Punjab

‘ਭਾਜਪਾ ’ਚ 4 ਸਾਲਾਂ ਦੌਰਾਨ ਕੁਝ ਨਹੀਂ ਮਿਲਿਆ’ , ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ,

‘ਭਾਜਪਾ ’ਚ 4 ਸਾਲਾਂ ਦੌਰਾਨ ਕੁਝ ਨਹੀਂ ਮਿਲਿਆ’ , ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ,

‘ਭਾਜਪਾ ’ਚ 4 ਸਾਲਾਂ ਦੌਰਾਨ ਕੁਝ ਨਹੀਂ ਮਿਲਿਆ’ , ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ,

  ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਅਤੇ ਕਰੀਬ ਚਾਰ ਸਾਲ ਪਹਿਲਾਂ ਭਾਜਪਾ ਵਿੱਚ ਸ਼ਾਮਿਲ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਵੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਬੰਦੀਆਂ ਦੀ ਰਿਹਾਈ ਦੀ ਮੰਗ ਦਾ ਸਮਰਥਨ ਕੀਤਾ ਹੈ। ਕੈਪਟਨ ਨੇ ਕਿਹਾ ਕਿ ਅਮ੍ਰਿਤਪਾਲ ਸਿੰਘ ਨੂੰ ਜਿੰਨੀ ਦੇਰ ਜੇਲ੍ਹ ਵਿੱਚ ਰੱਖਿਆ ਜਾਵੇਗਾ ਉਨਾ ਹੀ ਉਹ ਹੋਰ ਪ੍ਰਸਿੱਧ ਹੋਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵਿੱਚ ਮੁੜ ਸ਼ਾਮਿਲ ਹੋਣ ਦੀਆਂ ਖਬਰਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ ਪਰ ਉਹਨਾਂ ਇਹ ਗੱਲ ਕਹੀ ਕਿ ਉਹਨਾਂ ਨੂੰ ਭਾਜਪਾ ਵਿੱਚ ਸ਼ਾਮਿਲ ਹੋਣ ‘ਤੇ ਵੀ ਕੁਝ ਨਹੀਂ ਮਿਲਿਆ। ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਕਿਸੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਾ ਵਿਅਕਤੀ ਹਮੇਸ਼ਾ ਇਹ ਤਵੱਕੋ ਰੱਖਦਾ ਹੈ ਕਿ ਉਸ ਨਾਲ ਕਿਸੇ ਤਰ੍ਹਾਂ ਦੀ ਸਲਾਹ ਮਸ਼ਵਰਾ ਕੀਤੀ ਜਾਵੇਗੀ ਪਰ ਅਜਿਹਾ ਨਹੀਂ ਹੋਇਆ। ਕੈਪਟਨ ਦਾ ਕਹਿਣਾ ਹੈ ਕਿ ਉਹਨਾਂ ਨੇ ਪੰਜਾਬ ਦੇ ਇਤਿਹਾਸ ਅਤੇ ਮੌਜੂਦਾ ਪਰਿਸਥਿਤੀਆਂ ਨੂੰ ਸਮਝਣ ਲਈ ਕਰੀਬ ਪੰਜ ਦਹਾਕੇ ਦਾ ਸਮਾਂ ਲਗਾਇਆ ਹੈ। ਪਰ ਉਹਨਾਂ ਨਾਲ ਪੰਜਾਬ ਦੇ ਮੁੱਦੇ ਨੂੰ ਲੈ ਕੇ ਕੋਈ ਸਲਾਹ ਨਹੀਂ ਕੀਤੀ ਜਾ ਰਹੀ। ਕੈਪਟਨ ਨੇ ਇਹ ਵੀ ਕਿਹਾ ਕਿ ਉਹ ਇਹ ਵੀ ਨਹੀਂ ਕਹਿੰਦੇ ਕਿ ਉਹਨਾਂ ਨੂੰ ਬਹੁਤ ਜਿਆਦਾ ਜਾਣਕਾਰੀ ਹੈ ਪਰ ਫਿਰ ਵੀ ਉਹ ਪੰਜਾਬ ਬਾਰੇ ਕਾਫੀ ਕੁਝ ਸਮਝਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਭਵਿੱਖ ਵਿੱਚ ਚੋਣ ਲੜਨ ਤੋਂ ਇਹ ਕਹਿੰਦਿਆਂ ਇਨਕਾਰ ਕਰ ਦਿੱਤਾ ਹੈ ਕਿ ਹੁਣ ਉਹਨਾਂ ਦੀ ਚੋਣ ਲੜਨ ਦੀ ਉਮਰ ਲੰਘ ਚੁੱਕੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼