ ਹੋਣਗੇ। ਇਸ ਕਾਰਨ ਯੋਜਨਾ ਦੇ ਕਾਰਡਧਾਰਕ ਮਰੀਜ਼ ਇਹ ਸਰਜਰੀ ਨਿੱਜੀ ਹਸਪਤਾਲਾਂ ਵਿੱਚ ਕੈਸ਼ਲੈੱਸ ਸਹੂਲਤ ਰਾਹੀਂ ਨਹੀਂ ਕਰਵਾ ਸਕਣਗੇ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਮਾਹਿਰ ਡਾਕਟਰਾਂ ਅਤੇ ਸਿਹਤ ਸਹੂਲਤਾਂ ਦੀ ਵਧੀਆ ਵਰਤੋਂ ਹੋਵੇਗੀ। ਨਾਲ ਹੀ ਸਰਕਾਰੀ ਫੰਡਾਂ ਨਾਲ ਚੱਲ ਰਹੀ ਸਿਹਤ ਬੀਮਾ ਯੋਜਨਾ ਦੇ ਖਰਚਿਆਂ ‘ਤੇ ਹੋਰ ਪ੍ਰਭਾਵਸ਼ਾਲੀ ਨਿਗਰਾਨੀ ਰੱਖੀ ਜਾ ਸਕੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਸੰਭਾਵਿਤ ਦੁਰਵਰਤੋਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਬਠਿੰਡਾ ਦੇ ਸਿਵਲ ਸਰਜਨ ਡਾ. ਤਪਿੰਦਰਜੀਤ ਨੇ ਵੀ ਪੁਸ਼ਟੀ ਕੀਤੀ ਹੈ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਿੱਤੇ ਦੀ ਪੱਥਰੀ ਦੇ ਆਪ੍ਰੇਸ਼ਨ ਲਈ ਨਿੱਜੀ ਹਸਪਤਾਲਾਂ ਦੀ ਸਹੂਲਤ ਬੰਦ ਕਰ ਦਿੱਤੀ ਗਈ ਹੈ ਅਤੇ ਹੁਣ ਇਹ ਇਲਾਜ ਕੇਵਲ ਸਰਕਾਰੀ ਹਸਪਤਾਲਾਂ ਵਿੱਚ ਹੀ ਕੀਤਾ ਜਾਵੇਗਾ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼