Punjab

ਪੰਜਾਬ ’ਚ ਬਿਜਲੀ ਸੰਕਟ ’ਤੇ ਹੱਲਾ ਬੋਲ! ਕਿਸਾਨਾਂ ਤੇ ਕਾਂਗਰਸ ਦਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਪੰਜਾਬ ’ਚ ਬਿਜਲੀ ਸੰਕਟ ’ਤੇ ਹੱਲਾ ਬੋਲ! ਕਿਸਾਨਾਂ ਤੇ ਕਾਂਗਰਸ ਦਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਪੰਜਾਬ ’ਚ ਬਿਜਲੀ ਸੰਕਟ ’ਤੇ ਹੱਲਾ ਬੋਲ! ਕਿਸਾਨਾਂ ਤੇ ਕਾਂਗਰਸ ਦਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਪੰਜਾਬ ’ਚ ਬਿਜਲੀ ਕੱਟਾਂ ਦਾ ਮੁੱਦਾ ਹੁਣ ਸਿਆਸੀ ਤੇ ਕਿਸਾਨੀ ਸੰਘਰਸ਼ ਦਾ ਵੱਡਾ ਕੇਂਦਰ ਬਣ ਗਿਆ ਹੈ।
ਅਣ-ਐਲਾਨੇ ਬਿਜਲੀ ਕੱਟਾਂ ਦੇ ਖ਼ਿਲਾਫ਼ SKM, ਕਿਸਾਨ-ਮਜ਼ਦੂਰ ਮੋਰਚਾ ਅਤੇ ਪੰਜਾਬ ਕਾਂਗਰਸ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਫ਼ਸਲ ਪੱਕਣ ਦੇ ਪੜਾਅ ’ਤੇ ਹੈ ਅਤੇ ਇਸ ਸਮੇਂ ਬਿਜਲੀ ਦੀ ਨਿਰਵਿਘਨ ਸਪਲਾਈ ਬੇਹੱਦ ਜ਼ਰੂਰੀ ਹੈ। ਕਿਸਾਨ ਅੱਠ ਘੰਟੇ ਲਗਾਤਾਰ ਬਿਜਲੀ ਦੇਣ ਦੀ ਮੰਗ ਕਰ ਰਹੇ ਹਨ, ਜਦਕਿ ਕਈ ਇਲਾਕਿਆਂ ’ਚ ਸਿਰਫ਼ ਤਿੰਨ ਤੋਂ ਚਾਰ ਘੰਟੇ ਸਪਲਾਈ ਮਿਲਣ ਦੇ ਦਾਅਵੇ ਕੀਤੇ ਜਾ ਰਹੇ ਹਨ।ਮਾਲਵੇ ਦੇ ਕਈ ਹਿੱਸਿਆਂ ’ਚ ਕਿਸਾਨਾਂ ਵੱਲੋਂ ਸੜਕਾਂ ਜਾਮ ਕਰਕੇ ਰੋਸ ਜਤਾਇਆ ਗਿਆ। ਬਠਿੰਡਾ ਦੇ ਮੰਡੀ ਕਲਾਂ ’ਚ ਕਿਸਾਨਾਂ ਨੇ ਰਾਮਪੁਰਾ-ਮੌੜ ਸੜਕ ’ਤੇ ਧਰਨਾ ਦਿੱਤਾ, ਜਦਕਿ ਮੋਗਾ ਦੇ ਧਰਮਕੋਟ ’ਚ ਵੀ ਗਰਿੱਡ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ।ਇਸੇ ਦੌਰਾਨ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਬਿਜਲੀ ਦੀ ਸਮੱਸਿਆ ਦਾ ਜਲਦ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਪੰਜਾਬ ’ਚ ਬਿਜਲੀ ਸੰਕਟ ’ਤੇ ਹੱਲਾ ਬੋਲ! ਕਿਸਾਨਾਂ ਤੇ ਕਾਂਗਰਸ ਦਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

KMM ਦਾ ਵੀ ਸਰਕਾਰ ਖ਼ਿਲਾਫ਼ ਮੋਰਚਾ

ਉਧਰ, ਕਿਸਾਨ ਮਜ਼ਦੂਰ ਮੋਰਚਾ ਵੱਲੋਂ ਵੀ 14 ਸਤੰਬਰ ਤੋਂ ‘ਆਪ’ ਸਰਕਾਰ ਦੇ ਮੰਤਰੀਆਂ ਅਤੇ ਵਿਧਾਨ ਸਭਾ ਸਪੀਕਰ ਦੇ ਘਰਾਂ ਦੇ ਬਾਹਰ ਧਰਨੇ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਮੋਰਚੇ ਵੱਲੋਂ ਬਿਜਲੀ ਸੰਕਟ ਸਮੇਤ 12 ਮੰਗਾਂ ਨੂੰ ਲੈ ਕੇ ਸਰਕਾਰ ’ਤੇ ਦਬਾਅ ਬਣਾਇਆ ਜਾ ਰਿਹਾ ਹੈ।

ਕਾਂਗਰਸ ਦਾ ਵੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਦੂਜੇ ਪਾਸੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵੱਲੋਂ ਵੀ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ ਗਈ।

ਇਸ ਦੌਰਾਨ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ’ਚ ਲਏ ਜਾਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।

PSPCL ਦੇ CMD ਦਾ ਤਬਾਦਲਾ

ਇਨ੍ਹਾਂ ਪ੍ਰਦਰਸ਼ਨਾਂ ਵਿਚਾਲੇ ਪੰਜਾਬ ਸਰਕਾਰ ਨੇ PSPCL ਦੇ CMD ਬਸੰਤ ਗਰਗ ਦਾ ਤਬਾਦਲਾ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ਗੁਰਕੀਰਤ ਕਿਰਪਾਲ ਸਿੰਘ ਨੂੰ PSPCL ਦਾ ਨਵਾਂ CMD ਲਾਇਆ ਗਿਆ ਹੈ।

ਹੁਣ ਵੱਡਾ ਸਵਾਲ ਇਹ ਹੈ ਕਿ ਪੰਜਾਬ ’ਚ ਚੱਲ ਰਹੇ ਬਿਜਲੀ ਸੰਕਟ ਦਾ ਹੱਲ ਕਦੋਂ ਹੋਵੇਗਾ ਅਤੇ ਕੀ ਸਰਕਾਰ ਕਿਸਾਨਾਂ ਨੂੰ ਝੋਨੇ ਦੇ ਅਹਿਮ ਪੜਾਅ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਸਕੇਗੀ?

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼