Punjab

ਮੁੱਖ ਚੋਣ ਕਮਿਸ਼ਨਰ ਖਿਲਾਫ਼ ਪੰਜਾਬ ਕਾਂਗਰਸ ਦਾ ਹੱਲਾਬੋਲ, ਪ੍ਰਦਰਸ਼ਨ ‘ਚੋਂ ਚੰਨੀ ਦੀ ਦੂਰੀ ਬਣੀ ਚਰਚਾ ਦਾ ਵਿਸ਼ਾ

ਮੁੱਖ ਚੋਣ ਕਮਿਸ਼ਨਰ ਖਿਲਾਫ਼ ਪੰਜਾਬ ਕਾਂਗਰਸ ਦਾ ਹੱਲਾਬੋਲ, ਪ੍ਰਦਰਸ਼ਨ 'ਚੋਂ ਚੰਨੀ ਦੀ ਦੂਰੀ ਬਣੀ ਚਰਚਾ ਦਾ ਵਿਸ਼ਾ

ਮੁੱਖ ਚੋਣ ਕਮਿਸ਼ਨਰ ਖਿਲਾਫ਼ ਪੰਜਾਬ ਕਾਂਗਰਸ ਦਾ ਹੱਲਾਬੋਲ, ਪ੍ਰਦਰਸ਼ਨ ‘ਚੋਂ ਚੰਨੀ ਦੀ ਦੂਰੀ ਬਣੀ ਚਰਚਾ ਦਾ ਵਿਸ਼ਾ

ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਫਿਰ ਗਰਮਾਈ

 ਪੰਜਾਬ ਕਾਂਗਰਸ ਅੱਜ ਚੰਡੀਗੜ੍ਹ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਪਰ ਵੱਡੀ ਗੱਲ ਇਹ ਹੈ ਕਿ ਇਸ ਪ੍ਰਦਰਸ਼ਨ ਵਿੱਚ ਸੀਨੀਅਰ ਆਗੂ ਚਰਨਜੀਤ ਸਿੰਘ ਦਿਖਾਈ ਨਹੀਂ ਦੇ ਰਹੇ ਹਨ। ਉਨ੍ਹਾਂ ਦੀ ਗੈਰਹਾਜਿਰੀ ਨੇ ਇੱਕ ਵਾਰ ਮੁੜ ਤੋਂ ਕਈ ਸਵਾਲ ਖੜੇ ਕਰ ਦਿੱਤੇ ਹਨ।

CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕਾਂਗਰਸ ਦਾ ਚੰਡੀਗੜ੍ਹ ਚ ਪ੍ਰਦਰਸ਼ਨ, ਚੰਨੀ ਮੁੜ ਗਾਇਬ!

ਪੰਜਾਬ ਕਾਂਗਰਸ ਅੱਜ ਚੰਡੀਗੜ੍ਹ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਚੋਣ ਕਮਿਸ਼ਨ ਦੇ ਦਫ਼ਤਰ ਵੱਲ ਇੱਕ ਮਾਰਚ ਵੀ ਕੀਤਾ ਜਾ ਰਿਹਾ। ਪਰ ਵੱਡੀ ਗੱਲ ਇਹ ਹੈ ਕਿ ਇਸ ਪ੍ਰਦਰਸ਼ਨ ਵਿੱਚ ਸੀਨੀਅਰ ਆਗੂ ਚਰਨਜੀਤ ਸਿੰਘ ਮੁੜ ਤੋਂ ਗਾਇਬ ਹਨ। ਪ੍ਰਦਰਸ਼ਨ ਵਿੱਚ ਪੰਜਾਬ ਕਾਂਗਰਸ ਦੇ ਸਾਰੇ ਆਗੂ ਪਹੁੰਚੇ ਹੋਏ ਹਨ, ਪਰ ਚੰਨੀ ਨਜ਼ਰ ਨਹੀਂ ਆ ਰਹੇ ਹਨ। ਜਿਸਤੋਂ ਬਾਅਦ ਵੱਡਾ ਸਵਾਲ ਮੁੜ ਤੋਂ ਖੜਾ ਹੋ ਗਿਆ ਹੈ ਕਿ ਕਿ ਕਾਂਗਰਸ ਵਿੱਚ ਸਭ ਕੁਝ ਠੀਕ ਹੋ ਗਿਆ ਹੈ? ਹਾਲਾਂਕਿ, ਇਸ ਪ੍ਰਦਰਸ਼ਨ ਵਿੱਚ ਪੰਜਾਬ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਵੀ ਮੌਜੂਦ ਨਹੀਂ ਹਨ, ਪਰ ਚੰਨੀ ਦਾ ਨਾ ਪਹੁੰਚਣਾ ਲੋਕਾਂ ਦਾ ਧਿਆਨ ਖਿੱਚ ਰਿਹਾ ਹੈ।ਹਾਲਾਂਕਿ, ਕਾਂਗਰਸ ਦਾਅਵਾ ਕਰ ਚੁੱਕੀ ਹੈ ਕਿ ਹੁਣ ਪਾਰਟੀ ਦੇ ਅੰਦਰ ਕਿਸੇ ਵੀ ਤਰ੍ਹਾਂ ਦਾ ਕੋਈ ਮਤਭੇਦ ਨਹੀਂ ਹੈ। ਸਚਿਨ ਪਾਇਲਟ ਦੇ ਸੂਬਾ ਇੰਜਾਰਚ ਬਣਨ ਤੋਂ ਬਾਅਦ ਸਾਰੇ ਆਗੂ ਸੰਤੁਸ਼ਟ ਹਨ ਅਤੇ ਚੋਣ ਤਿਆਰੀਆਂ ਵਿੱਚ ਰੁੱਝ ਗਏ ਹਨ। ਪਰ ਹੁਣ ਜਦੋਂ ਕਾਂਗਰਸ ਆਗੂਆਂ ਵੱਲੋਂ ਇਨ੍ਹਾਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਸ ਮੌਕੇ ਚੰਨੀ ਦਾ ਸ਼ਾਮਲ ਨਾ ਹੋਣਾ ਕਿਤੇ ਨਾ ਕਿਤੇ ਆਪਣੇ ਆਪ ਇਹ ਇਸ਼ਾਰਾ ਕਰ ਰਿਹਾ ਹੈ ਕਿ ਹਾਲੇ ਵੀ ਪਾਰਟੀ ਵਿੱਚ ਕੁਝ ਠੀਕ ਨਹੀਂ ਚੱਲ ਰਿਹਾ ਹੈ।

ਸਚਿਨ ਪਾਇਲਟ ਪੰਜਾਬ 'ਚ ਯੁਵਾ ਆਗੂਆਂ ਦੀ ਬਣਾਉਣਗੇ ਟੀਮ, ਹਰੇਕ ਵਿਧਾਨ ਸਭਾ ਹਲਕੇ ਦੀ ਕਰਨਗੇ ਸਮੀਖਿਆ

ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ

ਪੰਜਾਬ ਕਾਂਗਰਸ ਅੱਜ ਚੰਡੀਗੜ੍ਹ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਥੋੜ੍ਹੀ ਦੇਰ ਵਿੱਚ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਇੱਕ ਮਾਰਚ ਕੀਤਾ ਜਾਵੇਗਾ। ਇਹ ਮਾਰਚ ਸੈਕਟਰ 17 ਵਿੱਚ ਆਰਬੀਆਈ ਦਫ਼ਤਰ ਦੇ ਨੇੜੇ ਸ਼ੁਰੂ ਹੋਵੇਗਾ ਅਤੇ ਚੋਣ ਕਮਿਸ਼ਨ ਦਫ਼ਤਰ ਤੱਕ ਜਾਰੀ ਰਹੇਗਾ।

ਮਾਰਚ ਤੋਂ ਪਹਿਲਾਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਨੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ, ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕਰਨ ਅਤੇ ਉਨ੍ਹਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਲਈ ਇਹ ਮਾਰਚ ਆਯੋਜਿਤ ਕੀਤਾ ਹੈ।ਕਾਂਗਰਸ ਦਾ ਕਹਿਣਾ ਹੈ ਕਿ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਅਤੇ ਸੰਸਥਾਗਤ ਨਿਰਪੱਖਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ।ਜਿਕਰਯੋਗ ਹੈ ਕਿ SIR ਰਾਹੀਂ ਦੇਸ਼ ਭਰ ਵਿੱਚ 13 ਕਰੋੜ ਤੋਂ ਵੱਧ ਵੋਟਾਂ ਕੱਟ ਦਿੱਤੀਆਂ ਗਈਆਂ ਹਨ। ਇਸ ਦੌਰਾਨ, ਬੁੱਧਵਾਰ ਨੂੰ ਇੰਡੀਅਨ ਐਕਸਪ੍ਰੈਸ ਵਿੱਚ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਪਿਛਲੇ 10 ਮਹੀਨਿਆਂ ਵਿੱਚ ਘੱਟੋ-ਘੱਟ 14 ਵਾਰ SIR ਸੰਬੰਧੀ ਕਮਿਸ਼ਨ ਦੇ ਫੈਸਲਿਆਂ ਅਤੇ ਆਦੇਸ਼ਾਂ ‘ਤੇ ਇਤਰਾਜ਼ ਜਤਾਇਆ ਹੈ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼