Punjab

Punjab Congress:‘ਮੈਂ ਅਸਤੀਫ਼ਾ ਖ਼ੁਦ ਦਿੱਤਾ ਹੈ’: ਰਾਜਾ ਵੜਿੰਗ 

Punjab Congress:‘ਮੈਂ ਅਸਤੀਫ਼ਾ ਖ਼ੁਦ ਦਿੱਤਾ ਹੈ’: ਰਾਜਾ ਵੜਿੰਗ 

Punjab Congress:‘ਮੈਂ ਅਸਤੀਫ਼ਾ ਖ਼ੁਦ ਦਿੱਤਾ ਹੈ’: ਰਾਜਾ ਵੜਿੰਗ

featured-img

ਸੰਸਦ ਮੈਂਬਰ ਤੇ ਕਾਂਗਰਸੀ ਨੇਤਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦਿੱਲੀ ’ਚ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਰਸਮੀ ਤੌਰ ’ਤੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਹਾਲਾਂਕਿ ਉਨ੍ਹਾਂ ਨੇ ਖ਼ੁਦ ਹੀ ਲੰਘੇ  ਕੱਲ੍ਹ ਆਪਣੇ ਆਪ ਨੂੰ ‘ਸਾਬਕਾ ਪ੍ਰਧਾਨ’ ਐਲਾਨ ਦਿੱਤਾ ਸੀ ਪ੍ਰੰਤੂ ਅੱਜ ਰਸਮੀ ਪ੍ਰਕਿਰਿਆ ਤਹਿਤ ਰਾਜਾ ਵੜਿੰਗ ਨੇ ਆਪਣਾ ਅਸਤੀਫ਼ਾ ਰਾਹੁਲ ਗਾਂਧੀ ਨੂੰ ਸੌਂਪ  ਦਿੱਤਾ ਹੈ। ਵੜਿੰਗ ਨੇ ਸਪਸ਼ਟ ਕਿਹਾ ਕਿ ਉਸ ਤੋਂ ਅਸਤੀਫ਼ਾ ਲਿਆ ਨਹੀਂ ਬਲਕਿ ਉਨ੍ਹਾਂ ਨੇ ਖ਼ੁਦ ਅਸਤੀਫ਼ਾ ਦਿੱਤਾ ਹੈ।

ਕਾਂਗਰਸ ਹਾਈਕਮਾਂਡ ਤਰਫ਼ੋਂ ਹੁਣ ਨਵੇਂ ਪ੍ਰਧਾਨ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਹੈ। ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਕਿਹਾ ਕਿ ‘ਮੈਂ ਰਾਹੁਲ ਗਾਂਧੀ ਨੂੰ ਮਿਲ ਕੇ ਰਸਮੀ ਤੌਰ ’ਤੇ ਉਨ੍ਹਾਂ ਨੂੰ ਕਾਂਗਰਸ ਦੀ ਪ੍ਰਧਾਨਗੀ ਤੋਂ ਆਪਣਾ ਅਸਤੀਫ਼ਾ ਸੌਂਪਿਆ ਹੈ ਜਿਨ੍ਹਾਂ ਦੀ ਬਦੌਲਤ ਉਹ ਸਾਢੇ ਚਾਰ ਸਾਲ ਪਹਿਲਾਂ ਪ੍ਰਧਾਨ ਬਣੇ ਸਨ।’

ਉਨ੍ਹਾਂ ਨੇ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੇ ਤਜਰਬੇ ਤੋਂ ਇਲਾਵਾ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਚੁਣੌਤੀਆਂ ’ਤੇ ਚਰਚਾ ਕੀਤੀ ਅਤੇ ਜਦੋਂ ਵੀ ਕਾਂਗਰਸ ਨੂੰ ਉਨ੍ਹਾਂ ਦੀ ਲੋੜ ਹੋਵੇਗੀ, ਉਹ ਹਾਜ਼ਰ ਰਹਿਣਗੇ।

ਵੜਿੰਗ ਨੇ ਕਿਹਾ ਕਿ ਕੋਈ ਵੀ ਵਿਅਕਤੀ ਟੀਸੀ ’ਤੇ ਟਿਕਿਆ ਨਹੀਂ ਰਹਿ ਸਕਦਾ ਅਤੇ ਇੱਕ ਦਿਨ ਸਾਬਕਾ ਹੋਣਾ ਹੀ ਹੁੰਦਾ ਹੈ। ਦੱਸਣਯੋਗ ਹੈ ਕਿ ਪਾਰਟੀ ਹਾਈਕਮਾਂਡ ਨੇ ਜ਼ੁਬਾਨੀ ਤੌਰ ’ਤੇ ਵੜਿੰਗ ਨੂੰ ਪਾਰਟੀ ’ਚ ਕੀਤੀ ਜਾਣ ਵਾਲੀ ਤਬਦੀਲੀ ਤੋਂ ਜਾਣੂ ਕਰਾ ਦਿੱਤਾ ਸੀ ਪ੍ਰੰਤੂ ਅੱਜ ਰਸਮੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼