Punjab

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ (ਸੋਧ) ਐਕਟ : CM ਭਗਵੰਤ ਮਾਨ ਵੱਲੋਂ 7 ਮੈਂਬਰੀ ਕਮੇਟੀ ਨਾਲ ਵਿਸ਼ੇਸ਼ ਬੈਠਕ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ (ਸੋਧ) ਐਕਟ : CM ਭਗਵੰਤ ਮਾਨ ਵੱਲੋਂ 7 ਮੈਂਬਰੀ ਕਮੇਟੀ ਨਾਲ ਵਿਸ਼ੇਸ਼ ਬੈਠਕ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ (ਸੋਧ) ਐਕਟ : CM ਭਗਵੰਤ ਮਾਨ ਵੱਲੋਂ 7 ਮੈਂਬਰੀ ਕਮੇਟੀ ਨਾਲ ਵਿਸ਼ੇਸ਼ ਬੈਠਕ

 ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ (ਸੋਧ) ਐਕਟ-2026’ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ 7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਹੈ। ਜਾਣਕਾਰੀ ਮੁਤਾਬਕ ਮੀਟਿੰਗ ਭਲਕੇ ਮੁੱਖ ਮੰਤਰੀ ਨਿਵਾਸ ’ਤੇ ਦੁਪਹਿਰ 1 ਵਜੇ ਹੋਵੇਗੀ। ਇਸ ਦੌਰਾਨ ਐਕਟ ਨਾਲ ਜੁੜੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਜਾਵੇਗੀ।

ਇਹ ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਐਕਟ ਦੀਆਂ ਕੁਝ ਵਿਵਸਥਾਵਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਤਰਾਜ਼ ਉਠਾਏ ਗਏ ਸਨ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ 16 ਸਤੰਬਰ ਨੂੰ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਸੀ। ਸਰਕਾਰੀ ਹੁਕਮ ਮੁਤਾਬਕ ਕਮੇਟੀ ਦਾ ਕੰਮ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਨਾਲ ਲਗਾਤਾਰ ਤਾਲਮੇਲ ਕਰਨਾ, ਵਿਚਾਰ-ਵਟਾਂਦਰਾ ਕਰਨਾ ਅਤੇ ਅਹਿਮ ਮਾਮਲਿਆਂ ਸਬੰਧੀ ਆਪਣੇ ਸੁਝਾਅ ਤੇ ਰਿਪੋਰਟ ਪੰਜਾਬ ਸਰਕਾਰ ਨੂੰ ਦੇਣਾ ਹੈ।

Jaagat Jot Sri Guru Granth Sahib Satkar (Amendment) Act

ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ (Punjab Government)

7 ਮੈਂਬਰੀ ਕਮੇਟੀ ’ਚ ਕੌਣ-ਕੌਣ ਸ਼ਾਮਲ ?

ਪੰਜਾਬ ਸਰਕਾਰ ਵੱਲੋਂ ਬਣਾਈ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਾਮ ਸਿੰਘ ਖਾਲਸਾ, ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ, ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈਪੀਐਸ ਅਧਿਕਾਰੀ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

Jaagat Jot Sri Guru Granth Sahib Satkar (Amendment) Act

ਇਸ ਐਕਟ ਨੂੰ ਪੰਜਾਬ ਵਿਧਾਨ ਸਭਾ ਵੱਲੋਂ 13 ਅਪ੍ਰੈਲ 2026 ਨੂੰ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ 17 ਅਪ੍ਰੈਲ ਨੂੰ ਰਾਜਪਾਲ ਦੀ ਮਨਜ਼ੂਰੀ ਮਿਲੀ ਅਤੇ 20 ਅਪ੍ਰੈਲ ਨੂੰ ਇਸ ਨੂੰ ਨੋਟੀਫਾਈ ਕੀਤਾ ਗਿਆ। ਕਾਨੂੰਨ ਦਾ ਮੁੱਖ ਉਦੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਸੁਰੱਖਿਆ ਅਤੇ ਬੇਅਦਬੀ ਦੀਆਂ ਘਟਨਾਵਾਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਕਰਨਾ ਹੈ।ਹਾਲਾਂਕਿ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਐਕਟ ਦੀਆਂ ਕੁਝ ਵਿਵਸਥਾਵਾਂ ’ਤੇ ਇਤਰਾਜ਼ ਜਤਾਇਆ ਗਿਆ। ਇਨ੍ਹਾਂ ਵਿੱਚ ਧਾਰਮਿਕ ਸ਼ਬਦਾਵਲੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਸਬੰਧੀ ਵਰਤੇ ਗਏ ਸ਼ਬਦ, ‘ਕਸਟੋਡੀਅਨ’ ਦੀ ਪਰਿਭਾਸ਼ਾ, ਸਰੂਪਾਂ ਦਾ ਕੇਂਦਰੀ ਰਜਿਸਟਰ ਬਣਾਉਣ, ਵਿਲੱਖਣ ਨੰਬਰ ਦੇਣ ਅਤੇ ਵੇਰਵੇ ਆਨਲਾਈਨ ਦਰਜ ਕਰਨ ਵਰਗੇ ਮੁੱਦੇ ਸ਼ਾਮਲ ਹਨ।

ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਦਿੱਤਾ ਸੀ ਸਮਾਂ

29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਐਕਟ ਦੀਆਂ ਇਤਰਾਜ਼ਯੋਗ ਵਿਵਸਥਾਵਾਂ ’ਤੇ ਮੁੜ ਵਿਚਾਰ ਕਰਕੇ ਸੋਧ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸਰਕਾਰ ਵੱਲੋਂ ਦਿੱਤੇ ਜਵਾਬ ਨੂੰ 30 ਜੁਲਾਈ ਨੂੰ ਤਸੱਲੀਬਖ਼ਸ਼ ਨਾ ਮੰਨਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਰਕਾਰ ਨਾਲ ਤਾਲਮੇਲ ਲਈ 5 ਮੈਂਬਰੀ ਕਮੇਟੀ ਬਣਾਈ ਗਈ ਸੀ।ਹੁਣ ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਐਕਟ ਨਾਲ ਸਬੰਧਤ ਇਨ੍ਹਾਂ ਇਤਰਾਜ਼ਾਂ, ਸਰਕਾਰ ਦੇ ਪੱਖ ਅਤੇ ਅਗਲੀ ਕਾਰਵਾਈ ਬਾਰੇ ਵਿਚਾਰ ਹੋਣ ਦੀ ਉਮੀਦ ਹੈ। ਮੀਟਿੰਗ ਤੋਂ ਬਾਅਦ ਕਮੇਟੀ ਵੱਲੋਂ ਸਰਕਾਰ ਨੂੰ ਕੀ ਸੁਝਾਅ ਦਿੱਤੇ ਜਾਂਦੇ ਹਨ ਅਤੇ ਕੀ ਐਕਟ ਦੀਆਂ ਵਿਵਾਦਿਤ ਵਿਵਸਥਾਵਾਂ ਵਿੱਚ ਸੋਧ ਬਾਰੇ ਕੋਈ ਫੈਸਲਾ ਹੁੰਦਾ ਹੈ, ਇਸ ’ਤੇ ਸਭ ਦੀ ਨਜ਼ਰ ਰਹੇਗੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼