Punjab

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ, ਪੰਜਾਬ ਦੇ ਸ਼ਹਿਰਾਂ ਵਿੱਚ ਜੰਗੀ ਪੱਧਰ ‘ਤੇ ਸਫ਼ਾਈ ਮੁਹਿੰਮ ਸ਼ੁਰੂ

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ, ਪੰਜਾਬ ਦੇ ਸ਼ਹਿਰਾਂ ਵਿੱਚ ਜੰਗੀ ਪੱਧਰ 'ਤੇ ਸਫ਼ਾਈ ਮੁਹਿੰਮ ਸ਼ੁਰੂ

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ, ਪੰਜਾਬ ਦੇ ਸ਼ਹਿਰਾਂ ਵਿੱਚ ਜੰਗੀ ਪੱਧਰ ‘ਤੇ ਸਫ਼ਾਈ ਮੁਹਿੰਮ ਸ਼ੁਰੂ

ਚੰਡੀਗੜ੍ਹ: ਪੰਜਾਬ ਵਿੱਚ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦੇ ਸਫ਼ਾਈ ਕਰਮਚਾਰੀਆਂ ਦੀ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਖ਼ਤਮ ਹੋ ਗਈ ਹੈ। ਹੜਤਾਲ ਖ਼ਤਮ ਹੁੰਦਿਆਂ ਹੀ ਗੁਰਦਾਸਪੁਰ, ਬਰਨਾਲਾ, ਫਿਰੋਜ਼ਪੁਰ ਸਮੇਤ ਕਈ ਸ਼ਹਿਰਾਂ ਵਿੱਚ ਸਫ਼ਾਈ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਗੁਰਦਾਸਪੁਰ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਸਫ਼ਾਈ ਟੀਮਾਂ ਨੇ ਸੜਕਾਂ ਅਤੇ ਬਾਜ਼ਾਰਾਂ ਵਿੱਚ ਪਏ ਕੂੜੇ ਦੇ ਢੇਰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਪ੍ਰਸ਼ਾਸਨ ਵੱਲੋਂ ਪ੍ਰਾਈਵੇਟ ਗੱਡੀਆਂ ਅਤੇ JCB ਮਸ਼ੀਨਾਂ ਦੀ ਵੀ ਮਦਦ ਲਈ ਗਈ ਹੈ ਤਾਂ ਜੋ 48 ਘੰਟਿਆਂ ਦੇ ਅੰਦਰ ਸ਼ਹਿਰ ਨੂੰ ਮੁੜ ਸਾਫ਼-ਸੁਥਰਾ ਬਣਾਇਆ ਜਾ ਸਕੇ। ਫਿਰੋਜ਼ਪੁਰ ਵਿੱਚ ਵੀ ਸਫ਼ਾਈ ਕਰਮਚਾਰੀਆਂ ਨੇ ਕੰਮ ਸੰਭਾਲ ਲਿਆ ਹੈ ਅਤੇ ਨਗਰ ਕੌਂਸਲ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕੂੜੇ ਦੇ ਢੇਰ ਹਟਾਉਣ ਅਤੇ ਸਫ਼ਾਈ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ।

strike ends in Firozpur

ਬਰਨਾਲਾ ਵਿੱਚ ਵੀ ਸਫ਼ਾਈ ਸੇਵਕ ਡਿਊਟੀ ‘ਤੇ ਵਾਪਸ ਪਰਤ ਆਏ ਹਨ। ਯੂਨੀਅਨ ਆਗੂਆਂ ਮੁਤਾਬਕ ਪੰਜਾਬ ਸਰਕਾਰ ਨੇ ਮੀਟਿੰਗ ਦੌਰਾਨ ਕਰਮਚਾਰੀਆਂ ਦੀਆਂ ਕਈ ਅਹਿਮ ਮੰਗਾਂ ਮੰਨ ਲਈਆਂ ਹਨ, ਜਿਸ ਤੋਂ ਬਾਅਦ ਹੜਤਾਲ ਵਾਪਸ ਲੈਣ ਦਾ ਫ਼ੈਸਲਾ ਕੀਤਾ ਗਿਆ।

strike ends in gurdaspur and barnala

ਸਰਕਾਰ ਦੇ ਭਰੋਸੇ ਅਨੁਸਾਰ, ਨਵੀਂ ਨੀਤੀ ਤਹਿਤ ਠੇਕੇ ‘ਤੇ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ, ਹੋਰ ਕੱਚੇ ਕਰਮਚਾਰੀਆਂ ਨੂੰ ਕੰਟਰੈਕਟ ਅਧੀਨ ਲਿਆਉਣ ਲਈ ਕਾਨੂੰਨੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਡਿਊਟੀ ਦੌਰਾਨ ਕਿਸੇ ਕਰਮਚਾਰੀ ਦੀ ਮੌਤ ਹੋਣ ‘ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਦੇਣ ਦਾ ਭਰੋਸਾ ਵੀ ਦਿੱਤਾ ਗਿਆ ਹੈ। ਸਰਕਾਰ ਨੇ ਲੇਬਰ ਕਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਦੀ ਘੱਟੋ-ਘੱਟ ਤਨਖ਼ਾਹ ₹14,500 ਤੋਂ ਵਧਾ ਕੇ ₹20,500 ਕਰਨ ਦਾ ਐਲਾਨ ਵੀ ਕੀਤਾ ਹੈ, ਜਿਸ ਨਾਲ ਕਰਮਚਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਹੜਤਾਲ ਖ਼ਤਮ ਹੋਣ ਨਾਲ ਲੋਕਾਂ ਨੇ ਵੀ ਰਾਹਤ ਦਾ ਸਾਹ ਲਿਆ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਸਾਰੇ ਸ਼ਹਿਰਾਂ ਵਿੱਚ ਸਫ਼ਾਈ ਪ੍ਰਬੰਧ ਮੁੜ ਪੂਰੀ ਤਰ੍ਹਾਂ ਬਹਾਲ ਹੋ ਜਾਣਗੇ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼