Punjab

ਕਾਂਸਟੇਬਲ ਕਰਦਾ ਸੀ ਨਸ਼ਾ ਤਸਕਰੀ, ਖੁਦ ਵੀ ਲੈਂਦਾ ਸੀ ਡਰੱਗ, 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਕਾਂਸਟੇਬਲ ਕਰਦਾ ਸੀ ਨਸ਼ਾ ਤਸਕਰੀ, ਖੁਦ ਵੀ ਲੈਂਦਾ ਸੀ ਡਰੱਗ, 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਕਾਂਸਟੇਬਲ ਕਰਦਾ ਸੀ ਨਸ਼ਾ ਤਸਕਰੀ, ਖੁਦ ਵੀ ਲੈਂਦਾ ਸੀ ਡਰੱਗ, 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

 

KHANNA CONSTABLE ARRESTED HEROIN

ਖੰਨਾ (ਲੁਧਿਆਣਾ): ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਦੌਰਾਨ ਪੁਲਿਸ ਵਿਭਾਗ ਨੂੰ ਸ਼ਰਮਸਾਰ ਕਰਨ ਵਾਲਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਵਿੱਚ ਪੰਜਾਬ ਪੁਲਿਸ ਦੇ ਇੱਕ ਸਿਪਾਹੀ (ਕਾਂਸਟੇਬਲ) ਨੂੰ 10 ਗ੍ਰਾਮ ਹੈਰੋਇਨ ਸਮੇਤ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਨੌਕਰੀ ’ਤੇ ਬਰਖ਼ਾਸਤਗੀ ਦੀ ਲਟਕੀ ਤਲਵਾਰ

ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ ਸਿਪਾਹੀ ਪਹਿਲਾਂ ਤੋਂ ਹੀ ਵਿਭਾਗੀ ਲਾਪਰਵਾਹੀ ਅਤੇ ਅਨੁਸ਼ਾਸਨਹੀਣਤਾ ਦੇ ਮਾਮਲਿਆਂ ਵਿੱਚ ਘਿਰਿਆ ਹੋਇਆ ਸੀ ਅਤੇ ਉਸ ਨੂੰ ਪੁਲਿਸ ਲਾਈਨ ਵਿੱਚ ‘ਲਾਈਨ ਹਾਜ਼ਰ’ ਕੀਤਾ ਗਿਆ ਸੀ। ਇਸ ਵੱਡੀ ਕਾਰਵਾਈ ਤੋਂ ਬਾਅਦ ਹੁਣ ਮੁਲਜ਼ਮ ਸਿਪਾਹੀ ਦੀ ਨੌਕਰੀ ’ਤੇ ਬਰਖ਼ਾਸਤਗੀ ਦੀ ਤਲਵਾਰ ਲਟਕ ਗਈ ਹੈ।

“ਖੰਨਾ ਦੇ ਵਿੱਚ ਅਰੁਣ ਕੁਮਾਰ ਕਾਂਸਟੇਬਲ ਹੈ ਜੋ ਕਿ ਸਸਪੈਂਡ ਚੱਲ ਰਿਹਾ ਸੀ। ਇਸ ਸਬੰਧੀ ਪਹਿਲਾਂ ਵੀ ਸਾਡੇ ਕੋਲ ਜਾਣਕਾਰੀ ਸੀ ਕਿ ਇਹ ਚਿੱਟੇ ਦੇ ਸੇਵਨ ਕਰਦਾ ਹੈ। ਜਦੋਂ ਇਹ ਆ ਰਿਹਾ ਸੀ ਤਾਂ ਗਸ਼ਤ ਦੌਰਾਨ ਇਸ ਨੇ ਪੁਲਿਸ ਨੂੰ ਦੇਖ ਹੱਥ ਵਿੱਚ ਫੜੀ ਲਫਾਫੀ ਸੁੱਟ ਦਿੱਤੀ ਜਦੋਂ ਚੈਕਿੰਗ ਕੀਤੀ ਗਈ ਤਾਂ ਉਸ ਵਿੱਚੋਂ ਹੈਰੋਇਨ ਨਿੱਕਲੀ ਤਾਂ ਤੁਰੰਤ ਪੁਲਿਸ ਵੱਲੋਂ ਉਸ ‘ਤੇ ਪਰਚਾ ਦਰਜ ਕੀਤਾ ਗਿਆ ਹੈ।”- ਵਿਨੋਦ ਕੁਮਾਰ, ਡੀਐਸਪੀ

ਗੁਪਤ ਸੂਚਨਾ ’ਤੇ ਪੁਲਿਸ ਦੀ ਵੱਡੀ ਕਾਰਵਾਈ

ਡੀਐਸਪੀ ਵਿਨੋਦ ਕੁਮਾਰ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ “ਮੁਲਜ਼ਮ ਸਿਪਾਹੀ ਦੀ ਪਛਾਣ ਅਰੁਣ ਸ਼ਰਮਾ ਵਜੋਂ ਹੋਈ ਹੈ। ਪਿਛਲੇ ਕੁਝ ਸਮੇਂ ਤੋਂ ਪੁਲਿਸ ਵਿਭਾਗ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸਿਪਾਹੀ ਅਰੁਣ ਸ਼ਰਮਾ ਨਸ਼ਾ ਕਰਨ ਦਾ ਆਦੀ ਹੈ। ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੇ ਉਸ ’ਤੇ ਪੈਨੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਸੀ।

ਜਾਲ ਵਿਛਾ ਕੀਤਾ ਗ੍ਰਿਫਤਾਰ?

ਜਾਣਕਾਰੀ ਮੁਤਾਬਕ ਐਤਵਾਰ, 4 ਅਕਤੂਬਰ ਨੂੰ ਪੁਲਿਸ ਨੂੰ ਇੱਕ ਪੱਕੇ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਮੁਲਜ਼ਮ ਅਰੁਣ ਸ਼ਰਮਾ ਹੈਰੋਇਨ ਲੈ ਕੇ ਕਿਸੇ ਨੂੰ ਸਪਲਾਈ ਕਰਨ ਲਈ ਜਾ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਯੋਜਨਾਬੱਧ ਤਰੀਕੇ ਨਾਲ ਜਾਲ ਵਿਛਾਇਆ। ਸ਼ਾਮ ਕਰੀਬ 5 ਵਜੇ ਅਮਲੋਹ ਰੋਡ ’ਤੇ ਸਬਜ਼ੀ ਮੰਡੀ ਦੇ ਪਿੱਛੇ ਜਦੋਂ ਸਿਪਾਹੀ ਪੈਦਲ ਜਾ ਰਿਹਾ ਸੀ ਤਾਂ ਪੁਲਿਸ ਟੀਮ ਨੇ ਉਸ ਨੂੰ ਘੇਰ ਲਿਆ। ਪੁਲਿਸ ਨੂੰ ਦੇਖਦਿਆਂ ਹੀ ਉਸ ਨੇ ਘਬਰਾ ਕੇ ਆਪਣੇ ਹੱਥ ਵਿੱਚ ਫੜਿਆ ਲਿਫ਼ਾਫ਼ਾ ਪੈਰਾਂ ਕੋਲ ਸੁੱਟ ਦਿੱਤਾ। ਜਦੋਂ ਪੁਲਿਸ ਨੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ।

ਪੁਲਿਸ ਪੁੱਛਗਿੱਛ ਅਤੇ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਅਰੁਣ ਸ਼ਰਮਾ ਸਾਲ 2016 ਵਿੱਚ ਪੰਜਾਬ ਪੁਲਿਸ ਵਿੱਚ ਬਤੌਰ ਸਿਪਾਹੀ ਭਰਤੀ ਹੋਇਆ ਸੀ। ਉਹ ਖੰਨਾ ਦੇ ਖਾਲਸਾ ਸਕੂਲ ਰੋਡ ਦਾ ਰਹਿਣ ਵਾਲਾ ਹੈ। ਵਿਭਾਗ ਵਿੱਚ ਤਾਇਨਾਤੀ ਦੌਰਾਨ ਉਸ ਦੀ ਕਾਰਜਸ਼ੈਲੀ ਕਾਫ਼ੀ ਸ਼ੱਕੀ ਰਹੀ। ਡਿਊਟੀ ਵਿੱਚ ਗੰਭੀਰ ਲਾਪਰਵਾਹੀ ਅਤੇ ਅਨੁਸ਼ਾਸਨਹੀਣਤਾ ਵਰਤਣ ਕਾਰਨ ਉਸ ਨੂੰ ਪਹਿਲਾਂ ਹੀ ਖੰਨਾ ਪੁਲਿਸ ਲਾਈਨ ਵਿੱਚ ਲਾਈਨ ਹਾਜ਼ਰ ਕਰ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਉਸ ਦੀਆਂ ਹਰਕਤਾਂ ਵਿੱਚ ਕੋਈ ਸੁਧਾਰ ਨਹੀਂ ਆਇਆ ਅਤੇ ਉਹ ਲਾਈਨ ਹਾਜ਼ਰ ਹੋਣ ਤੋਂ ਬਾਅਦ ਲੰਬੇ ਸਮੇਂ ਤੋਂ ਡਿਊਟੀ ਤੋਂ ਗੈਰਹਾਜ਼ਰ ਚੱਲ ਰਿਹਾ ਸੀ।

ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖੰਗਾਲ ਰਹੀ ਪੁਲਿਸ

ਮੁੱਢਲੀ ਜਾਂਚ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਸਿਪਾਹੀ ਨਾ ਸਿਰਫ਼ ਲੰਬੇ ਸਮੇਂ ਤੋਂ ਖੁਦ ਨਸ਼ੇ ਦਾ ਸੇਵਨ ਕਰ ਰਿਹਾ ਸੀ, ਸਗੋਂ ਉਹ ਹੋਰ ਤਸਕਰਾਂ ਨਾਲ ਮਿਲ ਕੇ ਹੈਰੋਇਨ ਦੀ ਖਰੀਦ-ਫ਼ਰੋਖ਼ਤ ਦਾ ਧੰਦਾ ਵੀ ਚਲਾ ਰਿਹਾ ਸੀ।

ਹਰ ਐਂਗਲ ਤੋਂ ਕੀਤੀ ਜਾ ਰਹੀ ਜਾਂਚ

ਖੰਨਾ ਦੇ ਸਿਟੀ ਥਾਣਾ-2 ਵਿੱਚ ਮੁਲਜ਼ਮ ਅਰੁਣ ਸ਼ਰਮਾ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਗੰਭੀਰ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਇਸ ਗੈਰਕਾਨੂੰਨੀ ਕਾਰੋਬਾਰ ਵਿੱਚ ਉਸ ਦੇ ਨਾਲ ਹੋਰ ਕੌਣ-ਕੌਣ ਲੋਕ ਜੁੜੇ ਹੋਏ ਹਨ। ਪੁਲਿਸ ਉਸ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਵੀ ਜਾਂਚ ਕਰ ਰਹੀ ਹੈ ਕਿ ਉਹ ਨਸ਼ਾ ਕਿੱਥੋਂ ਲਿਆਉਂਦਾ ਸੀ ਅਤੇ ਕਿਸ ਨੂੰ ਵੇਚਦਾ ਸੀ, ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼