Punjab

Canada ’ਚ ਪੰਜਾਬੀ ਗਾਇਕ ਐਮੀ ਵਿਰਕ ’ਤੇ ਨਹੀਂ ਹੋਈ ਫਾਈਰਿੰਗ ! ਗਾਇਕ ਦੇ ਪਿਤਾ ਨੇ ਦੱਸਿਆ ਪੂਰਾ ਸੱਚ !

Canada ’ਚ ਪੰਜਾਬੀ ਗਾਇਕ ਐਮੀ ਵਿਰਕ ’ਤੇ ਨਹੀਂ ਹੋਈ ਫਾਈਰਿੰਗ ! ਗਾਇਕ ਦੇ ਪਿਤਾ ਨੇ ਦੱਸਿਆ ਪੂਰਾ ਸੱਚ !

Canada ’ਚ ਪੰਜਾਬੀ ਗਾਇਕ ਐਮੀ ਵਿਰਕ ’ਤੇ ਨਹੀਂ ਹੋਈ ਫਾਈਰਿੰਗ ! ਗਾਇਕ ਦੇ ਪਿਤਾ ਨੇ ਦੱਸਿਆ ਪੂਰਾ ਸੱਚ !

 ਕੈਨੇਡਾ ’ਚ ਪੰਜਾਬੀ ਗਾਇਕ ਐਮੀ ਵਿਰਕ ’ਤੇ ਫਾਈਰਿੰਗ ਦੇ ਮਾਮਲੇ ’ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦਰਅਸਲ ਪੰਜਾਬੀ ਗਾਇਕ ਦੇ ਪਿਤਾ ਕੁਲਜੀਤ ਸਿੰਘ ਨੇ ਮਾਮਲੇ ਨੂੰ ਮਹਿਜ਼ ਇੱਕ ਅਫਵਾਹ ਦੱਸਿਆ ਹੈ। ਜੀ ਹਾਂ ਪਿਤਾ ਵੱਲੋਂ ਗਾਇਕ ’ਤੇ ਫਾਈਰਿੰਗ ਹੋਣ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ।

ਗਾਇਕ ਦੇ ਪਿਤਾ ਕੁਲਜੀਤ ਸਿੰਘ ਨੇ ਮਾਮਲੇ ਨੂੰ ਦੱਸਿਆ ਮਹਿਜ਼ ਇੱਕ ‘ਅਫਵਾਹ’

ਮਿਲੀ ਜਾਣਕਾਰੀ ਮੁਤਾਬਿਕ ਗਾਇਕ ਦੇ ਪਿਤਾ ਕੁਲਜੀਤ ਸਿੰਘ ਨੇ ਦੱਸਿਆ ਕਿ ਐਮੀ ਵਿਰਕ ਦੀ ਗੱਡੀ ਤੇ ਉਨ੍ਹਾਂ ਉੱਪਰ ਕੋਈ ਗੋਲੀ ਨਹੀਂ ਚੱਲੀ ਹੈ। ਐਮੀ ਵਿਰਕ ਅਤੇ ਉਸਦਾ ਪਰਿਵਾਰ ਪੂਰੀ ਤਰ੍ਹਾਂ ਸੁਰੱਖਿਅਤ ਹੈ।  ਦੱਸ ਦਈਏ ਕਿ ਗਾਇਕ ਐਮੀ ਵਿਰਕ ਦੇ ਪਿੰਡ ਲਾਹੌਰ ਮਾਜਰਾ ਦੇ ਰਹਿਣ ਵਾਲੇ ਹਨ। ਕੁਝ ਦਿਨ ਪਹਿਲਾਂ ਹੀ ਇਹ ਖਬਰ ਸਾਹਮਣੇ ਆਈ ਸੀ ਕਿ ਕੈਨੇਡਾ ’ਚ ਸ਼ੋਅ ਮਗਰੋਂ ਪੰਜਾਬੀ ਗਾਇਕ ਦੇ ਕਾਫਲੇ ’ਤੇ ਕਥਿਤ ਗੋਲੀਬਾਰੀ ਹੋਈ ਸੀ।

Ammy Virk shooting in Canada: Shots fired on convoy, seven bullets fired at  singers Rolls Royce Cullinam - The Economic Times

ਜਾਣੋ ਪੂਰਾ ਮਾਮਲਾ 

ਖਬਰਾਂ ਇਹ ਸੀ ਕਿ ਕੈਨੇਡਾ ਦੇ ਐਬਟਸਫੋਰਡ ਵਿੱਚ ਸ਼ੋਅ ਮਗਰੋਂ ਪੰਜਾਬ ਦੇ ਇੱਕ ਨਾਮੀ ਗਾਇਕ ਐਮੀ ਵਿਰਕ ਦੇ ਕਾਫਿਲੇ ’ਤੇ ਫਾਈਰਿੰਗ ਹੋਈ। ਇਸ ਸਬੰਧੀ ਐਬਟਸਫੋਰਡ ਪੁਲਿਸ ਨੇ 2500-ਬਲਾਕ ਮੈਕਕੈਲਮ ਰੋਡ ‘ਤੇ ਗੋਲੀਬਾਰੀ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਸੀ ਕਿ ਗੋਲੀਬਾਰੀ ਦਾ ਨਿਸ਼ਾਨਾ ਕੌਣ ਸੀ ਜਾਂ ਕੀ ਐਮੀ ਵਿਰਕ ਗੱਡੀ ਵਿੱਚ ਸੀ ?

ਸੂਤਰਾਂ ਮੁਤਾਬਿਕ ਇਹ ਘਟਨਾ ਸ਼ਨੀਵਾਰ ਦੇ ਸ਼ੋਅ ਤੋਂ ਬਾਅਦ ਵਾਪਰੀ। ਪੁਲਿਸ ਦੇ ਅਨੁਸਾਰ, ਬੀਤੀ ਰਾਤ 11 ਵਜੇ ਤੋਂ ਬਾਅਦ, ਇੱਕ ਗੂੜ੍ਹੇ ਰੰਗ ਦੀ ਐਸਯੂਵੀ ਵਿੱਚ ਸਵਾਰ ਲੋਕਾਂ ਨੇ ਇੱਕ ਹੋਰ ਵਾਹਨ ‘ਤੇ ਕਈ ਗੋਲੀਆਂ ਚਲਾਈਆਂ। ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼