International Punjab

FBI ਦੇ ਮੋਸਟ ਵਾਂਟੇਡ ਠੱਗ ਨੂੰ ਜਲੰਧਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ , ਅਮਰੀਕਾ ’ਚ 5 ਕਰੋੜ ਦੀ ਧੋਖਾਧੜੀ ਦਾ ਦੋਸ਼,

FBI ਦੇ ਮੋਸਟ ਵਾਂਟੇਡ ਠੱਗ ਨੂੰ ਜਲੰਧਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ , ਅਮਰੀਕਾ ’ਚ 5 ਕਰੋੜ ਦੀ ਧੋਖਾਧੜੀ ਦਾ ਦੋਸ਼,

 

FBI ਦੇ ਮੋਸਟ ਵਾਂਟੇਡ ਠੱਗ ਨੂੰ ਜਲੰਧਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ , ਅਮਰੀਕਾ ’ਚ 5 ਕਰੋੜ ਦੀ ਧੋਖਾਧੜੀ ਦਾ ਦੋਸ਼,

ਚੰਡੀਗੜ੍ਹ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਪੱਧਰ ’ਤੇ ਲੋੜੀਂਦੇ ਇੱਕ ਭਗੌੜੇ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅਮਰੀਕਾ ਦੇ ਇੱਕ ਕਥਿਤ SNAP ਲਾਭ ਧੋਖਾਧੜੀ ਮਾਮਲੇ ਨਾਲ ਜੁੜੇ ਮਨਜੀਤ ਸਿੰਘ ਬੇਦੀ ਨੂੰ ਜਲੰਧਰ ਤੋਂ ਕਾਬੂ ਕੀਤਾ ਹੈ।ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਗ੍ਰਿਫ਼ਤਾਰੀ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬੇਦੀ ਅਮਰੀਕਾ ਵਿੱਚ ਲੋੜੀਂਦਾ ਭਗੌੜਾ ਸੀ। ਪੁਲਿਸ ਮੁਤਾਬਕ ਉਹ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਅਪ੍ਰੈਲ 2026 ਵਿੱਚ ਕੈਨੇਡਾ ਦੇ ਰਸਤੇ ਭਾਰਤ ਆ ਗਿਆ ਸੀ।

 

FBI ਦੇ ਮੋਸਟ ਵਾਂਟੇਡ ਠੱਗ ਨੂੰ ਜਲੰਧਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ , ਅਮਰੀਕਾ ’ਚ 5 ਕਰੋੜ ਦੀ ਧੋਖਾਧੜੀ ਦਾ ਦੋਸ਼,

 

ਕੀ ਹੈ ਪੂਰਾ ਮਾਮਲਾ?

ਜਾਣਕਾਰੀ ਮੁਤਾਬਕ ਕਰੀਬ 65 ਸਾਲਾ ਮਨਜੀਤ ਸਿੰਘ ਬੇਦੀ ਭਾਰਤੀ ਮੂਲ ਦਾ ਅਮਰੀਕੀ ਨਾਗਰਿਕ ਹੈ। ਉਹ ਵਾਸ਼ਿੰਗਟਨ ਦੇ ਟੈਕੋਮਾ ਸ਼ਹਿਰ ਵਿੱਚ ‘ਏਸ਼ੀਅਨ ਗ੍ਰੋਸਰੀ ਸਟੋਰ’ ਨਾਮ ਦੀ ਦੁਕਾਨ ਚਲਾਉਂਦਾ ਸੀ।ਅਮਰੀਕੀ ਅਧਿਕਾਰੀਆਂ ਵੱਲੋਂ ਉਸ ’ਤੇ ਮਾਰਚ 2024 ਤੋਂ ਜੂਨ 2025 ਦਰਮਿਆਨ ਲਗਭਗ 6 ਲੱਖ ਅਮਰੀਕੀ ਡਾਲਰ, ਯਾਨੀ ਕਰੀਬ 5 ਕਰੋੜ ਰੁਪਏ ਦੀ ਕਥਿਤ SNAP ਲਾਭ ਧੋਖਾਧੜੀ ਵਿੱਚ ਸ਼ਾਮਲ ਹੋਣ ਦੇ ਦੋਸ਼ ਲਗਾਏ ਗਏ ਹਨ।ਦੋਸ਼ ਹੈ ਕਿ ਬੇਦੀ SNAP ਲਾਭਪਾਤਰੀਆਂ ਦੇ EBT ਕਾਰਡਾਂ ਰਾਹੀਂ ਭੋਜਨ ਵੇਚਣ ਦੀ ਬਜਾਏ ਕਾਰਡ ਸਵਾਈਪ ਕਰਕੇ ਉਨ੍ਹਾਂ ਨੂੰ ਨਕਦੀ ਦਿੰਦਾ ਸੀ ਅਤੇ ਰਕਮ ਦਾ ਇੱਕ ਹਿੱਸਾ ਆਪਣੇ ਕੋਲ ਰੱਖ ਲੈਂਦਾ ਸੀ।

ਅਦਾਲਤੀ ਹੁਕਮਾਂ ਦੀ ਉਲੰਘਣਾ ਕਰਕੇ ਹੋਇਆ ਫਰਾਰ

ਕਥਿਤ ਵਾਇਰ ਫਰਾਡ ਦੇ ਦੋਸ਼ਾਂ ਤੋਂ ਬਾਅਦ ਅਦਾਲਤ ਨੇ ਬੇਦੀ ਨੂੰ ਕੁਝ ਸ਼ਰਤਾਂ ਤਹਿਤ ਬਾਹਰ ਰਹਿਣ ਦੀ ਇਜਾਜ਼ਤ ਦਿੱਤੀ ਸੀ। ਉਸ ਨੂੰ ਪਾਸਪੋਰਟ ਜਮ੍ਹਾਂ ਕਰਵਾਉਣ ਅਤੇ ਵਾਸ਼ਿੰਗਟਨ ਰਾਜ ਵਿੱਚ ਰਹਿਣ ਦੇ ਹੁਕਮ ਦਿੱਤੇ ਗਏ ਸਨ।ਪਰ ਦੋਸ਼ ਹੈ ਕਿ ਉਸ ਨੇ ਇਨ੍ਹਾਂ ਸ਼ਰਤਾਂ ਦੀ ਉਲੰਘਣਾ ਕੀਤੀ ਅਤੇ ਕੈਨੇਡਾ ਦੇ ਰਸਤੇ ਭਾਰਤ ਆ ਗਿਆ। ਇਸ ਤੋਂ ਬਾਅਦ 21 ਮਈ 2026 ਨੂੰ ਅਮਰੀਕੀ ਅਦਾਲਤ ਵੱਲੋਂ ਉਸ ਦੇ ਖ਼ਿਲਾਫ਼ ਸੰਘੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ।

FBI ਨੇ ਰੱਖਿਆ ਸੀ ਵੱਡਾ ਇਨਾਮ

FBI ਦੇ ਸੀਐਟਲ ਖੇਤਰੀ ਦਫ਼ਤਰ ਵੱਲੋਂ ਬੇਦੀ ਦੀ ਗ੍ਰਿਫ਼ਤਾਰੀ ਅਤੇ ਦੋਸ਼ਸਿੱਧੀ ਤੱਕ ਪਹੁੰਚਾਉਣ ਵਾਲੀ ਜਾਣਕਾਰੀ ਲਈ 1.50 ਲੱਖ ਅਮਰੀਕੀ ਡਾਲਰ ਤੱਕ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ।ਹੁਣ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਕੀਤੀ ਗਈ ਇਸ ਗ੍ਰਿਫ਼ਤਾਰੀ ਨੂੰ ਅੰਤਰਰਾਸ਼ਟਰੀ ਭਗੌੜਿਆਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ਵਜੋਂ ਦੇਖਿਆ ਜਾ ਰਿਹਾ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼