Punjab

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅੱਜ ਜਨਮ ਦਿਹਾੜਾ, PM ਮੋਦੀ ਤੇ CM ਮਾਨ ਨੇ ਕੀਤਾ ਨਮਨ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅੱਜ ਜਨਮ ਦਿਹਾੜਾ, PM ਮੋਦੀ ਤੇ CM ਮਾਨ ਨੇ ਕੀਤਾ ਨਮਨ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅੱਜ ਜਨਮ ਦਿਹਾੜਾ, PM ਮੋਦੀ ਤੇ CM ਮਾਨ ਨੇ ਕੀਤਾ ਨਮਨ

 ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਹੈ, ਜਿਨ੍ਹਾਂ ਨੇ ਹੱਸਦੇ-ਹੱਸਦੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਅੱਜ ਪੰਜਾਬ ਸਣੇ ਦੇਸ਼ ਭਰ ‘ਚ ਭਗਤ ਸਿੰਘ ਦਾ 119ਵਾਂ ਜਨਮ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਵੀ ਕਈ ਥਾਵਾਂ ‘ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਈ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ। ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਵੀ ਸ਼ਹੀਦ-ਏ ਆਜ਼ਮ ਨੂੰ ਨਮਣ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪ੍ਰਣਾਮ ਕੀਤਾ ਹੈ।

ਉਨ੍ਹਾਂ ਟਵੀਟ ਕਰਦਿਆਂ ਲਿਖਿਆ- ‘ਦੇਸ਼ ਦੀ ਆਜ਼ਾਦੀ ਦੇ ਮਹਾਨ ਨਾਇਕ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਦਿਲੋਂ ਸਲਾਮ.. ਉਨ੍ਹਾਂ ਦੀ ਲਾਸਾਨੀ ਕੁਰਬਾਨੀ ਅਤੇ ਸੋਚ ਸਾਡੇ ਨੌਜਵਾਨਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗੀ..ਇਨਕਲਾਬ ਜ਼ਿੰਦਾਬਾਦ’.

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜ਼ਲੀ

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ, ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ। ਆਪਣੀ ਅਜਿੱਤ ਹਿੰਮਤ ਅਤੇ ਬਹਾਦਰੀ ਨਾਲ, ਉਨ੍ਹਾਂ ਨੇ ਆਜ਼ਾਦੀ ਅੰਦੋਲਨ ਨੂੰ ਇੱਕ ਨਵੀਂ ਗਤੀ ਦਿੱਤੀ। ਰਾਸ਼ਟਰ ਦੇ ਸਨਮਾਨ ਲਈ ਸਭ ਕੁਝ ਕੁਰਬਾਨ ਕਰਨ ਦੀ ਉਨ੍ਹਾਂ ਦੀ ਇੱਛਾ ਸ਼ਕਤੀ ਭਾਰਤ ਦੇ ਨੌਜਵਾਨਾਂ ਦੀ ਹਿੰਮਤ ਅਤੇ ਦ੍ਰਿੜਤਾ ਦਾ ਪ੍ਰਤੀਕ ਹੈ।

ਜ਼ਿਕਰਯੋਗ ਹੈ ਅੱਜ ਇਸ ਖਾਸ ਦਿਹਾੜੇ ‘ਤੇ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿਖੇ ਅਹਿਮ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਆਪ ਮੁੱਖ ਮੰਤਰੀ ਮਾਨ ਨੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ 28 ਸਤੰਬਰ ਨੂੰ ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਮਨਾਇਆ ਜਾ ਰਿਹਾ ਹੈ। ਪੀ.ਏ.ਯੂ. (PAU) ਗਰਾਊਂਡ ਵਿਖੇ ਦੁਪਹਿਰ 3 ਵਜੇ ਤੋਂ ਸ਼ੁਰੂ ਹੋਣ ਵਾਲੇ ਇਸ ਸਮਾਗਮ ‘ਚ ਪੰਜਾਬੀ ਸੱਭਿਆਚਾਰ ਦੀਆਂ ਝਲਕੀਆਂ ਦੇ ਨਾਲ-ਨਾਲ ਨਾਮਵਰ ਕਲਾਕਾਰ ਆਪਣੀ ਕਲਾ ਰਾਹੀਂ ਹਾਜ਼ਰੀ ਭਰਨਗੇ। ਮੇਰੀ ਸਾਰੇ ਨੌਜਵਾਨਾਂ ਨੂੰ ਅਪੀਲ ਹੈ ਕਿ QR ਕੋਡ ਰਾਹੀਂ ਰਜਿਸਟ੍ਰੇਸ਼ਨ ਕਰਕੇ ਵੱਡੀ ਗਿਣਤੀ ‘ਚ ਜ਼ਰੂਰ ਪਹੁੰਚੋ, ਤਾਂ ਜੋ ਆਪਾਂ ਸਾਰੇ ਰਲ-ਮਿਲ ਕੇ ਇਸ ਪ੍ਰੋਗਰਾਮ ਨੂੰ ਹੋਰ ਵੀ ਵਧੀਆ ਤੇ ਯਾਦਗਾਰ ਬਣਾ ਸਕੀਏ…ਇਨਕਲਾਬ ਜ਼ਿੰਦਾਬਾਦ!’

ਜਨਮ ਅਤੇ ਸ਼ਹਾਦਤ

ਸ਼ਹੀਦ ਭਗਤ ਸਿੰਘ ਦਾ ਜਨਮ ਇੱਕ ਕ੍ਰਾਂਤੀਕਾਰੀ ਪਰਿਵਾਰ ‘ਚ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਵਿਦਿਆਵਤੀ ਦੀ ਕੁੱਖੋਂ 28 ਸਤੰਬਰ 1907, ਚੱਕ ਨੰਬਰ 105 ਪਿੰਡ ਬੰਗਾ, ਜ਼ਿਲ੍ਹਾ ਲਾਇਲਪੁਰ (ਪਾਕਿਸਤਾਨ) ‘ਚ ਹੋਇਆ ਸੀ। ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਨਵਾਂ ਸ਼ਹਿਰ (ਪੰਜਾਬ) ‘ਚ ਸਥਿਤ ਹੈ, ਜਿਸ ਦਾ ਨਾਂ ਬਦਲ ਕੇ ‘ਸ਼ਹੀਦ ਭਗਤ ਸਿੰਘ ਨਗਰ’ ਰੱਖ ਦਿੱਤਾ ਗਿਆ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼