Punjab

ਭਾਈ ਜਿੰਦਾ ਤੇ ਭਾਈ ਸੁੱਖਾ ਦੀ 34ਵੀਂ ਬਰਸੀ 9 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਭਾਈ ਜਿੰਦਾ ਤੇ ਭਾਈ ਸੁੱਖਾ ਦੀ 34ਵੀਂ ਬਰਸੀ 9 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਭਾਈ ਜਿੰਦਾ ਤੇ ਭਾਈ ਸੁੱਖਾ ਦੀ 34ਵੀਂ ਬਰਸੀ 9 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਭਾਈ ਜਿੰਦਾ ਤੇ ਭਾਈ ਸੁੱਖਾ ਦੀ 34ਵੀਂ ਬਰਸੀ 9 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਇਸ਼ਾਰੇ ਤੇ ਜੂਨ 1984 ਦੇ ਦੌਰਾਨ ਸੇਵਾ ਸਿਮਰਨ ਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਭਾਰਤੀ ਫ਼ੌਜ ਦੇ ਵੱਲੋਂ ਕੀਤੀ ਗਈ ਸਾਕਾ ਨੀਲਾ ਦੀ ਅਗੂਵਾਈ ਕਰਨ ਵਾਲੇ ਫ਼ੌਜੀ ਅਫ਼ਸਰ ਜਨਰਲ ਏਐੱਸ ਵੈਦਿਆ ਨੂੰ ਮਹਾਰਾਸ਼ਟਰ ਦੇ ਸ਼ਹਿਰ ਪੂਨਾ ਦੀ ਖੜਕੀ ਫ਼ੌਜੀ ਛਾਉਣੀ ਦੇ ਬਾਹਰ ਮੌਤ ਦੇ ਘਾਟ ਉਤਾਰਨ ਵਾਲੇ ਸਿੱਖ ਕੌਮ ਦੇ ਕੌਮੀ ਮਹਾਨ ਸ਼ਹੀਦ ਸੂਰਬੀਰ ਤੇ ਯੋਧੇ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ 34ਵੀਂ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 9 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੜੀ ਧੂਮ ਧਾਮ ਨਾਲ ਮਨਾਈ ਜਾਵੇਗੀ। ਇਸ ਗੱਲ ਦੀ ਜਾਣਕਾਰੀ ਸਰਬੱਤ ਖ਼ਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਦੇ ਵੱਲੋਂ ਅੱਜ ਇੱਥੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 7 ਅਕਤੂਬਰ ਦਿਨ ਬੁੱਧਵਾਰ ਨੂੰ ਮੀਰੀ ਪੀਰੀ ਦੀ ਮਿਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਸ਼ੁੱਭਾਰੰਭ ਕੀਤਾ ਜਾਵੇਗਾ ਜਿਸ ਦੇ 9 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਭੋਗ ਪਾਉਣ ਉਪਰੰਤ ਕੀਰਤਨੀ ਜੱਥੇ ਦੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਜਾਵੇਗਾ। ਇਸ ਮੌਕੇ ਕਰਵਾਏ ਜਾਣ ਵਾਲੇ ਪ੍ਰਭਾਵਸ਼ਾਲੀ ਸ਼ਰਧਾਂਜਲੀ ਸਮਾਰੋਹ ਦੇ ਦੌਰਾਨ ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਨੂੰ ਕੌਮ ਤੇ ਪੰਥ ਦੇ ਦਰਦੀਆਂ ਤੇ ਹਿਤੈਸ਼ੀਆਂ ਦੇ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ। ਭਾਈ ਜਰਨੈਲ ਸਿੰਘ ਸਖੀਰਾ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਦੋਵਾਂ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਵਿਸ਼ੇਸ਼ ਤੌਰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਉਹ ਦੋਵੇਂ ਕੌਮੀ ਸ਼ਹੀਦ ਹਨ ਜਿੰਨ੍ਹਾਂ ਨੇ ਭਾਰਤੀ ਹਕੂਮਤ ਦੇ ਇਸ਼ਾਰਿਆਂ ਤੇ ਅਦਾਲਤ ਦੇ ਵੱਲੋਂ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ ਤਾਂ ਦੋਵਾਂ ਨੇ ਖੁਸ਼ੀ ਖੁਸ਼ਾਲੀ ਦੇ ਨਾਲ ਇੱਕ ਦੂਜੇ ਦੇ ਗਲੇ ਮਿਲਦਿਆਂ ਇੱਕ ਦੂਸਰੇ ਦਾ ਮੂੰਹ ਵੀ ਮਿੱਠਾ ਕਰਵਾਇਆ ਸੀ। ਅਜਿਹੀ ਮਿਸਾਲ ਹੋਰ ਕਿਸੇ ਵੀ ਕੌਮ ਵਿੱਚ ਕਿੱਧਰੇ ਵੀ ਵੇਖਣ ਨੂੰ ਨਹੀਂ ਮਿਲਦੀ। ਇਹੀ ਕਾਰਨ ਹੈ ਕਿ ਇੰਨ੍ਹਾਂ ਦੋਵੇਂ ਕੌਮੀ ਹੀਰਿਆਂ ਨੂੰ ਹਰ ਵਰ੍ਹੇ ਬਰਸੀ ਸਮਾਗਮ ਕਰਵਾ ਕੇ ਸਮੁੱਚੀ ਕੌਮ ਤੇ ਪੰਥ ਦੇ ਵੱਲੋਂ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਨਰਲ ਏਐੱਸ ਵੈਦਿਆ ਨੂੰ ਮਾਰਨ ਉਪਰੰਤ ਦੋਵੇਂ ਕੌਮੀ ਨਾਇਕਾਂ ਨੇ ਹੱਸਦੇ ਹੱਸਦੇ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕੀਤਾ ਤੇ ਫਾਂਸੀ ਦੀ ਸਜ਼ਾ ਨੂੰ ਖਿੜੇ ਮੱਥੇ ਪ੍ਰਵਾਨ ਕਰਦਿਆਂ ਫਾਂਸੀ ਦੇ ਰੱਸਿਆ ਨੂੰ ਚੁੰਮ ਕੇ ਸ਼ਹੀਦੀ ਪ੍ਰਾਪਤ ਕੀਤੀ। ਭਾਈ ਸਖੀਰਾ ਨੇ ਕਿਹਾ ਦੋਵੇਂ ਕੌਮੀ ਸ਼ਹੀਦਾਂ ਨੇ ਸਦੀਵੀਂ ਅਮਰ ਕਰਨ ਦੇ ਲਈ ਉਨ੍ਹਾਂ ਨੂੰ ਯਾਦ ਕਰਨਾ ਹਰੇਕ ਸਿੱਖ ਦਾ ਫਰਜ਼ ਹੈ। ਉਨ੍ਹਾਂ ਪੰਥਕ ਹਿਤੈਸ਼ੀਆਂ ਤੇ ਦਰਦੀਆਂ ਨੂੰ ਹੁੰਮ ਹੁੰਮਾ ਕੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ 34ਵੇਂ ਸਲਾਨਾ ਸ਼ਹੀਦੀ ਸਮਾਗਮ ਦੇ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼