Punjab

ਪੰਜਾਬ ਦੀ ਰਾਜਨੀਤੀ ‘ਚ ਸੋਗ ਦੀ ਲਹਿਰ, ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀਲਾਲ ਦਾ ਹੋਇਆ ਦੇਹਾਂਤ

ਪੰਜਾਬ ਦੀ ਰਾਜਨੀਤੀ 'ਚ ਸੋਗ ਦੀ ਲਹਿਰ, ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀਲਾਲ ਦਾ ਹੋਇਆ ਦੇਹਾਂਤ

ਜਲੰਧਰ: ਪੰਜਾਬ ਦੇ ‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਅਤੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਅੱਜ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ। ਉਨ੍ਹਾਂ ਨੇ 93 ਸਾਲ ਦੀ ਉਮਰ ਵਿੱਚ ਜਲੰਧਰ ਦੇ ਬਸਤੀ ਇਲਾਕੇ ਵਿੱਚ ਆਪਣੇ ਘਰ ਵਿੱਚ ਆਖਰੀ ਸਾਹ ਲਿਆ। ਇਸ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਪੁੱਤਰ ਮਹਿੰਦਰ ਭਗਤ ਨੇ ਖੁਦ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਸਾਂਝੀ ਕੀਤੀ।

ਅੱਜ ਸ਼ਾਮ ਨੂੰ ਹੋਵੇਗਾ ਅੰਤਿਮ ਸਸਕਾਰ

ਮੇਰੇ ਪਿਤਾ ਜੀ ਸਤਿਕਾਰਯੋਗ ਸਾਬਕਾ ਕੈਬਨਿਟ ਮੰਤਰੀ ਸ. ਚੁੰਨੀ ਲਾਲ ਭਗਤ ਜੀ ਹੁਣ ਸਾਡੇ ਵਿਚਕਾਰ ਨਹੀਂ ਰਹੇ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਾਨੂੰ ਡੂੰਘਾ ਦੁੱਖ ਪਹੁੰਚਿਆ ਹੈ। ਉਨ੍ਹਾਂ ਦਾ ਵਿਛੋੜਾ ਸਾਡੇ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਮਿਤੀ 10 ਸਤੰਬਰ 2026 ਨੂੰ ਸ਼ਾਮ 5:00 ਵਜੇ ਮਾਡਲ ਹਾਊਸ ਰੋਡ ਸ਼ਮਸ਼ਾਨ ਘਾਟ, ਬਸਤੀ ਸ਼ੇਖ ਵਿਖੇ ਕੀਤਾ ਜਾਵੇਗਾ।

– ਮਹਿੰਦਰ ਭਗਤ, ਕੈਬਨਿਟ ਮੰਤਰੀ, ਪੰਜਾਬ

ਭਗਤ ਚੁੰਨੀ ਲਾਲ ਬਾਰੇ

ਭਗਤ ਚੁੰਨੀ ਲਾਲ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵਿੱਚ ਕੈਬਨਿਟ ਮੰਤਰੀ ਸਨ। ਉਨ੍ਹਾਂ ਦਾ ਜਨਮ 1 ਦਸੰਬਰ, 1932 ਨੂੰ ਸਿਆਲਕੋਟ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ। ਭਾਰਤ-ਪਾਕਿਸਤਾਨ ਵੰਡ ਤੋਂ ਬਾਅਦ, ਉਨ੍ਹਾਂ ਦਾ ਪਰਿਵਾਰ ਜਲੰਧਰ ਵਿੱਚ ਵਸ ਗਿਆ। ਉਹ ਖੇਡਾਂ ਦੇ ਸਾਮਾਨ ਦੇ ਨਿਰਯਾਤ ਦਾ ਕਾਰੋਬਾਰ ਚਲਾਉਂਦੇ ਸਨ। ਉਨ੍ਹਾਂ ਦੇ ਚਾਰ ਪੁੱਤਰ ਅਤੇ ਚਾਰ ਧੀਆਂ ਹਨ। ਉਹ ਲੰਬੇ ਸਮੇਂ ਤੱਕ ਜਲੰਧਰ ਪੱਛਮੀ ਦੀ ਰਾਜਨੀਤੀ ਵਿੱਚ ਇੱਕ ਪ੍ਰਮੁੱਖ ਹਸਤੀ ਰਹੇ। ਉਨ੍ਹਾਂ ਨੇ 1997 ਵਿੱਚ ਆਪਣੀ ਪਹਿਲੀ ਚੋਣ ਜਿੱਤੀ ਅਤੇ ਵਿਧਾਨ ਸਭਾ ਪਹੁੰਚੇ। ਉਹ 2017 ਵਿੱਚ ਰਾਜਨੀਤੀ ਤੋਂ ਸੰਨਿਆਸ ਲੈ ਲਿਆ।

 

 

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼