Punjab

ਮਸ਼ਹੂਰ ਇਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ,

ਮਸ਼ਹੂਰ ਇਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ,

ਮਸ਼ਹੂਰ ਇਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ,

Famous Punjab influencer Mad Sandhu shot dead in Amritsar

ਅੰਮ੍ਰਿਤਸਰ: ਪੰਜਾਬ ਵਿੱਚ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿਸ ਨੇ ਕਾਨੂੰਨ-ਵਿਵਸਥਾ ਦੀ ਸਥਿਤੀ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਲੋਹਾਰਕਾ ਰੋਡ ਇਲਾਕੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਸੋਸ਼ਲ ਮੀਡੀਆ ਇਨਫਲੂਐਂਸਰ ‘ਮੈਡ ਸੰਧੂ’ (Mad Sandhu) ‘ਤੇ ਕਈ ਗੋਲੀਆਂ ਚਲਾ ਕੇ ਬੇਰਹਿਮੀ ਨਾਲ ਉਸ ਦਾ ਕਤਲ ਕਰ ਦਿੱਤਾ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੰਜਾਬੀ ਇੰਫਲੂਐਂਸਰ ਅਤੇ ਮੇਕਅੱਪ ਆਰਟਿਸਟ ਵਜੋਂ ਮਸ਼ਹੂਰ ਸੀ। ਰੰਗ-ਬਰੰਗੀਆਂ ਕਮੀਜ਼ਾਂ, ਸਨਗਲਾਸ ਅਤੇ ਲੁੱਕਸ ਕਰਕੇ ਇੰਸਟਾਗ੍ਰਾਮ ‘ਤੇ ਕਾਫੀ ਫੋਲੋਅਰਸ ਸਨ।

ਕਰੀਬ 4 ਤੋਂ 5 ਰਾਊਂਡ ਫਾਇਰ ਹੋਏ

ਚਸ਼ਮਦੀਦ ਜ਼ੀਆ ਸੰਧੂ ਮੁਤਾਬਕ ਹਮਲਾਵਰਾਂ ਨੇ ਆਪਣੇ ਚਿਹਰੇ ਪੂਰੀ ਤਰ੍ਹਾਂ ਢੱਕੇ ਹੋਏ ਸਨ। ਇੱਕ ਨੌਜਵਾਨ ਮੋਟਰਸਾਈਕਲ ‘ਤੇ ਹੀ ਰੁਕਿਆ ਰਿਹਾ, ਜਦਕਿ ਦੂਜੇ ਸ਼ੂਟਰ ਨੇ ਅੱਗੇ ਵੱਧ ਕੇ ਸੰਧੂ ‘ਤੇ ਬਹੁਤ ਨੇੜਿਓਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਕਰੀਬ 4 ਤੋਂ 5 ਰਾਊਂਡ ਫਾਇਰਿੰਗ ਹੋਣ ਦੀ ਗੱਲ ਸਾਹਮਣੇ ਆਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੋਟਰਸਾਈਕਲ ‘ਤੇ ਲੋਹਾਰਕਾ ਰੋਡ ਤੋਂ ਪਿੰਡ ਵੱਲ ਫਰਾਰ ਹੋ ਗਏ।

ਮੋਟਰਸਾਈਕਲ ਸਵਾਰ 2 ਹਮਲਾਵਰਾਂ ਹੋਏ ਫਰਾਰ

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ADCP ਵਨੀਲਾ ਨੇ ਦੱਸਿਆ ਕਿ “ਇਹ ਘਟਨਾ ਸ਼ਾਮ ਕਰੀਬ 6 ਵਜੇ ਲੋਹਾਰਕਾ ਰੋਡ ‘ਤੇ ਵਾਪਰੀ। ਮੋਟਰਸਾਈਕਲ ‘ਤੇ ਆਏ 2 ਅਣਪਛਾਤੇ ਹਮਲਾਵਰਾਂ ਨੇ ਅਚਾਨਕ ਇਨਫਲੂਐਂਸਰ ਮੈਡ ਸੰਧੂ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤੁਰੰਤ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਸੰਧੂ ਨੂੰ ਗੰਭੀਰ ਹਾਲਤ ਵਿੱਚ ਨੇੜਲੇ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।”

ਪੁਲਿਸ ਅਧਿਕਾਰੀ ਨੇ ਭਰੋਸਾ ਦਿਵਾਇਆ ਕਿ ਪੁਲਿਸ ਦੀਆਂ ਕਈ ਟੀਮਾਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ। ਪੁਲਿਸ ਨੂੰ ਮੁਲਜ਼ਮਾਂ ਬਾਰੇ ਕੁਝ ਅਹਿਮ ਸੁਰਾਗ ਮਿਲੇ ਹਨ ਅਤੇ ਹਮਲਾਵਰਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।

ਕਾਂਗਰਸ ਦਾ ਪੰਜਾਬ ਸਰਕਾਰ ਨੂੰ ਸਵਾਲ

Famous Punjab influencer Mad Sandhu shot dead in Amritsar

ਗੋਲਡੀ ਨੇ ਲਈ ਜਿੰਮੇਵਾਰੀ (Viral Post)

ਸਰਕਾਰ ਦੇ ਕੰਮਕਾਜ ‘ਤੇ ਤਿੱਖਾ ਹਮਲਾ ਕਰਦਿਆਂ ਵੇਰਕਾ ਨੇ ਇਲਜ਼ਾਮ ਲਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ਇੱਕ ਪਾਸੇ ਨੌਜਵਾਨ ਨਸ਼ਿਆਂ ਕਾਰਨ ਮਰ ਰਹੇ ਹਨ ਅਤੇ ਦੂਜੇ ਪਾਸੇ ਖੁੱਲ੍ਹੇਆਮ ਕਤਲ ਹੋ ਰਹੇ ਹਨ, ਫਿਰ ਵੀ ਸਰਕਾਰ ਵੱਡੇ-ਵੱਡੇ ਇਸ਼ਤਿਹਾਰਾਂ ਅਤੇ ਹੋਰਡਿੰਗਾਂ ਰਾਹੀਂ ਝੂਠੇ ਦਾਅਵੇ ਕਰ ਰਹੀ ਹੈ ਕਿ ਸਭ ਕੁਝ ਠੀਕ-ਠਾਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਡਰ ਦੇ ਸਾਏ ਹੇਠ ਜੀਅ ਰਹੇ ਹਨ। ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਸੂਬੇ ਦੀ ਮਾੜੀ ਹਾਲਤ ਦੀ ਜ਼ਿੰਮੇਵਾਰੀ ਲੈਂਦਿਆਂ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਫਿਲਹਾਲ, ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਲਈ ਆਸ-ਪਾਸ ਦੇ ਇਲਾਕੇ ਦੀ ਸੀਸੀਟੀਵੀ (CCTV) ਫੁਟੇਜ ਦੀ ਜਾਂਚ ਕਰ ਰਹੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼