ਤਰਨਤਾਰਨ ‘ਚ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ

ਪੁਲਿਸ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਗੱਗੋ ਬੂਹਾ ਦੇ ਮੌਜੂਦਾ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਅਕਾਲੀ ਆਗੂ ਨਵਪ੍ਰੀਤ ਸਿੰਘ ਨਵੀ ਦੀ ਬੀਤੀ ਰਾਤ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਸੰਬੰਧੀ ਮਿਲੀ ਜਾਣਕਾਰੀ ਅਨੁਸਾਰ ਸੋਨੂੰ ਕੰਡਾ ਨਾਂਅ ਦੇ ਇਕ ਵਿਅਕਤੀ ਦੋ ਅੱਡਾ ਗੱਗੋਬੂਹਾ ਵਿਖੇ ਸੁਨਿਆਰੇ ਦੀ ਦੁਕਾਨ ਕਰਦਾ ਹੈ।
ਜਾਣਕਾਰੀ ਅਨੁਸਾਰ ਇਨ੍ਹਾਂ ਦੀ ਕੋਈ ਪੁਰਾਣੀ ਰੰਜਸ਼ ਚੱਲ ਰਹੀ ਸੀ ਕਿ ਬੀਤੀ ਰਾਤ ਇਨ੍ਹਾਂ ਦਾ ਆਪਸ ਵਿਚ ਟਾਕਰਾ ਹੋ ਗਿਆ, ਜਿਸ ’ਤੇ ਆਪਸ ਵਿਚ ਹੋਈ ਤੂੰ ਤੂੰ ਮੈਂ ਤੋਂ ਬਾਅਦ ਸੋਨੂੰ ਕੰਡਾ, ਜਿਸ ਦੇ ਨਾਲ ਕੁਝ ਹੋਰ ਵੀ ਵਿਅਕਤੀ ਸਨ, ਨੇ ਅਕਾਲੀ ਆਗੂ ਨਵੀ ਨੂੰ ਗੋਲੀ ਮਾਰ ਦਿੱਤੀ। ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।
ਥਾਣਾ ਝਬਾਲ ਦੀ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਗਏ ਕਾਰਵਾਈ ਕੀਤੀ ਜਾ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਝਬਾਲ ਇਲਾਕੇ ਵਿਚ ਚੱਲ ਰਹੀਆਂ ਗੋਲੀ ਦੀਆਂ ਵਾਰਦਾਤਾਂ ਨਾਲ ਇਲਾਕੇ ਵਿਚ ਸਹਿਮ ਦਾ ਮਾਹੌਲ ਪੈਦਾ ਹੋਇਆ ਹੈ।