Punjab

ਸੜਕਾਂ ’ਤੇ ਕੂੜਾ ਸੁੱਟਣ ਵਾਲਿਆਂ ’ਤੇ ਪਹਿਲਾਂ ਜੁਰਮਾਨਾ ਅਤੇ ਫਿਰ ਕੇਸ ਕੀਤਾ ਜਾਵੇਗਾ ਦਰਜ: ਹਰਜੋਤ ਬੈਂਸ

ਸੜਕਾਂ ’ਤੇ ਕੂੜਾ ਸੁੱਟਣ ਵਾਲਿਆਂ ’ਤੇ ਪਹਿਲਾਂ ਜੁਰਮਾਨਾ ਅਤੇ ਫਿਰ ਕੇਸ ਕੀਤਾ ਜਾਵੇਗਾ ਦਰਜ: ਹਰਜੋਤ ਬੈਂਸ

ਸੜਕਾਂ ’ਤੇ ਕੂੜਾ ਸੁੱਟਣ ਵਾਲਿਆਂ ’ਤੇ ਪਹਿਲਾਂ ਜੁਰਮਾਨਾ ਅਤੇ ਫਿਰ ਕੇਸ ਕੀਤਾ ਜਾਵੇਗਾ ਦਰਜ: ਹਰਜੋਤ ਬੈਂਸ

ਪੰਜਾਬ ਵਿੱਚ 12 ਸਤੰਬਰ ਤੋਂ ਬਾਅਦ ਸੜਕਾਂ ਕਿਨਾਰੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸੂਬਾ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਕੂੜਾ ਸੁੱਟਣ ਵਾਲਿਆਂ ’ਤੇ ਪਹਿਲਾਂ ਜੁਰਮਾਨੇ ਲਗਾਏ ਜਾਣਗੇ ਅਤੇ ਉਸ ਤੋਂ ਬਾਅਦ ਕੇਸ ਤੱਕ ਦਰਜ ਕੀਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਅੱਜ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।
ਹਰਜੋਤ ਬੈਂਸ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ 29 ਅਗਸਤ ਤੋਂ 7 ਸਤੰਬਰ ਤੱਕ ਸੂਬੇ ਭਰ ਵਿੱਚ ਚਲਾਈ ਸਫ਼ਾਈ ਮੁਹਿੰਮ ਦੌਰਾਨ ਰੋਜ਼ਾਨਾ ਸਾਰੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਆਪੋ-ਆਪਣੇ ਸ਼ਹਿਰਾਂ ਵਿੱਚ ਸਫ਼ਾਈ ਮੁਹਿੰਮ ਚਲਾਈ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਮੁਹਿੰਮ ਦੇ ਕਾਰਗਰ ਨਤੀਜਿਆਂ ਨੂੰ ਵੇਖਦਿਆਂ ਇਸ ਮੁਹਿੰਮ ਨੂੰ 12 ਸਤੰਬਰ ਤੱਕ ਹੋਰ ਵਧਾਇਆ ਗਿਆ ਹੈ। ਇਸ ਦੌਰਾਨ ਵੱਡੀ ਗਿਣਤੀ ਸ਼ਹਿਰਾਂ ਵਿੱਚੋਂ ਕੂੜੇ ਦੇ ਢੇਰਾਂ (ਗਾਰਬੇਜ ਪੁਆਇੰਟਾਂ) ਨੂੰ ਸਾਫ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 12 ਸਤੰਬਰ ਤੋਂ ਬਾਅਦ ਸੜਕਾਂ ਕਿਨਾਰੇ ਕੂੜਾ ਸੁੱਟਣ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ (ਡੋਰ ਟੂ ਡੋਰ ਗਾਰਬੇਜ ਕਲੈਕਸ਼ਨ) ਉੱਤੇ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਲਈ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰ ਦੇ ਬਾਹਰ ਜਾਂ ਸੜਕ ਕਿਨਾਰੇ ਕੂੜਾ ਸੁੱਟਣ ਦੀ ਥਾਂ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਕੂੜਾ ਚੁੱਕਣ ਵਾਲਿਆਂ ਨੂੰ ਹੀ ਦੇਣ। ਇਸ ਨਾਲ ਪੰਜਾਬ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਤੋਂ ਮੁਕਤ ਬਣਾਉਣ ਲਈ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼