Punjab

ਪੰਜਾਬ ਵਿੱਚ ਇਸ ਦਿਨ ਤੋਂ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ, ਸਫ਼ਰ ਕਰਨ ਵਾਲੇ ਹੋ ਜਾਓ ਸਾਵਧਾਨ !

ਪੰਜਾਬ ਵਿੱਚ ਇਸ ਦਿਨ ਤੋਂ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ, ਸਫ਼ਰ ਕਰਨ ਵਾਲੇ ਹੋ ਜਾਓ ਸਾਵਧਾਨ !

ਪੰਜਾਬ ਵਿੱਚ ਇਸ ਦਿਨ ਤੋਂ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ, ਸਫ਼ਰ ਕਰਨ ਵਾਲੇ ਹੋ ਜਾਓ ਸਾਵਧਾਨ !

ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਚੰਡੀਗੜ੍ਹ ਵਿੱਚ ਇੱਕ ਵੱਡਾ ਐਲਾਨ ਕੀਤਾ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਸਰਕਾਰ ‘ਤੇ ਮੁਲਾਜ਼ਮਾਂ ਨੂੰ ਲਗਾਤਾਰ ਗੁੰਮਰਾਹ ਕਰਨ ਅਤੇ ਝੂਠੇ ਲਾਰੇ ਲਾਉਣ ਦੇ ਗੰਭੀਰ ਇਲਜ਼ਾਮ ਲਾਏ। ਉਨ੍ਹਾਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਤੁਰੰਤ ਨਾ ਮੰਨੀਆਂ, ਤਾਂ 22 ਸਤੰਬਰ ਤੋਂ ਪੂਰੇ ਸੂਬੇ ਵਿੱਚ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਜਾਵੇਗੀ।

ਪੰਜਾਬ ਵਿੱਚ ਇਸ ਦਿਨ ਤੋਂ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ, ਸਫ਼ਰ ਕਰਨ ਵਾਲੇ ਹੋ ਜਾਓ ਸਾਵਧਾਨ !

ਯੂਨੀਅਨ ਦੀਆਂ 3 ਮੁੱਖ ਮੰਗਾਂ

ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਯੂਨੀਅਨ ਦੀਆਂ ਤਿੰਨ ਪ੍ਰਮੁੱਖ ਮੰਗਾਂ ਨੂੰ ਵਿਸਥਾਰ ਵਿੱਚ ਰੱਖਿਆ। ਉਨ੍ਹਾਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲਣਾ ਚਾਹੀਦਾ ਹੈ। ਇਨ੍ਹਾਂ ਅਹਿਮ ਮੰਗਾਂ ਬਾਰੇ ਬੋਲਦਿਆਂ ਉਨ੍ਹਾਂ ਨੇ ਕਿਹਾ, “ਸਾਡੀਆਂ ਤਿੰਨ ਮੁੱਖ ਮੰਗਾਂ ਹਨ ਕਿ ਪਿਛਲੇ 12 ਸਾਲਾਂ ਤੋਂ ਕੰਟਰੈਕਟ ‘ਤੇ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਆਊਟਸੋਰਸਿੰਗ ਵਾਲੇ ਕਰਮਚਾਰੀਆਂ ਨੂੰ ਸਿੱਧਾ ਕੰਟਰੈਕਟ ‘ਤੇ ਲਿਆਂਦਾ ਜਾਵੇ ਅਤੇ ਜਿਨ੍ਹਾਂ ਮੁਲਾਜ਼ਮਾਂ ‘ਤੇ ਨਾਜਾਇਜ਼ ਪਰਚੇ ਦਰਜ ਕਰਕੇ ਜੇਲ੍ਹ ਭੇਜਿਆ ਗਿਆ ਹੈ, ਉਨ੍ਹਾਂ ਦੇ ਕੇਸ ਰੱਦ ਕਰਕੇ ਰਿਹਾਅ ਕੀਤਾ ਜਾਵੇ।”

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼