Punjab

MP ਚੰਨੀ ਨੇ ਤੀਜੀ ਵਾਰ ਸੰਭਾਲਿਆ ਪ੍ਰਧਾਨਗੀ ਅਹੁਦਾ, ਮੁੜ ਮਿਲੀ ਇਹ ਅਹਿਮ ਜ਼ਿੰਮੇਵਾਰੀ

MP ਚੰਨੀ ਨੇ ਤੀਜੀ ਵਾਰ ਸੰਭਾਲਿਆ ਪ੍ਰਧਾਨਗੀ ਅਹੁਦਾ, ਮੁੜ ਮਿਲੀ ਇਹ ਅਹਿਮ ਜ਼ਿੰਮੇਵਾਰੀ

MP ਚੰਨੀ ਨੇ ਤੀਜੀ ਵਾਰ ਸੰਭਾਲਿਆ ਪ੍ਰਧਾਨਗੀ ਅਹੁਦਾ, ਮੁੜ ਮਿਲੀ ਇਹ ਅਹਿਮ ਜ਼ਿੰਮੇਵਾਰੀ

Charanjit Singh Channi

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕੇਂਦਰ ਸਰਕਾਰ ਵੱਲੋਂ ਇੱਕ ਵਾਰ ਫਿਰ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੂੰ ਲਗਾਤਾਰ ਤੀਜੀ ਵਾਰ ਖੇਤੀਬਾੜੀ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ, ਡੇਅਰੀ ਅਤੇ ਮੱਛੀ ਪਾਲਣ ਵਿਭਾਗਾਂ ਨਾਲ ਸਬੰਧਤ ਸੰਸਦੀ ਸਟੈਂਡਿੰਗ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ 26 ਸਤੰਬਰ 2026 ਤੋਂ ਲਾਗੂ ਹੋ ਚੁੱਕੀ ਹੈ। ਇਸ ਫੈਸਲੇ ਤੋਂ ਬਾਅਦ ਪੰਜਾਬ ਕਾਂਗਰਸ ਵਲੋਂ ਬਕਾਇਦਾ ਚੰਨੀ ਨੂੰ ਵਧਾਈ ਵੀ ਦਿੱਤੀ ਗਈ ਹੈ।ਸੈਂਟਰਲ ਸੈਕਟਰੀਏਟ ਸਰਵਿਸ ਫੋਰਮ ਨੇ ਇਸ ਨਿਯੁਕਤੀ ਦੀ ਪੁਸ਼ਟੀ ਕਰਦਿਆਂ ਅਧਿਕਾਰਤ ਜਾਣਕਾਰੀ ਸਾਂਝੀ ਕੀਤੀ ਹੈ। ਫੋਰਮ ਨੇ ਇਸ ਕਮੇਟੀ ਦੀ ਬਣਤਰ ਬਾਰੇ ਦੱਸਿਆ ਕਿ ਇਹ ਕਮੇਟੀ ਦੇਸ਼ ਦੇ ਖੇਤੀਬਾੜੀ ਢਾਂਚੇ ਅਤੇ ਨੀਤੀਆਂ ਲਈ ਬਹੁਤ ਮਹੱਤਵਪੂਰਨ ਹੈ। ਫੋਰਮ ਨੇ ਆਪਣੇ ਬਿਆਨ ਵਿੱਚ ਲਿਖਿਆ ਕਿ, “ਸ਼੍ਰੀ ਚਰਨਜੀਤ ਸਿੰਘ ਚੰਨੀ ਨੂੰ 26 ਸਤੰਬਰ 2026 ਤੋਂ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਕਮੇਟੀ ਦੇ ਚੇਅਰਪਰਸਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਕੁੱਲ 31 ਮੈਂਬਰ ਸ਼ਾਮਲ ਹਨ, ਜਿਨ੍ਹਾਂ ਵਿੱਚੋਂ 21 ਲੋਕ ਸਭਾ ਤੋਂ ਅਤੇ 10 ਰਾਜ ਸਭਾ ਦੇ ਮੈਂਬਰ ਹਨ।”

ਚਰਨਜੀਤ ਸਿੰਘ ਚੰਨੀ ਨੇ ਹਾਈਕਮਾਂਡ ਦਾ ਕੀਤਾ ਧੰਨਵਾਦ

ਇਸ ਵੱਕਾਰੀ ਅਹੁਦੇ ‘ਤੇ ਐਤਵਾਰ ਨੂੰ ਅਹੁਦਾ ਸਾਂਭਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਸ਼ੁਕਰਾਨਾ ਕੀਤਾ ਹੈ। ਚੰਨੀ ਨੇ ਅਹੁਦਾ ਸਾਂਭਣ ਤੋਂ ਬਾਅਦ ਆਪਣੇ ਬਿਆਨ ਵਿੱਚ ਕਿਹਾ ਕਿ, “ਮੈਂ ਕਾਂਗਰਸ ਪ੍ਰਧਾਨ ਸ਼੍ਰੀ ਮਲਿਕਾਰਜੁਨ ਖੜਗੇ ਜੀ ਅਤੇ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਰਾਹੁਲ ਗਾਂਧੀ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੇ ਵਿੱਚ ਵਿਸ਼ਵਾਸ ਪ੍ਰਗਟਾਇਆ ਅਤੇ ਮੈਨੂੰ ਲਗਾਤਾਰ ਤੀਜੀ ਵਾਰ ਖੇਤੀਬਾੜੀ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ, ਡੇਅਰੀ ਅਤੇ ਮੱਛੀ ਪਾਲਣ ਸਬੰਧੀ ਸੰਸਦੀ ਸਟੈਂਡਿੰਗ ਕਮੇਟੀ ਦੇ ਚੇਅਰਪਰਸਨ ਦੀ ਜ਼ਿੰਮੇਵਾਰੀ ਸੌਂਪੀ ਹੈ। ਮੈਂ ਆਪਣੇ ਕਿਸਾਨਾਂ ਦੀ ਸੇਵਾ ਕਰਨ ਅਤੇ ਪੇਂਡੂ ਅਰਥਚਾਰੇ ਨੂੰ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਾ ਹਾਂ।”

ਪੰਜਾਬ ਕਾਂਗਰਸ ਵੱਲੋਂ ਵਧਾਈਆਂ ਅਤੇ ਮਾਣ ਦਾ ਪ੍ਰਗਟਾਵਾ

ਇਸ ਵੱਡੀ ਉਪਲਬਧੀ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਵੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਹੈ। ਪੰਜਾਬ ਕਾਂਗਰਸ ਨੇ ਆਪਣੇ ਬਿਆਨ ਵਿੱਚ ਲਿਖਿਆ ਕਿ, “ਪੰਜਾਬ ਕਾਂਗਰਸ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਜੀ ਨੂੰ ਲਗਾਤਾਰ ਤੀਜੀ ਵਾਰ ਖੇਤੀਬਾੜੀ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ, ਡੇਅਰੀ ਅਤੇ ਮੱਛੀ ਪਾਲਣ ਸਬੰਧੀ ਸੰਸਦੀ ਸਟੈਂਡਿੰਗ ਕਮੇਟੀ ਦੇ ਚੇਅਰਪਰਸਨ ਦੀ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੰਦੀ ਹੈ। ਕਿਸਾਨਾਂ ਦੀ ਭਲਾਈ ਅਤੇ ਮਜ਼ਬੂਤ ਪੇਂਡੂ ਅਰਥਚਾਰੇ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਪੂਰੇ ਪੰਜਾਬ ਨੂੰ ਮਾਣ ਮਹਿਸੂਸ ਕਰਵਾਉਂਦੀ ਹੈ।”

ਕਿਵੇਂ ਹੁੰਦੀ ਹੈ ਨਿਯੁਕਤੀ ਅਤੇ ਕੀ ਹੈ ਇਸ ਕਮੇਟੀ ਦਾ ਰੋਲ?

ਸੰਸਦੀ ਨਿਯਮਾਂ ਮੁਤਾਬਕ, ਇਹ ਨਿਯੁਕਤੀ ਅਧਿਕਾਰਤ ਤੌਰ ‘ਤੇ ਲੋਕ ਸਭਾ ਦੇ ਸਪੀਕਰ ਵੱਲੋਂ ਕੀਤੀ ਜਾਂਦੀ ਹੈ। ਸੰਸਦ ਵਿੱਚ ਪਾਰਟੀਆਂ ਦੇ ਸਾਂਸਦਾਂ ਦੀ ਗਿਣਤੀ ਦੇ ਅਨੁਪਾਤ ਮੁਤਾਬਕ ਖੇਤੀਬਾੜੀ ਕਮੇਟੀ ਦੀ ਪ੍ਰਧਾਨਗੀ ਕਾਂਗਰਸ ਦੇ ਹਿੱਸੇ ਆਈ ਹੈ, ਜਿਸ ਲਈ ਕਾਂਗਰਸ ਹਾਈਕਮਾਂਡ ਨੇ ਚਰਨਜੀਤ ਚੰਨੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਕਮੇਟੀ ਬੇਹੱਦ ਸ਼ਕਤੀਸ਼ਾਲੀ ਮੰਨੀ ਜਾਂਦੀ ਹੈ, ਜਿਸ ਦਾ ਮੁੱਖ ਰੋਲ ਦੇਸ਼ ਦੀ ਖੇਤੀਬਾੜੀ ਨੀਤੀਆਂ ਦੀ ਸਮੀਖਿਆ ਕਰਨਾ, ਕਿਸਾਨੀ ਨਾਲ ਸਬੰਧਤ ਕੇਂਦਰੀ ਬਜਟ ਦੀ ਜਾਂਚ ਕਰਨਾ ਅਤੇ ਵੱਖ-ਵੱਖ ਖੇਤੀ ਕਾਨੂੰਨਾਂ ‘ਤੇ ਸੰਸਦ ਨੂੰ ਰਿਪੋਰਟਾਂ ਸੌਂਪਣਾ ਹੁੰਦਾ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼