Punjab

ਮੀਰੀ ਪੀਰੀ ਖਾਲਸਾ ਮਾਰਚ ‘ਚ ਖਲਲ ਪਾਉਣ ਵਾਲਿਆਂ ਨੂੰ ਜਥੇਦਾਰ ਦੀ ਖੁੱਲ੍ਹੀ ਚਿਤਾਵਨੀ!

ਮੀਰੀ ਪੀਰੀ ਖਾਲਸਾ ਮਾਰਚ 'ਚ ਖਲਲ ਪਾਉਣ ਵਾਲਿਆਂ ਨੂੰ ਜਥੇਦਾਰ ਦੀ ਖੁੱਲ੍ਹੀ ਚਿਤਾਵਨੀ!

ਮੀਰੀ ਪੀਰੀ ਖਾਲਸਾ ਮਾਰਚ ‘ਚ ਖਲਲ ਪਾਉਣ ਵਾਲਿਆਂ ਨੂੰ ਜਥੇਦਾਰ ਦੀ ਖੁੱਲ੍ਹੀ ਚਿਤਾਵਨੀ!

 

ਮੀਰੀ ਪੀਰੀ ਖਾਲਸਾ ਮਾਰਚ ਦੇ ਆਖਰੀ ਦਿਨਾਂ ਵਿੱਚ ਖਲਲ ਪਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਚਿਤਾਵਨੀ ਦਿੱਤੀ ਹੈ।

ਅੰਮ੍ਰਿਤਸਰ: ਮੀਰੀ ਪੀਰੀ ਖਾਲਸਾ ਮਾਰਚ ਬੀਤੀ ਰਾਤ ਇਤਹਾਸਕ ਗੁਰੂ ਨਗਰੀ ਬਾਬਾ ਬਕਾਲਾ ਸਾਹਿਬ ਪੁੱਜਣ ਤੋਂ ਬਾਅਦ ਅੱਜ ਆਪਣੇ ਅਗਲੇ ਪੜਾਅ ਦੇ ਲਈ ਰਵਾਨਾ ਹੋ ਗਿਆ ਹੈ। ਇਸ ਦਰਮਿਆਨ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨਜ਼ਰ ਆਈਆਂ, ਉੱਥੇ ਹੀ ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਇਸ ਮਾਰਚ ਦੀ ਅਗਵਾਈ ਕਰਦੇ ਨਜ਼ਰ ਆਏ। ਇਸ ਦੇ ਨਾਲ ਹੀ ਜਿੱਥੇ ਇੱਕ ਪਾਸੇ SGPC ਨੇ ਮੀਰੀ-ਪੀਰੀ ਖਾਲਸਾ ਮਾਰਚ ਦਰਮਿਆਨ ਕਥਿਤ ਤੌਰ ‘ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਖਲਲ ਪਾਉਣ ਦੀਆਂ ਚਰਚਾਵਾਂ ‘ਤੇ ਬੋਲਦੇ ਹੋਏ ਕਿਹਾ ਕਿ ਜੇਕਰ ਕਿਸੇ ਨੇ ਅਜਿਹੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
Jathedar Kuldeep Singh Gargajj at MIri Piri

 

ਪ੍ਰਸ਼ਾਸਨ ਦੀ ਜ਼ਿੰਮੇਵਾਰੀ-

ਜਥੇਦਾਰ ਨੇ ਸਪੱਸ਼ਟ ਕੀਤਾ ਹੈ ਕਿ ‘ਜੇਕਰ ਕੋਈ ਵੀ ਵਿਅਕਤੀ ਮਾਰਚ ਵਿੱਚ ਖਲਲ ਪਾਉਣ ਦੀ ਕੋਸ਼ਿਸ਼ ਕਰਦਾ ਹੈ ਅਤੇ ਸਿੱਖ ਸੰਗਤ ਵੱਲੋਂ ਉਸਦਾ ਵਿਰੋਧ ਕੀਤਾ ਜਾਂਦਾ ਹੈ, ਤਾਂ ਉਸ ਤੋਂ ਬਾਅਦ ਪੈਦਾ ਹੋਣ ਵਾਲੇ ਹਾਲਾਤ ਜਾਂ ਕਿਸੇ ਵੀ ਘਟਨਾ ਲਈ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਣਗੇ। ਇਸ ਤਹਿਤ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੂੰ ਤਾਕੀਦ ਕੀਤੀ ਗਈ ਹੈ ਕਿ ਮਾਰਚ ਦੇ ਰੂਟਾਂ ਅਤੇ ਪੜਾਵਾਂ ‘ਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।’

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ‘ਸਰਕਾਰ ਕੋਲੋਂ ਤਾਂ ਨਸ਼ਾ ਖਤਮ ਨਹੀਂ ਹੋਇਆ, ਪਰ ਇਹ ਮਾਝਾ ਹੈ ਅਤੇ ਗੁਰੂਆਂ ਪੀਰਾਂ ਦੀ ਧਰਤੀ ਹੈ। ਗੁਰੂ ਸਾਹਿਬ ਆਪ ਕਿਰਪਾ ਕਰਨਗੇ ਅਤੇ ਇੱਥੋਂ ਨਸ਼ਾ ਖਤਮ ਹੋਵੇਗਾ।

ਨੌਜਵਾਨਾਂ ਨੂੰ ਮਾਰਚ ‘ਚ ਸ਼ਾਮਲ ਹੋਣ ਦੀ ਅਪੀਲ
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਵੱਡੀ ਗਿਣਤੀ ਦੇ ਵਿੱਚ ਮੀਰੀ ਪੀਰੀ ਖਾਲਸਾ ਮਾਰਚ ਦੇ ਵਿੱਚ ਪੁੱਜੇ ਹਨ ਅਤੇ ਇਸ ਤੋਂ ਇਹ ਦਿਖਾਈ ਦੇ ਰਿਹਾ ਹੈ ਕਿ ਪੰਜਾਬ ਮੁੜ ਤੋਂ ਪੁਰਾਣਾ ਪੰਜਾਬ ਬਣੇਗਾ, ਸਾਰੇ ਇੱਕ ਦੂਸਰੇ ਦਾ ਸਤਿਕਾਰ ਕਰਨਗੇ ਅਤੇ ਗੁਰੂ ਸਾਹਿਬ ਆਪ ਆਪਣੇ ਬਖਸ਼ਿਸ਼ ਦੇ ਨਾਲ ਵੀਰਾਂ ਨੂੰ ਦਸਤਾਰਾਂ ਤੇ ਭੈਣਾਂ ਨੂੰ ਚੁੰਨੀਆਂ ਸਿਰ ਉੱਤੇ ਬਖਸਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਪ੍ਰਤੀ ਗਲਤ ਸੋਚ ਰੱਖਣ ਵਾਲਿਆਂ ਲਈ ਵੀ ਅਸੀਂ ਅਰਦਾਸ ਕਰਦੇ ਹਾਂ ਕਿ ਪ੍ਰਮਾਤਮਾ ਅਜਿਹੇ ਲੋਕਾਂ ਨੂੰ ਸੁਮੱਤ ਬਖਸ਼ਣ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼