Punjab

ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਤੇ ਸੰਵਿਧਾਨਕ ਰਾਹ ਅਪਣਾਏਗੀ ਸਰਕਾਰ: ਮਾਨ

ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਤੇ ਸੰਵਿਧਾਨਕ ਰਾਹ ਅਪਣਾਏਗੀ ਸਰਕਾਰ: ਮਾਨ

ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਤੇ ਸੰਵਿਧਾਨਕ ਰਾਹ ਅਪਣਾਏਗੀ ਸਰਕਾਰ: ਮਾਨ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਲੰਮੇ ਸਮੇਂ ਤੋਂ ਬੰਦ ਕੈਦੀਆਂ, ਜਿੰਨ੍ਹਾਂ ਨੂੰ ਆਮ ਤੌਰ ‘ਤੇ ਬੰਦੀ ਸਿੰਘ ਕਿਹਾ ਜਾਂਦਾ ਹੈ, ਦਾ ਮਸਲਾ ਅਣਮਿੱਥੇ ਸਮੇਂ ਤੱਕ ਲਟਕਾਇਆ ਨਹੀਂ ਜਾ ਸਕਦਾ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਮਾਮਲੇ ਦੇ ਢੁਕਵੇਂ ਅਤੇ ਛੇਤੀ ਹੱਲ ਲਈ ਹਰ ਜਾਇਜ਼ ਕਾਨੂੰਨੀ ਤੇ ਸੰਵਿਧਾਨਕ ਰਾਹ ਅਪਣਾਏਗੀ। ਮੁੱਖ ਮੰਤਰੀ ਨੇ ਇਹ ਗੱਲ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਨਾਲ ਮੀਟਿੰਗ ਦੌਰਾਨ ਕਹੀ। ਕਮੇਟੀ ਵਿੱਚ ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਪਾਲ ਸਿੰਘ ਫ਼ਰਾਂਸ ਅਤੇ ਬਲਵਿੰਦਰ ਪਾਲ ਸਿੰਘ ਸ਼ਾਮਲ ਹਨ। ਮਾਨ ਨੇ ਕਿਹਾ ਕਿ ਉਨ੍ਹਾਂ ਕਮੇਟੀ ਮੈਂਬਰਾਂ ਦੇ ਵਿਚਾਰਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਹੈ ਅਤੇ ਸਰਕਾਰ ਇਸ ਮਸਲੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਕਦਮ ਚੁੱਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਈ ਅਜਿਹੇ ਜਾਇਜ਼ ਕਦਮ, ਜੋ ਸਾਲਾਂ ਪਹਿਲਾਂ ਚੁੱੱਕੇ ਜਾਣੇ ਚਾਹੀਦੇ ਸਨ, ਪਿਛਲੀਆਂ ਸਰਕਾਰਾਂ ਵੱਲੋਂ ਨਹੀਂ ਚੁੱਕੇ ਗਏ। ਹੁਣ ਇਨ੍ਹਾਂ ਮਾਮਲਿਆਂ ਵਿੱਚ ਲੋੜੀਂਦੀ ਕਾਰਵਾਈ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸੰਵੇਦਨਸ਼ੀਲ ਹੋਣ ਦੇ ਨਾਲ-ਨਾਲ ਇਨਸਾਫ਼, ਮਨੁੱਖਤਾ ਅਤੇ ਕਾਨੂੰਨੀ ਅਧਿਕਾਰਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੇ ਮਾਮਲਿਆਂ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਮਾਨ ਨੇ ਸਪੱਸ਼ਟ ਕੀਤਾ ਕਿ ਸਰਕਾਰ ਸੰਵਿਧਾਨ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਇਸ ਮਾਮਲੇ ਨੂੰ ਅੱਗੇ ਵਧਾਏਗੀ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕਾਨੂੰਨੀ ਤਰੀਕੇ ਨਾਲ ਇਨਸਾਫ਼ ਦਿਵਾਉਣ ਲਈ ਸਰਕਾਰ ਵੱਲੋਂ ਕਦਮ ਚੁੱਕਣ ਦੀ ਲੋੜ ਹੋਵੇਗੀ, ਉੱਥੇ ਪੰਜਾਬ ਸਰਕਾਰ ਪਿੱਛੇ ਨਹੀਂ ਹਟੇਗੀ। ਮੁੱਖ ਮੰਤਰੀ ਨੇ ਆਪਣੇ ਐਕਸ ਹੈਂਡਲ ‘ਤੇ ਵੀ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਨਸਾਫ਼ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਬੰਦੀ ਸਿੰਘਾਂ ਦੇ ਮਸਲੇ ਦਾ ਅਰਥਪੂਰਨ ਤੇ ਯੋਗ ਹੱਲ ਲੱਭਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼