Punjab

ਅਕਾਲੀ ਦਲ ਦੀ ‘ਮਾਵਾਂ-ਧੀਆਂ ਇਨਸਾਫ਼ ਯਾਤਰਾ’! ਹਰਸਿਮਰਤ ਕੌਰ ਬਾਦਲ ਨੇ ਮਾਨਸਾ ’ਚ ਘੇਰੀ ਸੂਬਾ ਸਰਕਾਰ

ਅਕਾਲੀ ਦਲ ਦੀ ‘ਮਾਵਾਂ-ਧੀਆਂ ਇਨਸਾਫ਼ ਯਾਤਰਾ’! ਹਰਸਿਮਰਤ ਕੌਰ ਬਾਦਲ ਨੇ ਮਾਨਸਾ ’ਚ ਘੇਰੀ ਸੂਬਾ ਸਰਕਾਰ

ਅਕਾਲੀ ਦਲ ਦੀ ‘ਮਾਵਾਂ-ਧੀਆਂ ਇਨਸਾਫ਼ ਯਾਤਰਾ’! ਹਰਸਿਮਰਤ ਕੌਰ ਬਾਦਲ ਨੇ ਮਾਨਸਾ ’ਚ ਘੇਰੀ ਸੂਬਾ ਸਰਕਾਰ

 

ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਵੱਲੋਂ ਪੰਜਾਬ ਵਿੱਚ ਔਰਤਾਂ ਦੇ ਹੱਕਾਂ ਅਤੇ ਇਨਸਾਫ਼ ਲਈ ‘ਮਾਵਾਂ-ਧੀਆਂ ਇਨਸਾਫ਼ ਯਾਤਰਾ’ ‘ਰੈਲੀ’ ਸ਼ੁਰੂ ਕੀਤੀ ਗਈ ਹੈ। ਇਸ ਦੀ ਅਗਵਾਈ ਮੁੱਖ ਤੌਰ ‘ਤੇ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਕੀਤੀ ਗਈ। ਅੱਜ ਦੀ ਰੈਲੀ ਦੇ ਅਗਾਜ਼ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਦੇਸ਼ ਦੇ ਵਿੱਚ ਸਭ ਤੋਂ ਵੱਧ ਨਸ਼ੇ ਦੀ ਤਸਕਰੀ ਪੰਜਾਬ ਦੇ ਵਿੱਚ ਹੋ ਰਹੀ ਹੈ। ਨੌਰਥ ਇੰਡੀਆ ਦੇ ਵਿੱਚੋਂ ਪੰਜਾਬ ਸਭ ਤੋਂ ਨਸ਼ਾ ਵੇਚਣ ਦੇ ਵਿੱਚ ਪੰਜਾਬ ਮੋਹਰੀ ਸੂਬਾ ਬਣ ਗਿਆ ਹੈ।

ਆਮ ਆਦਮੀ ਪਾਰਟੀ ਦੇ ਰਾਜ ‘ਚ ਪੰਜਾਬ ਬਣਿਆ ਨਸ਼ੇ ਦਾ ਨੰਬਰ ਇੱਕ ਸੂਬਾ

ਇਨ੍ਹਾਂ ਰੋਸ ਰੈਲੀਆਂ ਦੇ ਵਿੱਚ ਵੱਡੇ ਪੱਧਰ ਤੇ ਔਰਤਾਂ ਨੇ ਹਿੱਸਾ ਲਿਆ ਅਤੇ ਕਾਲੀਆਂ ਝੰਡੀਆਂ ਲਹਿਰਾ ਕੇ ਪੰਜਾਬ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ‘ਮਾਵਾਂ ਧੀਆਂ ਨੂੰ ਇਨਸਾਫ ਦਵਾਉਣ ਦੇ ਲਈ ਅੱਜ ਮਾਨਸਾ ਦੇ ਵਿੱਚ ਰੈਲੀ ਕੀਤੀ ਗਈ ਹੈ ਕਿਉਂਕਿ ਪੰਜਾਬ ਦੇ ਵਿੱਚ ਨਸ਼ਾ ਇਨਾ ਵੱਧ ਚੁੱਕਿਆ ਹੈ ਕਿ ਨਸ਼ੇ ਦੇ ਕਾਰਨ ਰੋਜ਼ ਮੌਤਾਂ ਹੋ ਰਹੀਆਂ ਹਨ। ਨੌਜਵਾਨ ਨਸ਼ੇ ਦੇ ਵਿੱਚ ਗਰਕ ਹੋ ਚੁੱਕੇ ਹਨ ਪਰ ਜੋ ਪੰਜਾਬ ਸਰਕਾਰ ਨਸ਼ਾ ਰੋਕਣ ਦੇ ਦਾਅਵੇ ਕਰਦੀ ਸੀ, ਅੱਜ ਪੰਜਾਬ ਦੇ ਵਿੱਚ ਨਸ਼ਾ ਇੰਨਾ ਵਧ ਗਿਆ ਹੈ ਕਿ ਨੌਰਥ ਇੰਡੀਆ ਦੇ ਵਿੱਚੋਂ ਪੰਜਾਬ ਇੱਕ ਅਜਿਹਾ ਸੂਬਾ ਬਣ ਗਿਆ ਹੈ, ਜਿਸ ਦੇ ਵਿੱਚ ਸਭ ਤੋਂ ਜਿਆਦਾ ਨਸ਼ੇ ਦੀ ਵਿਕਰੀ ਹੋਰ ਰਹੀ ਹੈ। ਹੁਣ ਤੱਕ 2 ਲੱਖ 17 ਹਜਾਰ ਦੇ ਨਸ਼ੇ ਵੇਚਣ ਵਾਲਿਆਂ ਦੇ ਵਿੱਚੋਂ ਮਹਿਜ ਸੱਤ ਨੂੰ ਸਜ਼ਾ ਹੋਈ ਹੈ। ਜਦੋਂ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਦੇ ਵਿਰੁੱਧ ਦੀ ਵੀ ਫੂਕ ਨਿਕਲ ਚੁੱਕੀ ਹੈ।’

MP Harsimrat Kaur Badal targets the state government

ਮਾਨਸਾ ‘ਚ ਅਕਾਲੀ ਦਲ ਦੀ ‘ਮਾਵਾਂ-ਧੀਆਂ ਇਨਸਾਫ਼ ਯਾਤਰਾ’ 

ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਵੱਲੋਂ ਬਲਾਤਕਾਰੀਆਂ ਤੋਂ ਪੰਜ ਕਰੋੜ ਰੂਪਏ ਲੈ ਕੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਦੂਸਰੇ ਪਾਸੇ ਪੰਜਾਬ ਦੇ ਵਿੱਚ ਰੋਜ਼ਾਨਾ ਹੀ ਨਸ਼ੇ ਨਾਲ ਮੌਤਾਂ ਹੋ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਹਜ਼ਾਰ ਹਜ਼ਾਰ ਰੁਪਏ ਦੇ ਕੇ ਔਰਤਾਂ ਦੀ ਜ਼ਮੀਰ ਖਰੀਦ ਰਹੇ ਹਨ। ਅੱਜ ਅੰਕੜੇ ਦੱਸਦੇ ਹਨ ਕਿ ਦੇਸ਼ ਭਰ ਦੇ ਵਿੱਚੋਂ ਸਭ ਤੋਂ ਵੱਧ ਪੰਜਾਬ ਦੇ ਵਿੱਚ ਨਸ਼ਾ ਵਿਕ ਰਿਹਾ ਹੈ ਅਤੇ ਸਰਕਾਰਾਂ ਨਸ਼ਾ ਰੋਕਣ ਦੇ ਵਿੱਚ ਅਸਫਲ ਹੋ ਚੁੱਕੀਆਂ ਹਨ।’

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼