Punjab

ਜੇਕਰ SAD ਨਾਲ ਗਠਜੋੜ ਹੋਇਆ ਤਾਂ BJP ਛੋਟੇ ਭਰਾ ਵਜੋਂ ਨਹੀਂ, ਸਗੋਂ ਬਰਾਬਰ ਦੇ ਸਾਥੀ ਵਜੋਂ ਲੜੇਗੀ ਚੋਣ: ਹਰਦੀਪ ਪੁਰੀ

ਜੇਕਰ SAD ਨਾਲ ਗਠਜੋੜ ਹੋਇਆ ਤਾਂ BJP ਛੋਟੇ ਭਰਾ ਵਜੋਂ ਨਹੀਂ, ਸਗੋਂ ਬਰਾਬਰ ਦੇ ਸਾਥੀ ਵਜੋਂ ਲੜੇਗੀ ਚੋਣ: ਹਰਦੀਪ ਪੁਰੀ

ਜੇਕਰ SAD ਨਾਲ ਗਠਜੋੜ ਹੋਇਆ ਤਾਂ BJP ਛੋਟੇ ਭਰਾ ਵਜੋਂ ਨਹੀਂ, ਸਗੋਂ ਬਰਾਬਰ ਦੇ ਸਾਥੀ ਵਜੋਂ ਲੜੇਗੀ ਚੋਣ: ਹਰਦੀਪ ਪੁਰੀ

 

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਹੁੰਦਾ ਹੈ, ਤਾਂ ਇਹ ਪੁਰਾਣੇ ਸਮੇਂ ਵਾਂਗ ‘ਛੋਟੇ ਭਰਾ’ ਵਜੋਂ ਨਹੀਂ ਸਗੋਂ ਬਰਾਬਰ ਦੇ ਸਾਥੀ ਵਜੋਂ ਹੋਵੇਗਾ। ਉਹ ਅੱਜ ਅੰਮ੍ਰਿਤਸਰ ਵਿਖੇ ਆਏ ਹੋਏ ਸਨ ਅਤੇ ਇੱਥੇ ਉਨ੍ਹਾਂ ਨੇ ਰੁਜ਼ਗਾਰ ਮੇਲੇ ਤੇ ਵਪਾਰੀਆਂ ਨਾਲ ਮੀਟਿੰਗ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵੀ ਮੱਥਾ ਟੇਕਿਆ। ਉਨ੍ਹਾਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੇ ਮੁੱਦੇ ‘ਤੇ ਵੀ ਚਿੰਤਾ ਪ੍ਰਗਟਾਈ।

Bargaining tactics? Why BJP's 'solo pitch' in Punjab may have message for  Akalis | India News - The Times of India

 

ਮੀਡੀਆ ਨਾਲ ਗੱਲਬਾਤ ਵੇਲੇ ਉਨ੍ਹਾਂ ਆਖਿਆ ਕਿ ਉਹ ਗੱਠਜੋੜ ਸਬੰਧੀ ਮਾਮਲੇ ’ਤੇ ਟਿੱਪਣੀ ਕਰਨ ਲਈ ਅਧਿਕਾਰਤ ਨਹੀਂ ਹਨ। ਇਸ ਸੰਬੰਧ ਵਿੱਚ ਭਾਜਪਾ ਪ੍ਰਧਾਨ ਜਾਂ ਅਧਿਕਾਰਤ ਆਗੂ ਹੀ ਕੁਝ ਕਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਮੇਰੀ ਨਿੱਜੀ ਰਾਏ ਹੈ ਕਿ ਜੇਕਰ ਭਵਿੱਖ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਦਾ ਗੱਠਜੋੜ ਹੁੰਦਾ ਹੈ ਤਾਂ ਇਹ ਬਰਾਬਰ ਦੇ ਸਾਥੀਆਂ ਵਜੋਂ ਹੋਵੇਗਾ।  ਉਨ੍ਹਾਂ ਕਿਹਾ, ”ਹੁਣ ਹਾਲਾਤ ਬਦਲ ਚੁੱਕੇ ਹਨ ਅਤੇ ਪਹਿਲੇ ਵਾਲੀ ਸਥਿਤੀ ਨਹੀਂ ਹੈ। ਦੂਜੀ ਧਿਰ ਵੀ ਪਹਿਲਾਂ ਵਾਂਗ ਨਹੀਂ ਰਹੀ ਹੈ। ਇਸ ਵੇਲੇ ਭਾਜਪਾ ਵਿਸ਼ਵ ਦੀ ਸਭ ਤੋਂ ਵੱਡੀ ਪਾਰਟੀ ਹੈ ਜਿਸ ਦੇ ਸਭ ਤੋਂ ਵੱਧ ਮੈਂਬਰ ਹਨ। ਹੁਣ ਅਜਿਹਾ ਨਹੀਂ ਹੋ ਸਕਦਾ ਕਿ ਭਾਜਪਾ ਛੋਟੇ ਭਰਾ ਵਜੋਂ ਗਠਜੋੜ ਕਰੇ ਅਤੇ ਸਿਰਫ਼ 22 ਸੀਟਾਂ ’ਤੇ ਚੋਣ ਲੜੇ।”

ਪੰਜਾਬ ਵਿੱਚ ਨਸ਼ਿਆਂ ਦੇ ਰੁਝਾਨ ਦੀ ਸਥਿਤੀ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਦੇਸ਼ ਭਰ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਗਈ ਹੈ। ਭਾਜਪਾ ਸਖ਼ਤੀ ਨਾਲ ਨਸ਼ਿਆਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਇਸੇ ਤਹਿਤ ਹੀ ਪੰਜਾਬ ਵਿੱਚ ਵੀ ਜਾਗਰੂਕਤਾ ਵਾਸਤੇ ਮੁਹਿੰਮ ਆਰੰਭ ਕੀਤੀ ਗਈ ਹੈ।

ਉਨ੍ਹਾਂ ‘ਆਪ’ ਸਰਕਾਰ ਉੱਤੇ ਨਿਸ਼ਾਨਾ ਲਗਾਉਂਦਿਆਂ ਕਿਹਾ, ”ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਖ਼ਰਾਬ ਹੋ ਚੁੱਕੀ ਹੈ। ਪੁਲੀਸ ਥਾਣਿਆਂ ’ਤੇ ਹਮਲੇ ਹੋ ਰਹੇ ਹਨ ਅਤੇ ਪੁਲੀਸ ਮੁਲਾਜ਼ਮਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੰਜਾਬ ਵਿੱਚ ਅਰਾਜਕਤਾ ਵਾਲਾ ਮਾਹੌਲ ਬਣ ਚੁੱਕਾ ਹੈ। ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਲੋਕਾਂ ਨੂੰ ਸੁਰੱਖਿਆ ਦੇਣ ਵਾਲੀ ਪੁਲੀਸ ਖ਼ੁਦ ਵੀ ਸੁਰੱਖਿਤ ਨਹੀਂ ਹੈ। ਨੌਜਵਾਨ ਬੇਰੁਜ਼ਗਾਰ ਹਨ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੇ ਹਨ। ਇਸੇ ਕਾਰਨ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ।”

ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਵਿੱਚ ਲੋਕ ਜਾਣ ਚੁੱਕੇ ਹਨ ਕਿ ਸੂਬੇ ਦਾ ਭਵਿੱਖ ਭਾਜਪਾ ਦੇ ਹੱਥ ਵਿੱਚ ਹੀ ਸੁਰੱਖਿਅਤ ਰਹਿ ਸਕਦਾ ਹੈ।

ਉੱਥੇ ਹੀ ਵਪਾਰੀ ਭਾਈਚਾਰੇ ਨਾਲ ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਉਨ੍ਹਾਂ ਨੂੰ ਇੱਕ ਮੰਗ-ਪੱਤਰ ਦਿੱਤਾ ਗਿਆ। ਉਨ੍ਹਾਂ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਹੱਲ ਕਰਨ ਦਾ ਵੀ ਭਰੋਸਾ ਦਿੱਤਾ। ਵਪਾਰੀਆਂ ਵੱਲੋਂ ਪਾਕਿਸਤਾਨ ਨਾਲ ਦੁਵੱਲਾ ਵਪਾਰ ਸ਼ੁਰੂ ਕਰਨ ਅਤੇ ਸਰਹੱਦ ਨੂੰ ਖੋਲ੍ਹਣ ਦੀ ਵੀ ਮੰਗ ਰੱਖੀ ਗਈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼