Punjab

ਖੇਡਾਂ ਵਤਨ ਪੰਜਾਬ ਦੀਆਂ-4 ਦੀ ਰਸਮੀ ਸ਼ੁਰੂਆਤ, CM ਭਗਵੰਤ ਮਾਨ ਨੇ ਕੀਤਾ ਉਦਘਾਟਨ

ਖੇਡਾਂ ਵਤਨ ਪੰਜਾਬ ਦੀਆਂ-4 ਦੀ ਰਸਮੀ ਸ਼ੁਰੂਆਤ, CM ਭਗਵੰਤ ਮਾਨ ਨੇ ਕੀਤਾ ਉਦਘਾਟਨ

ਖੇਡਾਂ ਵਤਨ ਪੰਜਾਬ ਦੀਆਂ-4 ਦੀ ਰਸਮੀ ਸ਼ੁਰੂਆਤ, CM ਭਗਵੰਤ ਮਾਨ ਨੇ ਕੀਤਾ ਉਦਘਾਟਨ

ਪੰਜਾਬ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-4’ ਦੀ ਰਸਮੀ ਸ਼ੁਰੂਆਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਵਿਖੇ ਖੇਡਾਂ ਦੇ ਚੌਥੇ ਸੀਜ਼ਨ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਖਿਡਾਰੀ, ਖੇਡ ਪ੍ਰੇਮੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ।ਉਦਘਾਟਨੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਮਿਹਨਤ ਕਰਨ ਅਤੇ ਪੰਜਾਬ ਦਾ ਨਾਮ ਦੇਸ਼-ਵਿਦੇਸ਼ ਵਿੱਚ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਕਾਮਨਵੈਲਥ ਖੇਡਾਂ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਲਵਪ੍ਰੀਤ ਸਿੰਘ ਅਤੇ ਹਰਜਿੰਦਰ ਕੌਰ ਨੂੰ 50-50 ਲੱਖ ਰੁਪਏ ਦੇ ਚੈੱਕ ਦੇ ਕੇ ਸਨਮਾਨਿਤ ਕੀਤਾ। ਸਰਕਾਰ ਵੱਲੋਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਕੀਤੇ ਗਏ ਇਸ ਉਪਰਾਲੇ ਦੀ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਸ਼ਲਾਘਾ ਕੀਤੀ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੇ ਹਮੇਸ਼ਾ ਹੀ ਆਪਣੀ ਪ੍ਰਤਿਭਾ ਅਤੇ ਮਿਹਨਤ ਨਾਲ ਸੂਬੇ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਵੱਡੀਆਂ ਖੇਡ ਪ੍ਰਾਪਤੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ। ਸਰਕਾਰ ਦਾ ਮਕਸਦ ਜ਼ਮੀਨੀ ਪੱਧਰ ’ਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-4’ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਲਈ ਹੋਰ ਵੱਡੀਆਂ ਕਾਮਯਾਬੀਆਂ ਦੀ ਉਮੀਦ ਜਤਾਈ।

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼