Punjab

ਪੰਜਾਬ ਵਿਧਾਨ ਸਭਾ ਦਾ E-20 ਪੈਟਰੋਲ ਖ਼ਿਲਾਫ਼ ਮਤਾ ਪਾਸ, ਕੇਂਦਰ ਨੂੰ ਫ਼ੈਸਲਾ ਰੋਕਣ ਦੀ ਅਪੀਲ

ਪੰਜਾਬ ਵਿਧਾਨ ਸਭਾ ਦਾ E-20 ਪੈਟਰੋਲ ਖ਼ਿਲਾਫ਼ ਮਤਾ ਪਾਸ, ਕੇਂਦਰ ਨੂੰ ਫ਼ੈਸਲਾ ਰੋਕਣ ਦੀ ਅਪੀਲ

ਪੰਜਾਬ ਵਿਧਾਨ ਸਭਾ ਦਾ E-20 ਪੈਟਰੋਲ ਖ਼ਿਲਾਫ਼ ਮਤਾ ਪਾਸ, ਕੇਂਦਰ ਨੂੰ ਫ਼ੈਸਲਾ ਰੋਕਣ ਦੀ ਅਪੀਲ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੌਰਾਨ E-20 ਪੈਟਰੋਲ ਨੂੰ ਲਾਜ਼ਮੀ ਤੌਰ ‘ਤੇ ਦੇਸ਼ ਭਰ ਵਿੱਚ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਇੱਕ ਮਹੱਤਵਪੂਰਨ ਮਤਾ ਪਾਸ ਕੀਤਾ ਗਿਆ। ਇਹ ਮਤਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ।

E-20 ਪੈਟਰੋਲ ਵਿਵਾਦ ਵਿੱਚ ਨਵਾਂ ਮੋੜ, ਬਲੈਂਡਿੰਗ ਜਾਂ ਮਿਲਾਵਟੀ ਈਂਧਨ... ਅਸਲ ਸਮੱਸਿਆ ਕੀ ਹੈ? - New twist in the E 20 petrol controversy blending or adulterated fuel What is the real problem

ਮਤੇ ਵਿੱਚ ਕਿਹਾ ਗਿਆ ਕਿ ਜਦ ਤੱਕ ਪੁਰਾਣੇ ਵਾਹਨਾਂ ਦੀ ਅਨੁਕੂਲਤਾ, ਖਪਤਕਾਰਾਂ ਦੀ ਸੁਰੱਖਿਆ ਅਤੇ ਰਾਜਾਂ ਦੀਆਂ ਚਿੰਤਾਵਾਂ ਦਾ ਸੰਪੂਰਨ ਹੱਲ ਨਹੀਂ ਹੁੰਦਾ, ਤਦ ਤੱਕ E-20 ਪੈਟਰੋਲ ਨੂੰ ਲਾਜ਼ਮੀ ਬਣਾਉਣ ਦੀ ਪ੍ਰਕਿਰਿਆ ਮੁਲਤਵੀ ਕੀਤੀ ਜਾਵੇ। ਵਿਧਾਨ ਸਭਾ ਨੇ ਕਿਹਾ ਕਿ ਪੰਜਾਬ ਸਮੇਤ ਦੇਸ਼ ਵਿੱਚ ਲੱਖਾਂ ਵਾਹਨ ਅਜਿਹੇ ਹਨ ਜੋ E-20 ਇੰਧਨ ਲਈ ਡਿਜ਼ਾਈਨ ਨਹੀਂ ਕੀਤੇ ਗਏ। ਅਜਿਹੇ ਵਾਹਨਾਂ ਵਿੱਚ E-20 ਦੀ ਵਰਤੋਂ ਨਾਲ ਇੰਜਣ ਨੂੰ ਨੁਕਸਾਨ, ਮਾਈਲੇਜ ਵਿੱਚ ਕਮੀ, ਰੱਖ-ਰਖਾਅ ਦਾ ਵਧਦਾ ਖ਼ਰਚ, ਵਾਰੰਟੀ ਸਬੰਧੀ ਵਿਵਾਦ ਅਤੇ ਵਾਹਨਾਂ ਦੀ ਰੀਸੇਲ ਵੈਲਿਊ ਘਟਣ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।

Fuel Update E-20 ਪੈਟਰੋਲ ਹੀ ਸ਼ੁੱਧ, ਕੋਈ ਹੋਰ ਵਿਕਲਪ ਨਹੀਂ ਮਿਲੇਗਾ, ਸਸਤਾ ਵੀ ਨਹੀਂ ਹੋਵੇਗਾ, ਸਰਕਾਰ ਨੇ ਦਿੱਤਾ ਸਪੱਸ਼ਟ ਜਵਾਬ | ਕਾਰੋਬਾਰ ਖ਼ਬਰਾਂ - News18 Punjab

ਸਦਨ ਨੇ ਚਿੰਤਾ ਜਤਾਈ ਕਿ ਇਸ ਦਾ ਸਭ ਤੋਂ ਵੱਧ ਆਰਥਿਕ ਬੋਝ ਕਿਸਾਨਾਂ, ਟਰਾਂਸਪੋਰਟਰਾਂ, ਮੱਧ ਵਰਗ, ਛੋਟੇ ਕਾਰੋਬਾਰੀਆਂ, ਵਿਦਿਆਰਥੀਆਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ‘ਤੇ ਪਵੇਗਾ। ਮਤੇ ਵਿੱਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਲੋਕਾਂ ਨੂੰ E-20 ਅਤੇ ਈਥਾਨੌਲ-ਮੁਕਤ ਪੈਟਰੋਲ ਵਿੱਚੋਂ ਆਪਣੀ ਪਸੰਦ ਦਾ ਬਾਲਣ ਚੁਣਨ ਦਾ ਵਿਕਲਪ ਦਿੱਤਾ ਜਾਵੇ। ਨਾਲ ਹੀ E-20 ਦੀ ਕੀਮਤ ਇਸ ਦੀ ਘੱਟ ਬਾਲਣ ਕੁਸ਼ਲਤਾ ਨੂੰ ਧਿਆਨ ਵਿੱਚ ਰੱਖ ਕੇ ਤੈਅ ਕੀਤੀ ਜਾਵੇ। ਵਿਧਾਨ ਸਭਾ ਨੇ ਇਹ ਵੀ ਸਿਫ਼ਾਰਸ਼ ਕੀਤੀ ਕਿ ਆਟੋਮੋਬਾਈਲ ਇੰਜੀਨੀਅਰਾਂ, ਪੈਟਰੋਲੀਅਮ ਮਾਹਿਰਾਂ, ਵਾਤਾਵਰਣ ਵਿਗਿਆਨੀਆਂ, ਖਪਤਕਾਰ ਸੰਸਥਾਵਾਂ ਅਤੇ ਰਾਜ ਸਰਕਾਰਾਂ ਦੇ ਨੁਮਾਇੰਦਿਆਂ ਦੀ ਇੱਕ ਸੁਤੰਤਰ ਕਮੇਟੀ ਬਣਾਈ ਜਾਵੇ, ਜੋ E-20 ਦੇ ਤਕਨੀਕੀ, ਆਰਥਿਕ ਅਤੇ ਵਾਤਾਵਰਣਕ ਪ੍ਰਭਾਵਾਂ ਦਾ ਵਿਸਥਾਰ ਨਾਲ ਅਧਿਐਨ ਕਰਕੇ ਆਪਣੀ ਰਿਪੋਰਟ ਜਨਤਕ ਕਰੇ।

E20 Petrol Maintenance Tips in India | Vehicle Care Guide

ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ E-20 ਸਬੰਧੀ ਸਾਰੇ ਵਿਗਿਆਨਕ ਅਤੇ ਤਕਨੀਕੀ ਅਧਿਐਨ ਜਨਤਕ ਕਰਨ ਅਤੇ ਜੇਕਰ ਇਸ ਕਾਰਨ ਕਿਸੇ ਖਪਤਕਾਰ ਨੂੰ ਵਿੱਤੀ ਜਾਂ ਮਕੈਨੀਕਲ ਨੁਕਸਾਨ ਹੁੰਦਾ ਹੈ ਤਾਂ ਮੁਆਵਜ਼ੇ ਦੀ ਵਿਵਸਥਾ ਕਰਨ ਦੀ ਵੀ ਅਪੀਲ ਕੀਤੀ ਗਈ। ਮਤਾ ਪਾਸ ਹੋਣ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼