ਨਾਭਾ ਯੂਥ ਅਕਾਲੀ ਦਲ ਦੇ ਨਵੇਂ ਪ੍ਰਧਾਨ ਬਣੇ ਪਰਮਜੋਤ ਸਿੰਘ
ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਹਲਕਾ ਨਾਭਾ ਵਿਖੇ ਯੂਥ ਅਕਾਲੀ ਦਲ ਦੀ ਟੀਮ ਦਾ ਵਿਸਥਾਰ ਕਰਦਿਆਂ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵੱਲੋਂ, ਯੂਥ ਅਕਾਲੀ ਦਲ ਹਲਕਾ ਨਾਭਾ ਦੇ ਪ੍ਰਧਾਨ ਸ. ਸੁਖਚੈਨ ਸਿੰਘ ਬਿਸ਼ਨਪੁਰਾ ਦੀ ਸੁਚੱਜੀ ਅਗਵਾਈ ਹੇਠ,
ਨਾਭਾ ਸ਼ਹਿਰ ਦੇ ਜਾਣੇ-ਪਛਾਣੇ ‘ਹੀਰਾ ਕੰਬਾਈਨ ਇੰਡਸਟਰੀ’ ਪਰਿਵਾਰ ਦੇ ਫਰਜ਼ੰਦ ਸ. ਪਰਮਜੋਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ‘ਯੂਥ ਅਕਾਲੀ ਦਲ ਨਾਭਾ ਸ਼ਹਿਰੀ’ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।ਇਸ ਨਿਯੁਕਤੀ ਨਾਲ ਨਾਭਾ ਸ਼ਹਿਰ ਵਿੱਚ ਯੂਥ ਅਕਾਲੀ ਦਲ ਦੇ ਸੰਗਠਨ ਨੂੰ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ।

ਸਮਾਗਮ ਦੌਰਾਨ ਹਾਜ਼ਰ ਸੀਨੀਅਰ ਲੀਡਰਸ਼ਿਪ ਨੇ ਨਵ-ਨਿਯੁਕਤ ਪ੍ਰਧਾਨ ਸ. ਪਰਮਜੋਤ ਸਿੰਘ ਦਾ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਡਟ ਕੇ ਕੰਮ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਲਾਕੇ ਦੇ ਵੱਡੀ ਗਿਣਤੀ ਵਿੱਚ ਯੂਥ ਅਕਾਲੀ ਦਲ ਦੇ ਵਰਕਰ ਅਤੇ ਸਥਾਨਕ ਆਗੂ ਵੀ ਮੌਜੂਦ ਸਨ। ਨਵ-ਨਿਯੁਕਤ ਪ੍ਰਧਾਨ ਪਰਮਜੋਤ ਸਿੰਘ ਨੇ ਪਾਰਟੀ ਹਾਈਕਮਾਂਡ ਅਤੇ ਹਲਕਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਜ਼ਿੰਮੇਵਾਰੀ ਨਿਭਾਉਣਗੇ