Punjab

ਜਾਣੋ, ਕਿਵੇਂ ਰਹੇਗਾ ਮੌਸਮ?

ਜਾਣੋ, ਕਿਵੇਂ ਰਹੇਗਾ ਮੌਸਮ?

 ਜਾਣੋ, ਕਿਵੇਂ ਰਹੇਗਾ ਮੌਸਮ?

ਪੰਜਾਬ ਵਿੱਚ ਇਸ ਵਾਰ ਮਾਨਸੂਨ ਕਮਜ਼ੋਰ ਰਿਹਾ ਹੈ ਅਤੇ ਇਸ ਦਾ ਅਸਰ ਪੂਰੇ ਉੱਤਰ ਭਾਰਤ ਤੇ ਪਿਆ ਹੈ। ਪੰਜਾਬ ਭਰ ਵਿੱਚ ਹੁੰਮਸ ਭਰੀ ਗਰਮੀ ਕਾਰਨ ਲੋਕ ਪਰੇਸ਼ਾਨ ਹਨ।

ਕਿਵੇਂ ਰਹੇਗਾ ਮੌਸਮ ?

ਮੌਸਮ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਆਈਐਮਡੀ ਦੇ ਨਾਲ ਲਈ ਗਈ ਸਾਂਝਾ ਜਾਣਕਾਰੀ ਦੇ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਖੁਸ਼ਕ ਰਹੇਗਾ। ਸਿਰਫ ਪੰਜਾਬ ਦੇ ਕੁਝ ਜ਼ਿਲ੍ਹੇ ਹਨ, ਜੋ ਕਿ ਉੱਤਰ ਪੂਰਬ ਵਿੱਚ ਹਨ, ਜਿਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ, ਜਿੱਥੇ ਹਲਕੀ ਬਾਰਿਸ਼ ਹੋ ਸਕਦੀ ਹੈ। ਜਦਕਿ, ਬਾਕੀ ਸਾਰੇ ਜਿਲਿਆਂ ਵਿੱਚ ਮੌਸਮ ਖੁਸ਼ਕ ਰਹੇਗਾ।ਮੌਜੂਦਾ ਤਾਪਮਾਨ ਬਾਰੇ ਦੱਸਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮ ਵਿਭਾਗ ਦੀ ਮੁਖੀ ਡਾਕਟਰ ਪਵਨੀਤ ਕੌਰ ਨੇ ਦੱਸਿਆ ਕਿ, “ਮੌਜੂਦਾ ਤਾਪਮਾਨ ਲਗਭਗ ਦਿਨ ਦਾ 36 ਡਿਗਰੀ, ਜੋ ਕਿ ਐਵਰੇਜ ਨਾਲੋਂ ਇਕ ਡਿਗਰੀ ਵੱਧ ਚੱਲ ਰਿਹਾ ਹੈ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਜੋ ਕਿ ਐਵਰੇਜ ਨਾਲੋਂ ਲਗਭਗ ਡੇਢ ਡਿਗਰੀ ਜਿਆਦਾ ਹੈ। ਇਹੀ ਕਾਰਨ ਹੈ ਕਿ ਗਰਮੀ ਜਿਆਦਾ ਮਹਿਸੂਸ ਹੋ ਰਹੀ ਹੈ। ਤਾਪਮਾਨ ਕਾਫੀ ਵੱਧ ਚੱਲ ਰਹੇ ਹਨ, ਕਿਉਂਕਿ ਪਿਛਲੇ ਕਈ ਦਿਨਾਂ ਤੋਂ ਬਾਰਿਸ਼ ਨਹੀਂ ਹੋ ਸਕੀ ਹੈ। ਕਿਤੇ ਕਿਤੇ ਹਲਕੀ ਬਰਸਾਤ ਹੋਈ ਹੈ ਜਿਸ ਕਰਕੇ ਹੋਰ ਹਿਊਮੀਡਿਟੀ ਵਾਲੀ ਗਰਮੀ ਹੋ ਗਈ ਹੈ।

ਕਿਸਾਨਾਂ ਅਤੇ ਆਮ ਲੋਕਾਂ ਨੂੰ ਕੀ ਸਲਾਹ?

ਡਾਕਟਰ ਕਿੰਗਰਾ ਨੇ ਕਿਹਾ ਕਿ, ਅਜਿਹੇ ਮੌਸਮ ਵਿੱਚ ਲੋਕਾਂ ਨੂੰ ਆਪਣਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਕਿਸਾਨ ਵੀ ਆਪਣੀ ਫਸਲ ਨੂੰ ਮੌਸਮ ਦੇ ਮੁਤਾਬਿਕ ਪਾਣੀ ਲਗਾ ਸਕਦੇ ਹਨ, ਕਿਉਂਕਿ ਇਸ ਵਾਰ ਮੌਨਸੂਨ ਕਮਜ਼ੋਰ ਰਿਹਾ ਹੈ। ਇਸ ਕਰਕੇ ਝੋਨੇ ਦੀ ਫਸਲ ਨੂੰ ਭਰਪੂਰ ਪਾਣੀ ਦੀ ਲੋੜ ਹੁੰਦੀ ਹੈ। ਕਿਸਾਨ ਹੁਣ ਹੋਰਨਾ ਵਸੀਲਿਆਂ ਤੋਂ ਪਾਣੀ ਦਾ ਇਸਤੇਮਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੌਸਮ ਵਿੱਚ ਆਮ ਲੋਕਾਂ ਨੂੰ ਵੱਧ ਤੋਂ ਵੱਧ ਤਰਲ ਪਦਾਰਥ ਪੀਣ ਦੀ ਲੋੜ ਹੈ। ਆਪਣੀ ਸਿਹਤ ਦਾ ਧਿਆਨ ਰੱਖਣ ਦੀ ਲੋੜ ਹੈ।

ਲੁਧਿਆਣਾ ਵਿੱਚ ਕਿੰਨੀ ਹੋਈ ਬਾਰਿਸ਼?

ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਜੂਨ ਤੋਂ ਲੈ ਕੇ ਸਤੰਬਰ 7 ਤੱਕ ਪੰਜਾਬ ਦੇ ਵਿੱਚ ਵੀ ਕਾਫੀ ਘੱਟ ਬਾਰਿਸ਼ ਰਹੀ ਹੈ। ਲੁਧਿਆਣਾ ਦੀ ਜੇਕਰ ਗੱਲ ਕੀਤੀ ਜਾਵੇ, ਤਾਂ ਆਮ ਤੌਰ ਉੱਤੇ ਸਤੰਬਰ ਮਹੀਨੇ ਵਿੱਚ ਲੁਧਿਆਣਾ ਦੇ ਵਿੱਚ 106 ਐਮਐਮ ਬਾਰਿਸ਼ ਰਿਕਾਰਡ ਕੀਤੀ ਜਾਂਦੀ ਹੈ, ਜਦਕਿ ਹੁਣ ਤੱਕ ਸਿਰਫ 2 ਐਮਐਮ ਬਾਰਿਸ਼ ਹੀ ਹੋਈ ਹੈ। ਇਸੇ ਤਰ੍ਹਾਂ ਅਗਸਤ ਮਹੀਨੇ ਵਿੱਚ ਵੀ ਐਵਰੇਜ ਨਾਲੋਂ ਲਗਭਗ 40 ਤੋਂ 45 ਫੀਸਦੀ ਘੱਟ ਬਾਰਿਸ਼ ਹੈ, ਜਦਕਿ ਜੂਨ ਜੁਲਾਈ ਵਿੱਚ ਐਵਰੇਜ ਤੋਂ 10 ਤੋਂ 20 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ।

 

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼