ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼
ਕਾਨੂੰਨੀ ਪ੍ਰਕਿਰਿਆ ਅਨੁਸਾਰ ਅੱਗੇ ਵੱਧ ਰਿਹਾ ਮਾਮਲਾ
ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੰਧੇਰ ਵੱਲੋਂ ਜਾਰੀ ਬਿਆਨ ਵਿੱਚ ਵਕੀਲ ਸ਼ੁਕਰਗੁਜ਼ਾਰ ਸਿੰਘ ਨੇ ਕਿਹਾ ਕਿ ਸਾਰੇ ਬੰਦੀ ਸਿੰਘਾਂ ਦੇ ਧਾਰਾ 313 ਤਹਿਤ ਬਿਆਨ ਦਰਜ ਹੋਣਾ ਮਾਮਲੇ ਦੀ ਕਾਨੂੰਨੀ ਪ੍ਰਕਿਰਿਆ ਦਾ ਇੱਕ ਮਹੱਤਵਪੂਰਨ ਪੜਾਅ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਸੁਣਵਾਈ ਕਾਨੂੰਨੀ ਪ੍ਰਕਿਰਿਆ ਦੇ ਅਨੁਸਾਰ ਅੱਗੇ ਵੱਧ ਰਹੀ ਹੈ ਅਤੇ ਬੰਦੀ ਸਿੰਘਾਂ ਦਾ ਕਾਨੂੰਨੀ ਪੱਖ ਅਦਾਲਤ ਦੇ ਸਾਹਮਣੇ ਰੱਖਿਆ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਉਨ੍ਹਾਂ ਨਾਲ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨਾਲ ਸਬੰਧਤ ਮਾਮਲੇ ਵਿੱਚ ਅਦਾਲਤੀ ਕਾਰਵਾਈ ਲਗਾਤਾਰ ਜਾਰੀ ਹੈ।