Punjab

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨੇ ਲਿਆ ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨੇ ਲਿਆ ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ

ਦਿੱਲੀ ਪਹੁੰਚੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨੇ ਲਿਆ ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ

Image

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਆਪਣੀ ਨਵੀਂ ਸਿਆਸੀ ਜ਼ਿੰਮੇਵਾਰੀ ਦੀ ਸ਼ੁਰੂਆਤ ਤੋਂ ਪਹਿਲਾਂ ਦਿੱਲੀ ‘ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਜ਼ਬੂਤ ਤੇ ਇਕਜੁੱਟ ਕਰਨ ਦੀ ਵੱਡੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਐਤਵਾਰ ਨੂੰ ਡਾ. ਮਨਮੋਹਨ ਸਿੰਘ ਦੇ ਦਿੱਲੀ ਸਥਿਤ ਘਰ ਪਹੁੰਚੇ।ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਪਰਗਟ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਤੇ ਉਨ੍ਹਾਂ ਨੂੰ ਯਾਦ ਕੀਤਾ।
ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਮੁਲਾਕਾਤ ਦੀ ਤਸਵੀਰਪਰਗਟ ਸਿੰਘ ਨੇ ਸੋਸ਼ਲ ਮੀਡੀਆ ‘ਤੇ ਗੁਰਸ਼ਰਨ ਕੌਰ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਅਰਪਿਤ ਕੀਤੀ ਤੇ ਸ੍ਰੀਮਤੀ ਗੁਰਸ਼ਰਨ ਕੌਰ ਦਾ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਸਾਦਗੀ, ਇਮਾਨਦਾਰੀ ਤੇ ਦੇਸ਼ ਪ੍ਰਤੀ ਸਮਰਪਣ ਹਮੇਸ਼ਾ ਪ੍ਰੇਰਣਾ ਦਿੰਦਾ ਰਹੇਗਾ।

Image

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਦੇ ਘਰ ਜਾ ਕੇ ਉਨ੍ਹਾਂ ਨੂੰ ਯਾਦ ਕੀਤਾ ਤੇ ਉਨ੍ਹਾਂ ਦੀ ਪਤਨੀ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਡਾ. ਮਨਮੋਹਨ ਸਿੰਘ ਪੰਜਾਬ ਤੇ ਭਾਰਤ ਦੀ ਸੇਵਾ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹਿਣਗੇ।

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼