Punjab

ਅੰਮ੍ਰਿਤਸਰ ‘ਚ ਨਸ਼ੇ ਦੀ ਖੁੱਲ੍ਹੀ ਵਿਕਰੀ ‘ਤੇ ਭੜਕੇ MP ਵਿਕਰਮਜੀਤ ਸਾਹਨੀ, ਜਾਣੋ ਪੂਰਾ ਮਾਮਲਾ

ਅੰਮ੍ਰਿਤਸਰ 'ਚ ਨਸ਼ੇ ਦੀ ਖੁੱਲ੍ਹੀ ਵਿਕਰੀ 'ਤੇ ਭੜਕੇ MP ਵਿਕਰਮਜੀਤ ਸਾਹਨੀ, ਜਾਣੋ ਪੂਰਾ ਮਾਮਲਾ

ਅੰਮ੍ਰਿਤਸਰ ‘ਚ ਨਸ਼ੇ ਦੀ ਖੁੱਲ੍ਹੀ ਵਿਕਰੀ ‘ਤੇ ਭੜਕੇ MP ਵਿਕਰਮਜੀਤ ਸਾਹਨੀ,ਨਸ਼ੀਲੀਆਂ ਗੋਲੀਆਂ ਤੇ ਚਿੱਟਾ ਸ਼ਰੇਆਮ ਵਿਕ ਰਿਹਾ” ਜਾਣੋ ਪੂਰਾ ਮਾਮਲਾ

ਅੰਮ੍ਰਿਤਸਰ: ਰਾਜ ਸਭਾ ਦੇ ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਅੰਮ੍ਰਿਤਸਰ ਸਥਿਤ ਸਵਾਮੀ ਵਿਵੇਕਾਨੰਦ ਡਰੱਗ ਰਿਹੈਬਿਲਿਟੇਸ਼ਨ ਸੈਂਟਰ ਦਾ ਦੌਰਾ ਕੀਤਾ ਅਤੇ ਸ਼ਹਿਰ ਵਿੱਚ ਕਥਿਤ ਤੌਰ ’ਤੇ ਖੁੱਲ੍ਹੇਆਮ ਹੋ ਰਹੀ ਨਸ਼ੇ ਦੀ ਵਿਕਰੀ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਸੂਬਾ ਸਰਕਾਰ ‘ਤੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਵਿੱਚ ਨਕਾਮ ਰਹਿਣ ਦੇ ਇਲਜ਼ਾਮ ਲਗਾਉਂਦੇ ਹੋਏ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਸਖ਼ਤ ਕਾਰਵਾਈ ਅਤੇ ਨਾਕਾਬੰਦੀ ਦੀ ਮੰਗ ਕੀਤੀ ਹੈ।

‘ਚਿੱਟੇ’ ਅਤੇ ਨਸ਼ੀਲੀਆਂ ਗੋਲੀਆਂ ਦੀ ਵਿਕਰੀ ਹੋਣ ਦੀਆਂ ਸ਼ਿਕਾਇਤਾਂ

ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਇਹ ਬੇਹੱਦ ਚਿੰਤਾਜਨਕ ਸਥਿਤੀ ਹੈ ਕਿ ਇੱਕ ਪਾਸੇ ਨੌਜਵਾਨਾਂ ਨੂੰ ਨਸ਼ੇ ਦੀ ਆਦਤ ਤੋਂ ਬਾਹਰ ਕੱਢਣ ਲਈ ਰਿਹੈਬਿਲਿਟੇਸ਼ਨ ਸੈਂਟਰ ਅਤੇ ਸਰਕਾਰੀ ਓਓਏਟੀ (OOAT) ਸੈਂਟਰ ਚਲਾਏ ਜਾ ਰਹੇ ਹਨ, ਜਦਕਿ ਦੂਜੇ ਪਾਸੇ ਮਜੀਠਾ ਰੋਡ ’ਤੇ ‘ਚਿੱਟੇ’ ਅਤੇ ਨਸ਼ੀਲੀਆਂ ਗੋਲੀਆਂ ਦੀ ਵਿਕਰੀ ਹੋਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ।”ਸਾਬਕਾ ਵਿੱਤ ਮੰਤਰੀ ਸਵਰਗੀ ਅਰੁਣ ਜੇਤਲੀ ਦੀ ਪ੍ਰੇਰਣਾ ਨਾਲ ਇਹ ਸਵਾਮੀ ਵਿਵੇਕਾਨੰਦ ਰੀਹੈਬ ਸੈਂਟਰ ਪਿਛਲੇ 15 ਸਾਲਾਂ ਤੋਂ ਪੂਰੀ ਤਰ੍ਹਾਂ ਮੁਫ਼ਤ ਚਲਾਇਆ ਜਾ ਰਿਹਾ ਹੈ। ਇਸ ਕੇਂਦਰ ਰਾਹੀਂ ਹੁਣ ਤੱਕ ਹਜ਼ਾਰਾਂ ਨੌਜਵਾਨਾਂ ਦਾ ਸਫਲਤਾਪੂਰਵਕ ਪੁਨਰਵਾਸ ਕਰਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ ਜਾ ਚੁੱਕਾ ਹੈ।”-ਡਾ. ਵਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਸੰਸਦ ਮੈਂਬਰ (BJP)

Bhajpa MP Vikramjit Singh Sahni

ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਲਈ ਕਰਵਾਏ ਜਾ ਰਹੇ ਤਕਨੀਕੀ ਹੁਨਰਾਂ ਦੇ ਕੋਰਸ

ਸੰਸਦ ਮੈਂਬਰ ਸਾਹਨੀ ਨੇ ਦੱਸਿਆ ਕਿ “ਕੇਂਦਰ ਵਿੱਚ ਦਾਖ਼ਲ ਨੌਜਵਾਨਾਂ ਦੀ ਰੋਜ਼ਾਨਾ ਦੀ ਸ਼ੁਰੂਆਤ ਸਵੇਰੇ 7 ਵਜੇ ਯੋਗ ਅਤੇ ਧਿਆਨ ਨਾਲ ਹੁੰਦੀ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਲਈ ਇਲੈਕਟ੍ਰੀਸ਼ੀਅਨ, ਪਲੰਬਰ, ਮੋਬਾਈਲ ਰਿਪੇਅਰਿੰਗ ਅਤੇ ਸ਼ੈਫ ਵਰਗੇ ਤਕਨੀਕੀ ਹੁਨਰਾਂ ਦੇ ਕੋਰਸ ਕਰਵਾਏ ਜਾਂਦੇ ਹਨ। ਨੌਜਵਾਨ ਕੁੜੀਆਂ ਲਈ ਬਿਊਟੀ-ਵੈਲਨੈੱਸ ਅਤੇ ਜੂਨੀਅਰ ਨਰਸਿੰਗ ਵਰਗੇ ਵੋਕੇਸ਼ਨਲ ਕੋਰਸ ਵੀ ਚਲਾਏ ਜਾ ਰਹੇ ਹਨ। ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਕੇਂਦਰ ਵਿੱਚ ਆਧੁਨਿਕ ਜਿਮ, ਖੇਡਾਂ, ਪ੍ਰੇਰਣਾਦਾਇਕ ਫ਼ਿਲਮਾਂ, ਕਾਊਂਸਲਿੰਗ ਅਤੇ ਤਣਾਅ ਘਟਾਉਣ ਲਈ ਮਿਊਜ਼ਿਕ ਥੈਰੇਪੀ ਦੀ ਸਹੂਲਤ ਵੀ ਦਿੱਤੀ ਗਈ ਹੈ।”

ਜਾਂਚ ਦੌਰਾਨ ਸੰਸਦ ਮੈਂਬਰ ਸਾਹਨੀ ਨੇ ਆਸ-ਪਾਸ ਦੇ ਸਥਾਨਕ ਵਸਨੀਕਾਂ ਵੱਲੋਂ ਕੀਤੀਆਂ ਸ਼ਿਕਾਇਤਾਂ ਦਾ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ “ਰੀਹੈਬ ਸੈਂਟਰ ਅਤੇ ਹਸਪਤਾਲ ਦੇ ਬਿਲਕੁਲ ਸਾਹਮਣੇ ਮਜੀਠਾ ਰੋਡ ’ਤੇ ਸਵੇਰ ਦੇ ਸਮੇਂ ਨਸ਼ਾ ਤਸਕਰਾਂ ਵੱਲੋਂ ਨਸ਼ੀਲੀਆਂ ਗੋਲੀਆਂ ਅਤੇ ‘ਚਿੱਟਾ’ ਵੇਚਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਜੇਕਰ ਇਸ ਕਥਿਤ ਗੈਰ-ਕਾਨੂੰਨੀ ਕਾਰੋਬਾਰ ’ਤੇ ਤੁਰੰਤ ਰੋਕ ਨਾ ਲਗਾਈ ਗਈ ਤਾਂ ਨਸ਼ਾ ਮੁਕਤੀ ਅਤੇ ਪੁਨਰਵਾਸ ਲਈ ਕੀਤੇ ਜਾ ਰਹੇ ਯਤਨਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ।”

ਖਾਲਸਾ ਕਾਲਜ ਦੇ ਗੇਟ ਸਾਹਮਣੇ ਸ਼ਰਾਬ ਦੇ ਠੇਕੇ ’ਤੇ ਇਤਰਾਜ਼

ਇਸ ਤੋਂ ਇਲਾਵਾ ਉਨ੍ਹਾਂ ਇਤਿਹਾਸਕ ਅਤੇ ਪ੍ਰਸਿੱਧ ਖਾਲਸਾ ਕਾਲਜ ਦੇ ਗੇਟ ਦੇ ਬਿਲਕੁਲ ਸਾਹਮਣੇ ਸਥਿਤ ਸ਼ਰਾਬ ਦੇ ਠੇਕੇ ’ਤੇ ਵੀ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ “ਨਿਯਮਾਂ ਮੁਤਾਬਕ ਵਿਦਿਅਕ ਸੰਸਥਾਵਾਂ ਦੇ 50 ਮੀਟਰ ਦੇ ਘੇਰੇ ਵਿੱਚ ਸ਼ਰਾਬ ਦੀ ਦੁਕਾਨ ਨਹੀਂ ਖੋਲ੍ਹੀ ਜਾ ਸਕਦੀ। ਨੌਜਵਾਨਾਂ ਨੂੰ ਨਸ਼ੇ ਦੀ ਆਸਾਨ ਉਪਲਬਧਤਾ ਤੋਂ ਬਚਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਸਐਸਪੀ ਤੋਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।”

“ਅੱਜ ਨਸ਼ੇ ਦਾ ਜਾਲ ਸਿਰਫ਼ ਬੇਰੁਜ਼ਗਾਰ ਨੌਜਵਾਨਾਂ ਤੱਕ ਸੀਮਤ ਨਹੀਂ ਹੈ, ਸਗੋਂ ਵਿਦੇਸ਼ਾਂ ਵਿੱਚ ਚੰਗੀਆਂ ਨੌਕਰੀਆਂ ਕਰਨ ਵਾਲੇ ਅਤੇ ਡਿਗਰੀਧਾਰੀ ਬੀਟੈਕ ਨੌਜਵਾਨ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਨਸ਼ਾ ਛੱਡ ਕੇ ਠੀਕ ਹੋ ਰਹੇ ਨੌਜਵਾਨਾਂ ਨੂੰ ਵਿਦੇਸ਼ਾਂ ਅਤੇ ਸਥਾਨਕ ਪੱਧਰ ’ਤੇ ਰੁਜ਼ਗਾਰ ਦਿਵਾਉਣ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ।”-ਡਾ. ਵਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਸੰਸਦ ਮੈਂਬਰ (BJP)

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼