ਨਸ਼ੇ ਖ਼ਿਲਾਫ਼ ਚੰਡੀਗੜ੍ਹ ਤੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ। 30 ਸਤੰਬਰ ਤੱਕ ਟੀਚਾ ਮਿੱਥਿਆ ਗਿਆ ਹੈ ਕਿ ਚੰਡੀਗੜ੍ਹ ਵਿੱਚ ਨਸ਼ੇ ਦੀ ਵਿਕਰੀ ‘ਤੇ ਰੋਕ ਲਗਾਈ ਜਾ ਸਕੇ। ਇਸ ਲਈ ਜੋ ਵੀ ਕਰਨਾ ਪਿਆ ਸਾਡੇ ਵੱਲੋਂ ਕੀਤਾ ਜਾਵੇਗਾ। ਗਰਾਊਂਡ ’ਤੇ ਪੁਲਿਸ ਵੱਲੋਂ ਆਮ ਲੋਕਾਂ ਨਾਲ ਮਿਲ ਕੇ ਇਸ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਦੇਸ਼ ਸਾਹਮਣੇ ਉਦਾਹਰc ਪੇਸ਼ ਕੀਤੀ ਜਾਵੇਗੀ। ਜਿਵੇਂ ਚਾਹ ਵਿਕਦੀ ਸੀ ਉਸ ਤਰੀਕੇ ਨਾਲ ਪੰਜਾਬ ਵਿੱਚ ਨਸ਼ਾ ਨਹੀਂ ਵਿਕਦਾ ਪਰ ਵਿਕ ਅਜੇ ਵੀ ਰਿਹਾ ਹੈ। ਨਸ਼ਾ ਪੰਜਾਬ ਵਿੱਚ ਖਤਮ ਨਹੀਂ ਹੋਇਆ। ਡਰੋਨਾਂ ਰਾਹੀਂ ਨਸ਼ਾ ਆ ਰਿਹਾ ਹੈ। ਕਾਰਵਾਈ ਦੇ ਬਾਵਜੂਦ ਵੀ ਡਰੋਨਾਂ ਰਾਹੀਂ ਨਸ਼ਾ ਆ ਰਿਹਾ ਹੈ।”-ਗੁਲਾਬ ਚੰਦ ਕਟਾਰੀਆ, ਚੰਡੀਗੜ੍ਹ ਪ੍ਰਸ਼ਾਸਕ
ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤਾਈ
ਗਵਰਨਰ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ “ਜਦੋਂ ਪੁਲਿਸ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹਨ, ਚੰਡੀਗੜ੍ਹ ਵਿੱਚ ਨਸ਼ਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ।ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਕਰਨ ਦੇ ਨਾਲ-ਨਾਲ, ਉਸ ਨੈੱਟਵਰਕ ਤੱਕ ਪਹੁੰਚਣਾ ਵੀ ਜ਼ਰੂਰੀ ਹੈ, ਜਿਸ ਰਾਹੀਂ ਨਸ਼ੇ ਸ਼ਹਿਰ ਵਿੱਚ ਪਹੁੰਚ ਰਹੇ ਹਨ।”
ਵਿਕਰੀ ਦੇ ਨਾਲ-ਨਾਲ ਸਪਲਾਈ ਚੇਨ ‘ਤੇ ਨਜ਼ਰ
ਪ੍ਰਸ਼ਾਸਨ ਦਾ ਧਿਆਨ ਹੁਣ ਨਸ਼ਾ ਵੇਚਣ ਵਾਲਿਆਂ ਨੂੰ ਫੜਨ ਤੱਕ ਸੀਮਤ ਨਹੀਂ ਰਹੇਗਾ। ਸਪਲਾਈ ਚੇਨ ਨੂੰ ਤੋੜਨ ਅਤੇ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਪੂਰੇ ਨੈੱਟਵਰਕ ਵਿਰੁੱਧ ਕਾਰਵਾਈ ਕਰਨ ਵੱਲ ਵੀ ਧਿਆਨ ਦਿੱਤਾ ਜਾਵੇਗਾ। ਇਸ ਲਈ, ਪੁਲਿਸ ਅਤੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਨਸ਼ਿਆਂ ਖ਼ਿਲਾਫ਼ ਤੇਜ਼ੀ ਨਾਲ ਕਾਰਵਾਈ ਦੇ ਆਦੇਸ਼
ਗਵਰਨਰ ਨੇ ਕਿਹਾ ਕਿ “ਸ਼ਹਿਰ ਵਿੱਚ ਨਸ਼ਿਆਂ ਦੀ ਉਪਲਬਧਤਾ ਨੂੰ ਰੋਕਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਜੇਕਰ ਪੁਲਿਸ ਅਤੇ ਪ੍ਰਸ਼ਾਸਨ ਲਗਾਤਾਰ ਨਿਗਰਾਨੀ ਅਤੇ ਕਾਰਵਾਈ ਕਰ ਰਹੇ ਹਨ, ਤਾਂ ਨਸ਼ਿਆਂ ਦੀ ਵਿਕਰੀ ਨੂੰ ਆਮ ਵਾਂਗ ਜਾਰੀ ਨਹੀਂ ਰਹਿਣ ਦਿੱਤਾ ਜਾ ਸਕਦਾ। ਅਧਿਕਾਰੀਆਂ ਨੂੰ ਕਾਰਵਾਈ ਵਿੱਚ ਤੇਜ਼ੀ ਲਿਆਉਣ ਅਤੇ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਪ੍ਰਭਾਵਸ਼ਾਲੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।”