Punjab

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ; ਸਕੂਲ ਪ੍ਰਿੰਸੀਪਲ ਬਦਲਣ ਨੂੰ ਕਿਹਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ; ਸਕੂਲ ਪ੍ਰਿੰਸੀਪਲ ਬਦਲਣ ਨੂੰ ਕਿਹਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ; ਸਕੂਲ ਪ੍ਰਿੰਸੀਪਲ ਬਦਲਣ ਨੂੰ ਕਿਹਾ

 

ਅੰਮ੍ਰਿਤਸਰ– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿੱਚ ਇੱਕ ਸਿੱਖ ਬੱਚੇ ਨਾਲ ਕੀਤੀ ਗਈ ਰੈਗਿੰਗ ਦੀ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਚ ਹੀ ਮੰਦਭਾਗੀ ਘਟਨਾ ਹੈ ਕਿ ਇੱਕ ਸਿੱਖ ਬੱਚੇ ਨਾਲ ਸਕੂਲ ਦੇ ਹੀ ਦੂਜੇ ਬੱਚਿਆਂ ਨੇ ਇਹੋ ਜਿਹੇ ਹਰਕਤ ਕੀਤੀ, ਜਿਸ ਨੂੰ ਰੋਕਣ ਦੀ ਪੂਰੀ ਜ਼ਿੰਮੇਵਾਰੀ ਸਕੂਲ ਪ੍ਰਸ਼ਾਸਨ ਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਨਾਲ ਇਹੋ ਜਿਹੀ ਹਰਕਤ ਨਹੀਂ ਹੋਣੀ ਚਾਹੀਦੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੇ ਪੀੜਤ ਸਿੱਖ ਬੱਚੇ ਦੇ ਪਰਿਵਾਰ ਅਤੇ ਬੱਚੇ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੰਦੇਸ਼ ਦਿੰਦਿਆਂ ਭਰੋਸਾ ਦਿੱਤਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਪਰਿਵਾਰ ਦੇ ਨਾਲ ਖੜ੍ਹਾ ਹੈ।

Jathedar Kuldeep Singh Gargaj backs Shillong Sikhs on eviction row - The  Tribune

ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਈ ਹੈ, ਇਸ ਲਈ ਸਮੂਹ ਮੀਡੀਆ ਅਤੇ ਵੈੱਬ ਚੈਨਲਾਂ ਨੂੰ ਪਰਿਵਾਰ ਦੀ ਭਾਵਨਾ ਅਨੁਸਾਰ ਇਹ ਆਖਿਆ ਕਿ ਵਾਇਰਲ ਵੀਡੀਓ ਨੂੰ ਆਪਣੇ ਚੈਨਲਾਂ ਉੱਤੇ ਪ੍ਰਕਾਸ਼ਿਤ ਨਾ ਕੀਤਾ ਜਾਵੇ ਅਤੇ ਨਾ ਹੀ ਬੱਚੇ ਦੀ ਪਛਾਣ ਜਨਤਕ ਕੀਤੀ ਜਾਵੇ ਕਿਉਂਕਿ ਇਹ ਉਸ ਦੇ ਭਵਿੱਖ ਨਾਲ ਜੁੜਿਆ ਮਾਮਲਾ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਕਿ ਪੀੜਤ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਤੋਂ ਬਾਅਦ ਹਿਮਾਚਲ ਪ੍ਰਦੇਸ਼ ਪੁਲਿਸ ਨੇ ਇਸ ਮਾਮਲੇ ਵਿੱਚ ਰੈਗਿੰਗ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਧਾਰਾਵਾਂ ਤਹਿਤ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪਰੰਤੂ ਇਸ ਘਟਨਾ ਵਿੱਚ ਸਕੂਲ ਪ੍ਰਸ਼ਾਸਨ ਤੇ ਪ੍ਰਿੰਸੀਪਲ ਦੀ ਭੂਮਿਕਾ ਗ਼ੈਰ-ਸੰਜੀਦਾ ਤੇ ਠੀਕ ਨਹੀਂ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਵੱਲੋਂ ਸਕੂਲ ਪ੍ਰਿੰਸੀਪਲ ਵਿਰੁੱਧ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ, ਇਸ ਲਈ ਉਨ੍ਹਾਂ ਨੇ ਸਕੂਲ ਪ੍ਰਸ਼ਾਸਨ ਨਾਲ ਗੱਲ ਕਰਕੇ ਅਜਿਹੇ ਪ੍ਰਿੰਸੀਪਲ ਨੂੰ ਤੁਰੰਤ ਬਦਲਣ ਲਈ ਆਖਿਆ ਹੈ ਜੋ ਬੱਚਿਆਂ ਵਿੱਚ ਅਨੁਸ਼ਾਸਨ ਕਾਇਮ ਨਹੀਂ ਰੱਖ ਸਕਦਾ। ਉਨ੍ਹਾਂ ਕਿਹਾ ਕਿ ਸਕੂਲ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਉਹ ਇੱਕ ਹਫ਼ਦੇ ਦੇ ਵਿੱਚ ਪ੍ਰਿੰਸੀਪਲ ਬਦਲ ਦੇਣਗੇ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼