Punjab

ਮੌਸਮ ਵਿਭਾਗ ਵੱਲੋਂ ਯੈਲੋ ਅਲਰਟ !, ਸੂਬੇ ਅੰਦਰ ਕਈ ਥਾਈਂ ਭਾਰੀ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਵੱਲੋਂ ਯੈਲੋ ਅਲਰਟ !, ਸੂਬੇ ਅੰਦਰ ਕਈ ਥਾਈਂ ਭਾਰੀ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਸੂਬੇ ਅੰਦਰ ਕਈ ਥਾਈਂ ਭਾਰੀ ਮੀਂਹ ਦੀ ਸੰਭਾਵਨਾ

 ਲਗਾਤਾਰ ਪੈ ਰਹੀ ਗਰਮੀ ਤੋਂ ਆਉਂਦੇ ਦਿਨਾਂ ਵਿੱਚ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੇ ਮੁਤਾਬਕ 16 ਅਤੇ 17 ਸਤੰਬਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦਰਮਿਆਨੀ ਬਾਰਿਸ਼ ਅਤੇ ਕਿਤੇ ਕਿਤੇ ਭਾਰੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।

‘ਯੈਲੋ ਅਲਰਟ ਵੀ ਜਾਰੀ’

ਮੌਸਮ ਵਿਗਿਆਨੀ ਡਾਕਟਰ ਪਵਨੀਤ ਕਿੰਗਰਾ ਨੇ ਆਖਿਆ ਕਿ, ‘ਇਸ ਸਬੰਧੀ ਆਈਐਮਡੀ ਵੱਲੋਂ ਕਈ ਜ਼ਿਲ੍ਹਿਆਂ ਦੇ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜੇਕਰ ਪਿਛਲੇ ਮਹੀਨਿਆਂ ਵਿੱਚ ਲੁਧਿਆਣਾ ਵਿਖੇ ਬਰਸੀ ਬਾਰਿਸ਼ ਦੀ ਗੱਲ ਕੀਤੀ ਜਾਵੇ ਤਾਂ ਐਵਰੇਜ ਨਾਲੋਂ ਕਾਫੀ ਘੱਟ ਰਹੀ। ਸਤੰਬਰ ਮਹੀਨੇ ਵਿੱਚ ਵੀ ਲੁਧਿਆਣਾ ਅੰਦਰ ਹੁਣ ਤੱਕ 33 ਐਮਐਮ ਤੱਕ ਬਾਰਿਸ਼ ਹੋਈ ਹੈ ਜਦੋਂ ਕਿ ਐਵਰੇਜ 100 ਐਮਐਮ ਤੋਂ ਵਧੇਰੇ ਹੁੰਦੀ ਹੈ।’ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਬਾਰਿਸ਼ ਕਾਫੀ ਘੱਟ ਰਹੀ। ਪਰ ਆਉਂਦੇ ਦਿਨਾਂ ਵਿੱਚ ਮਾਨਸੂਨ ਮੁੜ ਤੋਂ ਐਕਟਿਵ ਹੋ ਸਕਦਾ ਹੈ। ਜਿਸ ਦੇ ਨਾਲ ਪੰਜਾਬ ਵਿੱਚ ਬਾਰਿਸ਼ ਹੋਵੇਗੀ। ਜ਼ਿਆਦਾਤਰ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪਰ ਸੂਬੇ ਅੰਦਰ ਕਈ ਥਾਈਂ ਭਾਰੀ ਬਰਸਾਤ ਪੈਣ ਦੀ ਵੀ ਸੰਭਾਵਨਾ ਹੈ। ਇਸ ਕਰਕੇ ਹੀ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ। – ਮੌਸਮ ਵਿਗਿਆਨੀ ਡਾਕਟਰ ਪਵਨੀਤ ਕਿੰਗਰਾ

‘ਤਾਪਮਾਨ ਵਿੱਚ ਵੀ ਗਿਰਾਵਟ’

ਮੌਸਮ ਵਿਭਾਗ ਦੀ ਮੁਖੀ ਡਾਕਟਰ ਕਿੰਗਰਾ ਦੇ ਮੁਤਾਬਿਕ 16 ਅਤੇ 17 ਸਤੰਬਰ ਨੂੰ ਪੰਜਾਬ ਦੇ ਵਿੱਚ ਬਾਰਿਸ਼ ਦੇ ਨਾਲ ਜਿੱਥੇ ਕਿਸਾਨਾਂ ਨੂੰ ਰਾਹਤ ਮਿਲੇਗੀ ਉੱਥੇ ਹੀ ਦੂਜੇ ਪਾਸੇ ਆਮ ਲੋਕਾਂ ਨੂੰ ਵੀ ਗਰਮੀ ਤੋਂ ਰਾਹਤ ਮਿਲੇਗੀ ਕਿਉਂਕਿ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਮੀਹ ਦੇ ਮੱਦੇਨਜ਼ਰ ਹੀ ਆਪਣੀਆ ਫਸਲਾਂ ਨੂੰ ਪਾਣੀ ਲਾਉਣ ਦੀ ਲੋੜ ਹੈ। ਮੌਸਮ ਵਿੱਚ ਨਮੀ ਜ਼ਿਆਦਾ ਹੋਣ ਕਰਕੇ ਲੋਕਾਂ ਨੂੰ ਆਪਣੀ ਸਿਹਤ ਦਾ ਵੀ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ ਕਿਉਂਕਿ ਅਜਿਹੇ ਮੌਸਮ ਵਿੱਚ ਬਿਮਾਰੀਆਂ ਜਲਦੀ ਲੱਗਦੀਆਂ ਹਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼