Punjab

ਮੋਗਾ ਦੇ ਕੋਟ ਈਸੇ ਖਾਂ ਥਾਣੇ ਦੀ ਮੌਜੂਦਾ SHO ਸੁਨੀਤਾ ਰਾਣੀ ਰਿਸ਼ਵਤ ਲੈਂਦੀ ਗ੍ਰਿਫ਼ਤਾਰ

ਮੋਗਾ ਦੇ ਕੋਟ ਈਸੇ ਖਾਂ ਥਾਣੇ ਦੀ ਮੌਜੂਦਾ SHO ਸੁਨੀਤਾ ਰਾਣੀ ਰਿਸ਼ਵਤ ਲੈਂਦੀ ਗ੍ਰਿਫ਼ਤਾਰ

ਮੋਗਾ ਦੇ ਕੋਟ ਈਸੇ ਖਾਂ ਥਾਣੇ ਦੀ ਮੌਜੂਦਾ SHO ਸੁਨੀਤਾ ਰਾਣੀ ਰਿਸ਼ਵਤ ਲੈਂਦੀ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹਾ ਮੋਗਾ ਅਧੀਨ ਪੈਂਦੇ ਥਾਣਾ ਕੋਟ ਈਸੇ ਖਾਂ ਵਿਖੇ ਵੱਡੀ ਕਾਰਵਾਈ ਕਰਦਿਆਂ ਥਾਣਾ ਮੁਖੀ (SHO) ਇੰਸਪੈਕਟਰ ਸੁਨੀਤਾ ਰਾਣੀ ਅਤੇ ਉਨ੍ਹਾਂ ਦੇ ਗੰਨਮੈਨ ਪੀ.ਐੱਚ.ਜੀ. (PHG) ਗੁਰਅਵਤਾਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੋਗਾ 'ਚ ਵਿਜੀਲੈਂਸ ਦਾ ਵੱਡਾ ਐਕਸ਼ਨ, ਕੋਟ ਈਸੇ ਖਾਂ ਦੀ ਮਹਿਲਾ SHO ਤੇ ਗੰਨਮੈਨ ਰਿਸ਼ਵਤ ਲੈਂਦੇ ਕਾਬੂ

ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹਾ ਮੋਗਾ ਅਧੀਨ ਪੈਂਦੇ ਥਾਣਾ ਕੋਟ ਈਸੇ ਖਾਂ ਵਿਖੇ ਵੱਡੀ ਕਾਰਵਾਈ ਕਰਦਿਆਂ ਥਾਣਾ ਮੁਖੀ (SHO) ਇੰਸਪੈਕਟਰ ਸੁਨੀਤਾ ਰਾਣੀ ਅਤੇ ਉਨ੍ਹਾਂ ਦੇ ਗੰਨਮੈਨ ਪੀ.ਐੱਚ.ਜੀ. (PHG) ਗੁਰਅਵਤਾਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਉੱਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਪੁਲਿਸ ਕੇਸ ਵਿੱਚ ਨਾਮਜ਼ਦ ਕਰਨ ਦਾ ਡਰਾਵਾ ਦੇ ਕੇ ਪਹਿਲਾਂ 1 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।ਬਾਅਦ ਵਿੱਚ ਦੋਵਾਂ ਧਿਰਾਂ ਵਿਚਾਲੇ ਇਹ ਸੌਦਾ 70 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਇਸ ਰਕਮ ਵਿੱਚੋਂ 20 ਹਜ਼ਾਰ ਰੁਪਏ ਗੰਨਮੈਨ ਗੁਰਅਵਤਾਰ ਸਿੰਘ ਪਹਿਲਾਂ ਹੀ ਹਾਸਲ ਕਰ ਚੁੱਕਾ ਸੀ ਅਤੇ ਬਾਕੀ ਰਹਿੰਦੇ 50 ਹਜ਼ਾਰ ਰੁਪਏ ਲੈਂਦਿਆਂ ਵਿਜੀਲੈਂਸ ਟੀਮ ਨੇ ਉਸ ਨੂੰ ਧਰ ਦਬੋਚਿਆ। ਮੌਕੇ ਤੇ ਕੀਤੀ ਗਈ ਮੁੱਢਲੀ ਪੁੱਛਗਿੱਛ ਦੌਰਾਨ ਗੰਨਮੈਨ ਨੇ ਖ਼ੁਲਾਸਾ ਕੀਤਾ ਕਿ ਇਹ 50 ਹਜ਼ਾਰ ਰੁਪਏ ਐੱਸ.ਐੱਚ.ਓ. ਸੁਨੀਤਾ ਰਾਣੀ ਨੂੰ ਦਿੱਤੇ ਜਾਣੇ ਸਨ। ਇਸ ਤੋਂ ਤੁਰੰਤ ਬਾਅਦ ਵਿਜੀਲੈਂਸ ਦੀ ਟੀਮ ਨੇ ਕਾਰਵਾਈ ਕਰਦਿਆਂ ਮਹਿਲਾ ਇੰਸਪੈਕਟਰ ਸੁਨੀਤਾ ਰਾਣੀ ਨੂੰ ਵੀ ਇਹ ਰਕਮ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਐਤਵਾਰ ਨੂੰ ਦੋਵਾਂ ਮੁਲਜ਼ਮਾਂ ਦਾ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ।

ਗ੍ਰਿਫ਼ਤਾਰੀ ਮਗਰੋਂ SHO ਦਾ ਬਿਆਨ: ਆਲ ਇਜ਼ ਵੈੱਲ

ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਮੀਡੀਆ ਨੇ ਇੰਸਪੈਕਟਰ ਸੁਨੀਤਾ ਰਾਣੀ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਬੜੀ ਬੇਬਾਕੀ ਨਾਲ ਕਿਹਾ- “ਆਲ ਇਜ਼ ਵੈੱਲ… ਨਿਊ ਚੈਪਟਰ ਆਫ਼ ਲਾਈਫ਼ ਇਜ਼ ਸਟਾਰਟਿਡ” (ਸਭ ਠੀਕ ਹੈ… ਜ਼ਿੰਦਗੀ ਦਾ ਨਵਾਂ ਅਧਿਆਇ ਸ਼ੁਰੂ ਹੋ ਚੁੱਕਾ ਹੈ)। ਦੂਜੇ ਪਾਸੇ, ਵਿਜੀਲੈਂਸ ਅਧਿਕਾਰੀ ਜਗਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਕੇਸ ਚ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਮੰਗੀ ਸੀ ਰਿਸ਼ਵਤ

ਇਹ ਸਮੁੱਚੀ ਕਾਰਵਾਈ ਪਿੰਡ ਨੂਰਪੁਰਾ ਹਕੀਮਾਂ ਦੇ ਵਸਨੀਕ ਰਾਜਵਿੰਦਰ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਥਾਣਾ ਕੋਟ ਈਸੇ ਖਾਂ ਵਿਖੇ ਦਰਜ ਇੱਕ ਮਾਮਲੇ ਵਿੱਚ ਉਸ ਦਾ ਨਾਮ ਸ਼ਾਮਲ ਕਰਨ ਦਾ ਡਰਾਵਾ ਦੇ ਕੇ ਪੀ.ਐੱਚ.ਜੀ. ਗੁਰਅਵਤਾਰ ਸਿੰਘ ਨੇ 1 ਲੱਖ ਰੁਪਏ ਰਿਸ਼ਵਤ ਦੀ ਮੰਗ ਰੱਖੀ ਸੀ। ਮਗਰੋਂ ਮੁਲਜ਼ਮ 70 ਹਜ਼ਾਰ ਰੁਪਏ ਲੈਣ ਲਈ ਸਹਿਮਤ ਹੋ ਗਿਆ ਸੀ। ਮੁਲਜ਼ਮ ਗੁਰਅਵਤਾਰ ਸਿੰਘ ਵੱਖ-ਵੱਖ ਮਿਤੀਆਂ ਨੂੰ ਪਹਿਲਾਂ ਹੀ ਉਸ ਕੋਲੋਂ 20 ਹਜ਼ਾਰ ਰੁਪਏ ਵਸੂਲ ਕਰ ਚੁੱਕਾ ਸੀ ਅਤੇ ਬਾਕੀ ਬਚਦੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਲਗਾਤਾਰ ਦਬਾਅ ਬਣਾ ਰਿਹਾ ਸੀ।

ਸ਼ਿਕਾਇਤਕਰਤਾ ਨੇ ਮੋਬਾਈਲ ਚ ਰਿਕਾਰਡ ਕੀਤੀ ਗੱਲਬਾਤ

ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਨੂੰ ਸ਼ਿਕਾਇਤਕਰਤਾ ਨੇ ਬੜੀ ਹੁਸ਼ਿਆਰੀ ਨਾਲ ਆਪਣੇ ਮੋਬਾਈਲ ਫ਼ੋਨ ਵਿੱਚ ਰਿਕਾਰਡ ਕਰ ਲਿਆ ਅਤੇ ਇਹ ਸਬੂਤ ਵਿਜੀਲੈਂਸ ਬਿਊਰੋ ਦੀ ਇੰਸਪੈਕਟਰ ਜਗਨਦੀਪ ਕੌਰ ਅੱਗੇ ਪੇਸ਼ ਕਰ ਦਿੱਤੇ। ਤੱਥਾਂ ਦੀ ਪੁਸ਼ਟੀ ਹੋਣ ਉਪਰੰਤ ਵਿਜੀਲੈਂਸ ਨੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਜਾਲ ਵਿਛਾ ਕੇ ਪੀ.ਐੱਚ.ਜੀ. ਗੁਰਅਵਤਾਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਮੌਕੇ ਤੇ ਕਾਬੂ ਕਰ ਲਿਆਪੁੱਛਗਿੱਛ ਦੌਰਾਨ ਗੁਰਅਵਤਾਰ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਰਕਮ ਵਿੱਚੋਂ 50 ਹਜ਼ਾਰ ਰੁਪਏ ਐੱਸ.ਐੱਚ.ਓ. ਇੰਸਪੈਕਟਰ ਸੁਨੀਤਾ ਬਾਵਾ (ਸੁਨੀਤਾ ਰਾਣੀ) ਨੂੰ ਦਿੱਤੇ ਜਾਣੇ ਸਨ। ਇਸ ਤੋਂ ਤੁਰੰਤ ਬਾਅਦ ਵਿਜੀਲੈਂਸ ਟੀਮ ਨੇ ਯੋਜਨਾਬੱਧ ਤਰੀਕੇ ਨਾਲ ਇੰਸਪੈਕਟਰ ਸੁਨੀਤਾ ਨੂੰ ਵੀ ਗੰਨਮੈਨ ਕੋਲੋਂ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਵੱਡੀ ਕਾਰਵਾਈ ਤੋਂ ਬਾਅਦ ਪੁਲਿਸ ਮਹਿਕਮੇ ਵਿੱਚ ਭਾਰੀ ਹੜਕੰਪ ਮਚ ਗਿਆ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼