Punjab

CM ਨੂੰ ਕਾਲਾ ਝੰਡਾ ਦਿਖਾਉਣ ਵਾਲੇ ਨੌਜਵਾਨ ਦੇ ਕੁੱਟਮਾਰ ਦੇ ਇਲਜ਼ਾਮ, ਪੁਲਿਸ ਨੇ ਦਿੱਤਾ ਆਪਣਾ ਪੱਖ

CM ਨੂੰ ਕਾਲਾ ਝੰਡਾ ਦਿਖਾਉਣ ਵਾਲੇ ਨੌਜਵਾਨ ਦੇ ਕੁੱਟਮਾਰ ਦੇ ਇਲਜ਼ਾਮ, ਪੁਲਿਸ ਨੇ ਦਿੱਤਾ ਆਪਣਾ ਪੱਖ

CM ਨੂੰ ਕਾਲਾ ਝੰਡਾ ਦਿਖਾਉਣ ਵਾਲੇ ਨੌਜਵਾਨ ਦੇ ਕੁੱਟਮਾਰ ਦੇ ਇਲਜ਼ਾਮ, ਪੁਲਿਸ ਨੇ ਦਿੱਤਾ ਆਪਣਾ ਪੱਖ

start…ਸੰਗਰੂਰ ਦੇ ਸੁਨਾਮ ’ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲਾ ਝੰਡਾ ਦਿਖਾਉਣ ਵਾਲੇ ਨੌਜਵਾਨ ਮੋਹਣਜੀਤ ਸਿੰਘ ਵੱਲੋਂ ਪੁਲਿਸ ’ਤੇ ਕੁੱਟਮਾਰ ਅਤੇ ਅਣਮਨੁੱਖੀ ਵਤੀਰੇ ਦੇ ਲਾਏ ਇਲਜ਼ਾਮਾਂ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਦਰਅਸਲ, 2 ਸਤੰਬਰ ਨੂੰ ਪਿੰਡ ਸ਼ੇਰੋਂ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੋਹਣਜੀਤ ਸਿੰਘ ਨੇ ਇੱਕ ਘਰ ਦੀ ਛੱਤ ’ਤੇ ਚੜ੍ਹ ਕੇ ਕਾਲਾ ਝੰਡਾ ਦਿਖਾਇਆ ਸੀ। ਉਸ ਦਾ ਕਹਿਣਾ ਹੈ ਕਿ ਉਹ ਨਸ਼ਿਆਂ ਦੇ ਮੁੱਦੇ ’ਤੇ ਮੁੱਖ ਮੰਤਰੀ ਤੋਂ ਸਵਾਲ ਕਰਨਾ ਚਾਹੁੰਦਾ ਸੀ। ਮੋਹਣਜੀਤ ਦਾ ਇਲਜ਼ਾਮ ਹੈ ਕਿ ਇਸ ਤੋਂ ਬਾਅਦ ਸੁਨਾਮ ਪੁਲਿਸ ਨੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਹਿਰਾਸਤ ਦੌਰਾਨ ਅਣਮਨੁੱਖੀ ਸਲੂਕ ਕੀਤਾ। ਉਹ ਇਸ ਵੇਲੇ ਹਸਪਤਾਲ ਵਿੱਚ ਇਲਾਜ ਅਧੀਨ ਹੈ।

ਉਧਰ ਸੰਗਰੂਰ ਦੀ ਐੱਸਐੱਸਪੀ ਰਵਜੋਤ ਕੌਰ ਗਰੇਵਾਲ ਨੇ ਇਲਜ਼ਾਮਾਂ ਨੂੰ ਲੈ ਕੇ ਪੁਲਿਸ ਦਾ ਪੱਖ ਰੱਖਿਆ ਹੈ। ਐੱਸਐੱਸਪੀ ਮੁਤਾਬਕ ਐੱਸਡੀਐੱਮ ਅੱਗੇ ਪੇਸ਼ ਕਰਨ ਤੋਂ ਪਹਿਲਾਂ ਮੋਹਣਜੀਤ ਦਾ ਮੈਡੀਕਲ ਹੋਇਆ ਸੀ, ਜਿਸ ਵਿੱਚ ਸਰੀਰ ’ਤੇ ਸੱਟ ਦਾ ਕੋਈ ਨਿਸ਼ਾਨ ਨਹੀਂ ਸੀ। ਪੁਲਿਸ ਮੁਤਾਬਕ ਬਾਅਦ ਦੀ ਮੈਡੀਕਲ ਰਿਪੋਰਟ ਵਿੱਚ ਮਿਲੀਆਂ ਸੱਟਾਂ ਦੋ ਤੋਂ ਛੇ ਘੰਟੇ ਪੁਰਾਣੀਆਂ ਦੱਸੀਆਂ ਗਈਆਂ ਹਨ। ਹਾਲਾਂਕਿ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਦਾ ਭਰੋਸਾ ਦਿੱਤਾ ਹੈ। ਪੁਲਿਸ ਨੇ ਇਹ ਵੀ ਕਿਹਾ ਹੈ ਕਿ ਮੋਹਣਜੀਤ ਖ਼ਿਲਾਫ਼ ਪਹਿਲਾਂ ਕਰੀਬ ਅੱਠ ਮਾਮਲੇ ਦਰਜ ਹਨ ਅਤੇ ਉਸ ਦਾ ਡੋਪ ਟੈਸਟ ਪਾਜ਼ੀਟਿਵ ਆਇਆ ਸੀ। ਪਰਿਵਾਰ ਨੇ ਇਸ ਦਾਅਵੇ ਨੂੰ ਰੱਦ ਕਰਦਿਆਂ ਮੁੜ ਮੈਡੀਕਲ ਅਤੇ ਡੋਪ ਟੈਸਟ ਦੀ ਮੰਗ ਕੀਤੀ ਹੈ। ਮਾਮਲੇ ’ਤੇ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ, ਜਦਕਿ ਸੁਖਬੀਰ ਸਿੰਘ ਬਾਦਲ ਨੇ ਵੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਹੁਣ ਮੋਹਣਜੀਤ ਸਿੰਘ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ 6 ਸਤੰਬਰ ਨੂੰ ਸੰਗਰੂਰ ਐੱਸਐੱਸਪੀ ਦਫ਼ਤਰ ਅੱਗੇ ਇਕੱਠ ਦਾ ਸੱਦਾ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਕੁੱਟਮਾਰ ਦੇ ਇਲਜ਼ਾਮਾਂ ਦੀ ਸੱਚਾਈ ਕੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼