Punjab

ਘਰ-ਘਰ ਪਹੁੰਚਣਗੇ ਸੁਖਬੀਰ ਬਾਦਲ, 6 ਅਕਤੂਬਰ ਤੋਂ ਚੋਣੀ ਮੁਹਿੰਮ ਦਾ ਆਗਾਜ਼

ਘਰ-ਘਰ ਪਹੁੰਚਣਗੇ ਸੁਖਬੀਰ ਬਾਦਲ, 6 ਅਕਤੂਬਰ ਤੋਂ ਚੋਣੀ ਮੁਹਿੰਮ ਦਾ ਆਗਾਜ਼

ਘਰ-ਘਰ ਪਹੁੰਚਣਗੇ ਸੁਖਬੀਰ ਬਾਦਲ, 6 ਅਕਤੂਬਰ ਤੋਂ ਚੋਣੀ ਮੁਹਿੰਮ ਦਾ ਆਗਾਜ਼

ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਇਸਦਾ ਘਰ-ਘਰ ਪ੍ਰਚਾਰ ਮੁਹਿੰਮ ਪ੍ਰੋਗਰਾਮ 6 ਅਕਤੂਬਰ ਤੋਂ ਸ਼ੁਰੂ ਹੋਵੇਗਾ ਅਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਬੱਸ ਯਾਤਰਾ ਪ੍ਰੋਗਰਾਮ ਦੀ ਸ਼ੁਰੂਆਤ ਹੋਵੇਗੀ।ਘਰ-ਘਰ ਪ੍ਰਚਾਰ ਮੁਹਿੰਮ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ਼ੁਰੂ ਕਰਨਗੇ ਅਤੇ ਇਹ ਅਟਾਰੀ ਤੋਂ ਸ਼ੁਰੂ ਹੋਵੇਗੀ ਤੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਚਲਾਈ ਜਾਵੇਗੀ ਜਿਸ ਦੌਰਾਨ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਨੂੰ ਤਿਆਰ ਕਰਨ ਵਾਸਤੇ ਸੁਝਾਅ ਲਏ ਜਾਣਗੇ ਤਾਂ ਜੋ ਅਕਾਲੀ ਦਲ ਦਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾ ਸਕੇ ਜੋ 1 ਨਵੰਬਰ ਨੂੰ ਰਿਲੀਜ਼ ਕੀਤਾ ਜਾਵੇਗਾ।ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ 5 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਨਸ਼ਾ ਵਿਰੋਧੀ ਮਹਿਲਾ ਮੁਹਿੰਮ ਮਾਵਾਂ ਧੀਆਂ ਦਾ ਸਤਿਕਾਰ ਦਾ ਦੂਜਾ ਪੜਾਅ ਸ਼ੁਰੂ ਕਰਨਗੇ। ਇਸ ਪ੍ਰੋਗਰਾਮ ਦਾ ਨਾਂ ਮਾਵਾਂ ਧੀਆਂ ਦੀ ਲਲਕਾਰ, ਬੰਦ ਕਰੋ ਨਸ਼ਾ ਵਪਾਰ ਹੋਵਗਾ ਤੇ ਸੂਬੇ ਦੇ ਹਰ ਘਰ ਤੱਕ ਪਹੁੰਚ ਕਰੇਗੀ।ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ’ਤੇ 8 ਦਸੰਬਰ ਨੂੰ ਮੋਗਾ ਦੇ ਕਿੱਲੀ ਚਾਹਲਾਂ ਪਿੰਡ ਵਿਚ ਵਿਸ਼ਾਲ ਜਨਤਕ ਰੈਲੀ ਕੀਤੀ ਜਾਵੇਗੀ।

 

ਘਰ-ਘਰ ਪਹੁੰਚਣਗੇ ਸੁਖਬੀਰ ਬਾਦਲ, 6 ਅਕਤੂਬਰ ਤੋਂ ਚੋਣੀ ਮੁਹਿੰਮ ਦਾ ਆਗਾਜ਼

ਇਹ ਐਲਾਨ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਡਾ. ਦਲਜੀਤ ਸਿੰਘ ਚੀਮਾ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਵੇਰਵੇ ਸਾਂਝੇ ਕਰਦਿਆਂ ਇਹਨਾਂ ਆਗੂਆਂ ਨੇ ਕਿਹਾ ਕਿ ਇਹ ਫੈਸਲੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਹਲਕਾ ਇੰਚਾਰਜਾਂ ਤੇ ਆਬਜ਼ਰਵਰਾਂ ਦੀ ਮੀਟਿੰਗ ਵਿਚ ਹੋਏ ਫੈਸਲੇ ਮੁਤਾਬਕ ਲਏ ਗਏ ਹਨ।ਇਹਨਾਂ ਆਗੂਆਂ ਨੇ ਦੱਸਿਆ ਕਿ 6 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਘਰ-ਘਰ ਪ੍ਰਚਾਰ ਮੁਹਿੰਮ ਦੌਰਾਨ ਲੋਕਾਂ ਤੋਂ ਰਾਇ ਲਈ ਜਾਵੇਗੀ ਕਿ ਪਾਰਟੀ ਦੇ ਚੋਣ ਮਨੋਰਥ ਵਿਚ ਕੀ-ਕੀ ਸ਼ਾਮਲ ਕੀਤਾ ਜਾਵੇ। ਇਸ ਤੋਂ ਪਹਿਲਾਂ ਚੋਣ ਮਨੋਰਥ ਪੱਤਰ ਕਮੇਟੀ ਨੇ ਪਾਰਟੀ ਦੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਵਿੰਗਾਂ ਤੋਂ ਸੁਝਾਅ ਲਏ ਤੇ ਉਹ ਕਿਸਾਨਾਂ, ਵਪਾਰੀਆਂ, ਨੌਜਵਾਨਾਂ ਤੇ ਸਰਕਾਰੀ ਮੁਲਾਜ਼ਮਾਂ ਨਾਲ ਮੀਟਿੰਗਾਂ ਦੇ ਦੌਰ ਜਾਰੀ ਰੱਖੇਗੀ। ਉਹਨਾਂ ਕਿਹਾ ਕਿ ਸਾਡਾ ਮੁੱਖ ਜ਼ੋਰ ਲੋਕਾਂ ਤੋਂ ਫੀਡਬੈਕ ਲੈਣ ’ਤੇ ਰਹੇਗਾ ਤਾਂ ਜੋ ਅਸੀਂ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਦੌਰ ਵਿਚ ਲਿਜਾ ਸਕੀਏ। ਉਹਨਾਂ ਦੱਸਿਆ ਕਿ ਇਹ ਸਾਰੇ ਪ੍ਰੋਗਰਾਮ 25 ਅਕਤੂਬਰ ਨੂੰ ਸੰਪੂਰਨ ਹੋਣਗੇ।ਸਰਦਾਰ ਭੂੰਦੜ ਤੇ ਡਾ. ਚੀਮਾ ਨੇ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਦੀ ਬੱਸ ਯਾਤਰਾ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਸ਼ੁਰੂ ਹੋਵੇਗੀ ਜਿਸ ਦੌਰਾਨ ਸਰਦਾਰ ਬਾਦਲ ਰੋਜ਼ਾਨਾ ਦੋ ਤੋਂ ਤਿੰਨ ਹਲਕੇ ਕਵਰ ਕਰਨਗੇ।ਡਾ. ਚੀਮਾ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਅਤੇ ਇਸਦੇ ਆਗੂਆਂ ਦੇ ਖਿਲਾਫ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਕੀਤੇ ਜਾਂਦੇ ਕੂੜ ਪ੍ਰਚਾਰ ਨੂੰ ਲੈ ਕੇ 10 ਮੈਂਬਰੀ ਵਕੀਲਾਂ ਦੀ ਕਮੇਟੀ ਗਠਿਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਇਸ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ ਜੋ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨਾਲ ਸਲਾਹ ਮਸ਼ਵਰਾ ਕਰ ਕੇ ਫੈਸਲੇ ਲੈਣਗੇ।ਇਸ ਦੌਰਾਨ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਸਿਰਫ 25 ਰੁਪਏ ਦਾ ਵਾਧਾ ਕਰ ਕੇ 2610 ਰੁਪਏ ਪ੍ਰਤੀ ਕੁਇੰਟਲ ਭਾਅ ਤੈਅ ਕਰਨ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਕੀਮਤ ਕਿਸਾਨਾਂ ਦੀ ਲਾਗਤ ਮੁਤਾਬਕ ਨਹੀਂ ਹੈ ਤੇ ਪਿਛਲੇ 17 ਸਾਲਾਂ ਵਿਚ ਸਭ ਤੋਂ ਘੱਟ ਕੀਤਾ ਗਿਆ ਵਾਧਾ ਹੈ। ਸਰਦਾਰ ਭੂੰਦੜ ਨੇ ਕੇਂਦਰ ਸਰਕਾਰ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਨ ਅਤੇ ਇਸਦੀ ਫੌਰੀ ਸਮੀਖਿਆ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਬਚਾਉਣ ਵਾਸਤੇ ਅਜਿਹਾ ਜ਼ਰੂਰੀ ਹੈ ਕਿਉਂਕਿ ਇਹ ਖੇਤਰ ਬਹੁਤ ਗੰਭੀਰ ਸੰਕਟ ਵਿਚੋਂ ਲੰਘ ਰਿਹਾ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼