Punjab

‘ਆਪ’ ਵਿਧਾਇਕਾ ‘ਤੇ ਟਰੱਕ ਡਰਾਈਵਰ ਦੇ ਥੱਪੜ ਮਾਰਨ ਦੇ ਕਥਿਤ ਇਲਜ਼ਾਮ, ਵਿਰੋਧੀਆਂ ਨੇ ਚੁੱਕੇ ਸਵਾਲ

'ਆਪ' ਵਿਧਾਇਕਾ 'ਤੇ ਟਰੱਕ ਡਰਾਈਵਰ ਦੇ ਥੱਪੜ ਮਾਰਨ ਦੇ ਕਥਿਤ ਇਲਜ਼ਾਮ, ਵਿਰੋਧੀਆਂ ਨੇ ਚੁੱਕੇ ਸਵਾਲ

‘ਆਪ’ ਵਿਧਾਇਕਾ ‘ਤੇ ਟਰੱਕ ਡਰਾਈਵਰ ਦੇ ਥੱਪੜ ਮਾਰਨ ਦੇ ਕਥਿਤ ਇਲਜ਼ਾਮ, ਵਿਰੋਧੀਆਂ ਨੇ ਚੁੱਕੇ ਸਵਾਲ

AAP MLA RAJINDERPAL KAUR CHHINA

 

ਜ਼ਿਲ੍ਹਾ ਲੁਧਿਆਣਾ ਦੇ ਹਲਕਾ ਦੱਖਣੀ ਦੀ ਆਮ ਆਦਮੀ ਪਾਰਟੀ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਕਥਿਤ ਤੌਰ ਉੱਤੇ ਇੱਕ ਟਰੱਕ ਡਰਾਈਵਰ ਦੇ ਥੱਪੜ ਮਾਰਨ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਇਸ ਮੁੱਦੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਗਏ ਹਨ।

ਵਿਰੋਧੀਆਂ ਨੇ ਚੁੱਕੇ ਸਵਾਲ

ਭਾਜਪਾ ਆਗੂ ਤਰੁਣ ਚੁੱਗ ਅਤੇ ਪਰਮਿੰਦਰ ਸਿੰਘ ਵੱਲੋਂ ਆਪਣੇ ਐਕਸ ਅਕਾਊਂਟ ਉੱਤੇ ਪੋਸਟ ਕੀਤਾ ਗਿਆ ਹੈ ਕਿ, ‘ਆਮ ਆਦਮੀ ਪਾਰਟੀ ਦੀ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਇੱਕ ਗਰੀਬ ਟਰੱਕ ਡਰਾਈਵਰ ਦੇ ਨਾਲ ਇਸ ਤਰ੍ਹਾਂ ਦੀ ਕਾਰਵਾਈ ਕਰਨੀ ਬਹੁਤ ਗਲਤ ਹੈ। ਸੱਤਾ ਦੀ ਤਾਕਤ ਕਿਸੇ ਉੱਤੇ ਹੱਥ ਚੁੱਕਣ ਦਾ ਲਾਈਸੈਂਸ ਨਹੀਂ ਦਿੰਦੀ। ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਘਮੰਡੀ ਵਿਧਾਇਕਾ ਨੂੰ ਜਵਾਬ ਦੇਣਗੇ, ਕਿਸ ਨੇ ਉਸ ਨੂੰ ਆਪਣੇ ਹੱਥ ਵਿੱਚ ਕਾਨੂੰਨ ਲੈਣ ਦੀ ਇਜਾਜ਼ਤ ਦਿੱਤੀ ਹੈ।’

AAP MLA Rajinderpal Kaur Chhina

ਭਾਜਪਾ ਨੇ ਵੀ ਕੀਤੀ ਪੋਸਟ ਸ਼ੇਅਰ (X@tarunchug)

ਦੂਜੇ ਪਾਸੇ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਬੰਟੀ ਰੁਮਾਣਾ ਵੱਲੋਂ ਵੀ ਸੋਸ਼ਲ ਮੀਡੀਆ ਉੱਤੇ ਪੋਸਟ ਪਾਕੇ ਰਜਿੰਦਰ ਪਾਲ ਕੌਰ ਛੀਨਾ ਉੱਤੇ ਸਵਾਲ ਖੜ੍ਹੇ ਕੀਤੇ ਗਏ ਹਨ। ਬੰਟੀ ਰੋਮਾਣਾ ਨੇ ਆਖਿਆ ਕਿ, ‘ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਥਿਤ ਤੌਰ ਉੱਤੇ ਆਮ ਆਦਮੀ ਪਾਰਟੀ ਦੀ ਵਿਧਾਇਕ ਟਰੈਕਟਰ ਡਰਾਈਵਰ ਨੂੰ ਰੋਕਦੀ ਹੈ। ਉਸ ਨੂੰ ਟਰੱਕ ਦੇ ਵਿੱਚੋਂ ਉਤਰਨ ਲਈ ਕਹਿੰਦੀ ਹੈ। ਜਿਸ ਤੋਂ ਬਾਅਦ ਜਦੋਂ ਡਰਾਈਵਰ ਉਤਰਦਾ ਹੈ ਤਾਂ ਉਹ ਉਸ ਉੱਤੇ ਹੱਥ ਚੁੱਕਣ ਦੀ ਕੋਸ਼ਿਸ਼ ਕਰਦੀ ਹੈ।’

AAP MLA Rajinderpal Kaur Chhina

‘ਵਿਧਾਇਕਾ ਵੱਲੋਂ ਨਹੀਂ ਆਇਆ ਕੋਈ ਜਵਾਬ’

ਹਾਲਾਂਕਿ ਇਸ ਸਬੰਧੀ ਜਦੋਂ ਐਮਐਲਏ ਛੀਨਾ ਦੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਲੁਧਿਆਣਾ ਦੀ ਸਾਰੀ ਮੀਡੀਆ ਨੂੰ ਦੁਪਹਿਰ 2 ਵਜੇ ਦਾ ਸਮਾਂ ਦਿੱਤਾ ਗਿਆ ਪਰ ਬਾਅਦ ਵਿੱਚ ਇਹ ਪ੍ਰੈਸ ਕਾਨਫਰੰਸ ਰੱਦ ਕਰ ਦਿੱਤੀ ਗਈ। ਲਗਾਤਾਰ ਸਵਾਲਾਂ ਦੇ ਘੇਰੇ ਵਿੱਚ ਐਮਐਲਏ ਹੈ ਅਤੇ ਵਿਰੋਧੀ ਪਾਰਟੀਆਂ ਨੂੰ ਮੌਕਾ ਮਿਲ ਗਿਆ ਹੈ।

AAP MLA Rajinderpal Kaur Chhina

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼