Punjab

ਰਵਨੀਤ ਬਿੱਟੂ ਨੇ ਸੀਐਮ ਮਾਨ ਦੇ ਕਾਫ਼ਿਲੇ ‘ਤੇ ਸੁੱਟੇ ਟਮਾਟਰ, ਪੁਲਿਸ ਨੇ ਲਿਆ ਹਿਰਾਸਤ ‘ਚ

ਰਵਨੀਤ ਬਿੱਟੂ ਨੇ ਸੀਐਮ ਮਾਨ ਦੇ ਕਾਫ਼ਿਲੇ 'ਤੇ ਸੁੱਟੇ ਟਮਾਟਰ, ਪੁਲਿਸ ਨੇ ਲਿਆ ਹਿਰਾਸਤ 'ਚ

ਰਵਨੀਤ ਬਿੱਟੂ ਨੇ ਸੀਐਮ ਮਾਨ ਦੇ ਕਾਫ਼ਿਲੇ ‘ਤੇ ਸੁੱਟੇ ਟਮਾਟਰ, ਪੁਲਿਸ ਨੇ ਲਿਆ ਹਿਰਾਸਤ ‘ਚ

ਭਾਜਪਾ ਆਗੂ ਰਵਨੀਤ ਬਿੱਟੂ ਵੱਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਗੇਟ ਨੰਬਰ ਅੱਠ ਦੇ ਕੋਲ ਮੁੱਖ ਮੰਤਰੀ ਪੰਜਾਬ ਦੇ ਕਾਫਲੇ ਦੇ ਉੱਤੇ ਟਮਾਟਰ ਸੁੱਟੇ ਗਏ। ਇਸ ਤੋਂ ਪਹਿਲਾਂ ਰਵਨੀਤ ਬਿੱਟੂ ਉੱਤੇ ਬੀਤੇ ਦਿਨ ਹਮਲਾ ਹੋਇਆ ਸੀ, ਉਸ ਦੀ ਗੱਡੀ ਦੇ ਆਂਡੇ ਸੁੱਟੇ ਗਏ ਸਨ। ਜਿਸ ਦੇ ਬਦਲੇ ਦੇ ਵਿੱਚ ਅੱਜ ਮੁੱਖ ਮੰਤਰੀ ਦਾ ਘਿਰਾਓ ਕਰਨ ਲਈ ਰਵਨੀਤ ਬਿੱਟੂ ਪਹੁੰਚ ਗਏ।

ਪੁਲਿਸ ਨੇ ਲਿਆ ਹਿਰਾਸਤ ‘ਚ

ਮੁੱਖ ਮੰਤਰੀ ਭਗਵੰਤ ਮਾਨ ਨੇ ਕਾਫ਼ਲੇ ਉੱਤੇ ਹਮਲਾ ਕਰਨ ਤੋਂ ਬਾਅਦ ਸਾਬਕਾ ਸਾਂਸਦ ਰਵਨੀਤ ਬਿੱਟੂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਬਿੱਟੂ ਨੂੰ ਪੁਲਿਸ ਕਿਸ ਥਾਣੇ ਵਿੱਚ ਲੈ ਕੇ ਗਈ ਹੈ ਅਜੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ ਦੌਰਾਨ ਜ਼ਬਰਦਸਤ ਹੰਗਾਮਾ ਹੋਇਆ ਅਤੇ ਪੁਲਿਸ ਨੂੰ ਵੀ ਭਾਜੜਾ ਪੈ ਗਈਆਂ। ਸੀਐਮ ਦੇ ਕਾਫਲੇ ਅੱਗੇ ਜਾਣ ਦੀ ਕੋਸ਼ਿਸ਼ ਕਰ ਰਹੇ ਰਵਨੀਤ ਬਿੱਟੂ ਨੂੰ ਪੁਲਿਸ ਵੱਲੋਂ ਰੋਕ ਲਿਆ ਗਿਆ। ਜਿਸ ਤੋਂ ਬਾਅਦ ਰਵਨੀਤ ਬਿੱਟੂ ਨੇ ਜੰਮ ਕੇ ਆਪਣੀ ਭੜਾਸ ਕੱਢੀ ਅਤੇ ਕਿਹਾ ਕਿ, ‘ਜਿਹੜੀ ਪੁਲਿਸ ਅੱਜ ਸਾਨੂੰ ਰੋਕ ਰਹੀ ਹੈ ਉਹ ਕੱਲ੍ਹ ਕਿੱਥੇ ਸੀ ਜੋ ਖੁਦ ਸਾਡੇ ਕਾਫਲੇ ਦੇ ਹਮਲਾ ਕਰਨ ਵਾਲਿਆਂ ਨੂੰ ਬਿਠਾ ਕੇ ਲਿਆ ਰਹੀ ਸੀ।’

‘ਕੋਝੀਆਂ ਹਰਕਤਾਂ ਬਰਦਾਸ਼ਤ ਨਹੀਂ’

ਰਵਨੀਤ ਬਿੱਟੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਉੱਤੇ ਵੀ ਸਵਾਲ ਖੜੇ ਕੀਤੇ ਅਤੇ ਨਾਲ ਹੀ ਪੁਲਿਸ ਦੀ ਕਾਰਗੁਜ਼ਾਰੀ ਨੂੰ ਵੀ ਸਵਾਲਾਂ ਦੇ ਘੇਰੇ ਵਿੱਚ ਲਿਆਂਦਾ। ਬਿੱਟੂ ਨੇ ਆਖਿਆ ਕਿ ਉਹ ਡਰਨ ਵਾਲੇ ਨਹੀਂ, ‘ਜੇਕਰ ਕੋਝੀਆਂ ਹਰਕਤਾਂ ਕੀਤੀ ਜਾਣਗੀਆਂ ਤਾਂ ਇਸ ਦਾ ਮੂੰਹ ਤੋੜ ਜਵਾਬ ਵੀ ਦਿੱਤਾ ਜਾਵੇਗਾ। ਜੇਕਰ ਤੁਸੀਂ ਸਾਡਾ ਘਿਰਾਓ ਕਰੋਗੇ, ਸਾਡੇ ਆਗੂਆਂ ਦਾ ਘਿਰਾਓ ਕਰੋਗੇ ਤਾਂ ਫਿਰ ਤੁਸੀਂ ਵੀ ਨਹੀਂ ਬਚੋਗੇ। ਜੇਕਰ ਤੁਸੀਂ ਪੰਜਾਬ ਵਿੱਚ ਇਸ ਤਰ੍ਹਾਂ ਦੀਆਂ ਹਰਕਤਾਂ ਕਰੋਗੇ ਤਾਂ ਕਿ ਤੁਸੀਂ ਜਦੋਂ ਕਿਸੇ ਦੂਜੇ ਸੂਬੇ ਵਿੱਚ ਜਾਓਗੇ ਤਾਂ ਤੁਹਾਡਾ ਸਵਾਗਤ ਵੀ ਇਸ ਤਰ੍ਹਾ ਹੀ ਹੋਵੇਗਾ। ਇਸ ਤਰ੍ਹਾਂ ਦੀਆਂ ਹਰਕਤਾਂ ਨੂੰ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’

ਕੀ ਸੀ ਮਾਮਲਾ ?

ਦਰਅਸਲ ਬੀਤੇ ਦਿਨ “ਨਸ਼ਾ ਮੁਕਤ ਪੰਜਾਬ ਯਾਤਰਾ” ਵਿੱਚ ਸ਼ਾਮਲ ਹੋਣ ਲਈ ਰਵਨੀਤ ਬਿੱਟੂ ਪਠਾਨਕੋਟ ਜਾ ਰਹੇ ਸਨ। ਪਰ ਉਨ੍ਹਾਂ ਦੇ ਕਾਫਲੇ ’ਤੇ ਹਮਲਾ ਕੀਤਾ ਗਿਆ। ਉਨ੍ਹਾਂ ਨੇ ਇਸ ਹਮਲੇ ਦੇ ਲਈ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਨੇ ਕਿਹਾ ਸੀ ਕਿ 100 ਤੋਂ ਵੱਧ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨੇ ਉਨ੍ਹਾਂ ਦੇ ਕਾਫਲੇ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਸਥਾਨਕ ਵਿਧਾਇਕ ਸ਼ੈਰੀ ਨੇ ਉਨ੍ਹਾਂ ਨੂੰ ਯਾਤਰਾ ਵਿੱਚ ਹਿੱਸਾ ਲੈਣ ਤੋਂ ਰੋਕਣ ਲਈ ਇਨ੍ਹਾਂ ਵਿਅਕਤੀਆਂ ਨੂੰ ਭੇਜਿਆ ਸੀ। ਅਜਿਹੀਆਂ ਘਟਨਾਵਾਂ ਲੋਕਤੰਤਰ ਅਤੇ ਸਿਆਸੀ ਆਗੂਆਂ ਦੀ ਸੁਰੱਖਿਆ ਲਈ ਗੰਭੀਰ ਖਤਰਾ ਹਨ।’

 

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼