Punjab

ਧਰਮ ਅਤੇ ਸਿਆਸਤ ਵੱਖ ਰੱਖੋ:ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਬਿਆਨ

ਧਰਮ ਅਤੇ ਸਿਆਸਤ ਵੱਖ ਰੱਖੋ:ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਬਿਆਨ

ਧਰਮ ਅਤੇ ਸਿਆਸਤ ਵੱਖ ਰੱਖੋ:ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਬਿਆਨ

 

ਚੋਣਾਂ ਨੇੜੇ ਆਉਣ ਦੇ ਨਾਲ ਪੰਥਕ ਧਿਰਾਂ ਵਿਚਾਲੇ ਵਧ ਰਹੇ ਵਿਵਾਦਾਂ ਬਾਰੇ ਉਨ੍ਹਾਂ ਕਿਹਾ ਕਿ ਧਰਮ ਤੇ ਸਿਆਸਤ ਨੂੰ ਆਪੋ-ਆਪਣੇ ਦਾਇਰੇ ‘ਚ ਰੱਖਿਆ ਜਾਣਾ ਚਾਹੀਦਾ ਹੈ। ਸਿਆਸੀ ਆਗੂ ਆਪਣੀ ਸਿਆਸਤ ਕਰਨ, ਪਰ ਧਾਰਮਿਕ ਮਾਮਲਿਆਂ ਨੂੰ ਇੱਕ-ਦੂਜੇ ਵਿਰੁੱਧ ਦੂਸ਼ਣਬਾਜ਼ੀ ਲਈ ਵਰਤਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ ਹਮੇਸ਼ਾ ਮਰਿਆਦਾ ਤੇ ਪਹਿਰਾ ਦਿੰਦੀਆਂ ਆਈਆਂ ਹਨ ਤੇ ਜਿੱਥੇ ਵੀ ਕੋਈ ਗਲਤੀ ਹੋਵੇਗੀ, ਉੱਥੇ ਮਰਿਆਦਾ ਅਨੁਸਾਰ ਆਵਾਜ਼ ਉਠਾਈ ਜਾਵੇਗੀ।

ਧਰਮ ਤੇ ਸਿਆਸਤ ਨੂੰ ਆਪੋ-ਆਪਣੇ ਦਾਇਰੇ 'ਚ ਰੱਖਿਆ ਜਾਵੇ, ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਬਿਆਨ

ਬੇਅਦਬੀ ਦੀਆਂ ਘਟਨਾਵਾਂ, ਨਸ਼ਿਆਂ, ਕਾਨੂੰਨ-ਵਿਵਸਥਾ ਤੇ ਵੱਖ-ਵੱਖ ਪੰਥਕ ਮਾਮਲਿਆਂ ਨੂੰ ਲੈ ਕੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਪੰਜਾਬ ‘ਚ ਆਪਸੀ ਵੈਰ-ਵਿਰੋਧ ਤੇ ਇੱਕ-ਦੂਜੇ ਨੂੰ ਨੀਵਾਂ ਦਿਖਾਉਣ ਦੀ ਸੋਚ ਤੋਂ ਉੱਪਰ ਉੱਠਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਂਝੀਵਾਲਤਾ, ਸਰਬੱਤ ਦੇ ਭਲੇ ਤੇ ਆਪਸੀ ਪਿਆਰ ਦਾ ਸੰਦੇਸ਼ ਦਿੱਤਾ ਹੈ। ਇਸ ਲਈ ਧਾਰਮਿਕ ਮਾਮਲਿਆਂ ਨੂੰ ਇੱਕ-ਦੂਜੇ ਵਿਰੁੱਧ ਦੂਸ਼ਣਬਾਜ਼ੀ ਜਾਂ ਸਿਆਸੀ ਵਿਵਾਦ ਦਾ ਹਿੱਸਾ ਨਹੀਂ ਬਣਾਇਆ ਜਾਣਾ ਚਾਹੀਦਾ।

“ਧਰਮ ਤੇ ਸਿਆਸਤ ਨੂੰ ਆਪੋ-ਆਪਣੇ ਦਾਇਰੇ ‘ਚ ਰੱਖਿਆ ਜਾਵੇ”

ਚੋਣਾਂ ਨੇੜੇ ਆਉਣ ਦੇ ਨਾਲ ਪੰਥਕ ਧਿਰਾਂ ਵਿਚਾਲੇ ਵਧ ਰਹੇ ਵਿਵਾਦਾਂ ਬਾਰੇ ਉਨ੍ਹਾਂ ਕਿਹਾ ਕਿ ਧਰਮ ਤੇ ਸਿਆਸਤ ਨੂੰ ਆਪੋ-ਆਪਣੇ ਦਾਇਰੇ ‘ਚ ਰੱਖਿਆ ਜਾਣਾ ਚਾਹੀਦਾ ਹੈ। ਸਿਆਸੀ ਆਗੂ ਆਪਣੀ ਸਿਆਸਤ ਕਰਨ, ਪਰ ਧਾਰਮਿਕ ਮਾਮਲਿਆਂ ਨੂੰ ਇੱਕ-ਦੂਜੇ ਵਿਰੁੱਧ ਦੂਸ਼ਣਬਾਜ਼ੀ ਲਈ ਵਰਤਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ ਹਮੇਸ਼ਾ ਮਰਿਆਦਾ ਤੇ ਪਹਿਰਾ ਦਿੰਦੀਆਂ ਆਈਆਂ ਹਨ ਤੇ ਜਿੱਥੇ ਵੀ ਕੋਈ ਗਲਤੀ ਹੋਵੇਗੀ, ਉੱਥੇ ਮਰਿਆਦਾ ਅਨੁਸਾਰ ਆਵਾਜ਼ ਉਠਾਈ ਜਾਵੇਗੀ।ਬੰਦੀ ਸਿੰਘਾਂ ਦੇ ਮਾਮਲੇ ਤੇ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ, ਉਨ੍ਹਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਦੀ ਜ਼ਮਾਨਤ ਦਾ ਮਾਮਲਾ ਵੀ ਉਠਾਇਆ ਤੇ ਕਿਹਾ ਕਿ ਦੇਸ਼ ‘ਚ ਕਾਨੂੰਨ ਸਾਰਿਆਂ ਲਈ ਇਕਸਾਰ ਹੋਣਾ ਚਾਹੀਦਾ ਹੈ ਤੇ ਕਿਸੇ ਨਾਲ ਵੀ ਪੱਖਪਾਤ ਨਹੀਂ ਹੋਣਾ ਚਾਹੀਦਾ।

“ਲਾਂਘਾ ਮੁੜ ਖੋਲ੍ਹਣ ਵੱਲ ਕਦਮ ਚੁੱਕਣਾ ਚਾਹੀਦਾ”

ਕਰਤਾਰਪੁਰ ਸਾਹਿਬ ਲਾਂਘੇ ਦੇ ਮੁੱਦੇ ਤੇ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਲੋੜੀਂਦੇ ਸੁਰੱਖਿਆ ਤੇ ਪ੍ਰਬੰਧਕੀ ਇੰਤਜ਼ਾਮ ਕਰਕੇ ਲਾਂਘਾ ਮੁੜ ਖੋਲ੍ਹਣ ਵੱਲ ਕਦਮ ਚੁੱਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਲਈ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਧਾਰਮਿਕ ਮਹੱਤਤਾ ਬਹੁਤ ਜ਼ਿਆਦਾ ਹੈ ਅਤੇ ਸੰਗਤ ਨੂੰ ਸੁਚੱਜੇ ਢੰਗ ਨਾਲ ਦਰਸ਼ਨ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ।

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼