Punjab

ਫਿਰੋਜ਼ਪੁਰ ’ਚ 20 ਕਿਲੋ ਹੈਰੋਇਨ ਬਰਾਮਦ, ਡਰੋਨ ਰਾਹੀਂ ਆਈ ਨਸ਼ੇ ਦੀ ਖੇਪ

ਫਿਰੋਜ਼ਪੁਰ ’ਚ 20 ਕਿਲੋ ਹੈਰੋਇਨ ਬਰਾਮਦ, ਡਰੋਨ ਰਾਹੀਂ ਆਈ ਨਸ਼ੇ ਦੀ ਖੇਪ

ਫਿਰੋਜ਼ਪੁਰ ’ਚ 20 ਕਿਲੋ ਹੈਰੋਇਨ ਬਰਾਮਦ, ਡਰੋਨ ਰਾਹੀਂ ਆਈ ਨਸ਼ੇ ਦੀ ਖੇਪ

ਫਿਰੋਜ਼ਪੁਰ 'ਚ 20 ਕਿਲੋ 298 ਗ੍ਰਾਮ ਹੈਰੋਇਨ ਬਰਾਮਦ, ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੇ ਦੀ ਖੇਪ; ਪੈਕੇਟ 'ਚ ਭੇਜਿਆਂ ਕਸੂਰੀ ਪੰਜੇਬਾਂ

ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਅਤੇ ਬੀਐਸਐਫ ਨੂੰ ਵੱਡੀ ਕਾਮਯਾਬੀ ਮਿਲੀ ਹੈ। ਫਿਰੋਜਪੁਰ ਦੇ ਪਿੰਡ ਪੱਪਰੀ ਦੇ ਖੇਤਾਂ ਵਿੱਚੋਂ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ 20 ਕਿਲੋ 298 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਮੁਤਾਬਕ ਇਲਾਕੇ ਵਿੱਚ ਡਰੋਨ ਐਕਟੀਵਿਟੀ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਗਿਆ।ਇਸ ਤੋਂ ਇਲਾਵਾ ਪੁਲਿਸ ਨੇ 3 ਜੋੜੀਆਂ ਪਾਕਿਸਤਾਨੀ ਪੰਜੇਬਾਂ, 12 ਬਲਿੰਕਿੰਗ ਸਟਿਕਸ, 2 ਮੋਟਰਸਾਈਕਲ, 1 ਪਲਾਸ ਅਤੇ 2 ਲੋਹੇ ਦੀਆਂ ਤਾਰਾਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਾਕਿਸਤਾਨ ਵਾਲੇ ਪਾਸੇ ਤੋਂ ਹੈਰੋਇਨ ਦੀ ਖੇਪ ਦੇ ਨਾਲ ਪੰਜੇਬਾਂ ਵੀ ਭੇਜੀਆਂ ਗਈਆਂ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਪੰਜੇਬਾਂ ਕਸੂਰ ਤੋਂ ਬਣੀਆਂ ਹਨ।

ਫਿਰੋਜ਼ਪੁਰ ’ਚ 20 ਕਿਲੋ ਹੈਰੋਇਨ ਬਰਾਮਦ, ਡਰੋਨ ਰਾਹੀਂ ਆਈ ਨਸ਼ੇ ਦੀ ਖੇਪ

ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਹ ਪੰਜੇਬਾਂ ਕਿਸ ਲਈ ਅਤੇ ਕਿਉਂ ਭੇਜੀਆਂ ਗਈਆਂ ਸਨ? ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਸਬੰਧੀ ਹੋਰ ਖੁਲਾਸੇ ਹੋਣ ਦੀ ਉਮੀਦ ਹੈ।ਇਸ ਮਾਮਲੇ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਬਰਾਮਦਗੀ ਨਾਲ ਸਬੰਧਤ ਕੁਝ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਦਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਸਪੈਸ਼ਲ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। 20 ਕਿਲੋ ਤੋਂ ਵੱਧ ਹੈਰੋਇਨ ਦੀ ਇਹ ਬਰਾਮਦਗੀ ਸਰਹੱਦੀ ਖੇਤਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਪੁਲਿਸ ਅਤੇ ਬੀਐਸਐਫ ਦੀ ਸਾਂਝੀ ਕਾਰਵਾਈ ਨੂੰ ਇੱਕ ਵੱਡੀ ਬਰਾਮਦਗੀ ਵਜੋਂ ਦੇਖਿਆ ਜਾ ਰਿਹਾ ਹੈ।ਪੰਜਾਬ ਇੱਕ ਸਰਹੱਦੀ ਸੂਬਾ ਹੈ। ਪੰਜਾਬ ਅਤੇ ਦੇਸ਼ ਦੇ ਮਾਹੌਲ ਨੂੰ ਖਰਾਬ ਕਰਨ ਦੇ ਲਈ ਵਿਦੇਸ਼ੀ ਤਾਕਤਾਂ ਇੱਥੇ ਲਗਾਤਾਰ ਇਸ ਤਰ੍ਹਾਂ ਦੀਆਂ ਹਰਕਤਾਂ ਕਰਦਿਆਂ ਰਹਿੰਦੀਆਂ ਹਨ। ਜਿਵੇਂ ਗੈਰ ਕਾਨੂੰਨੀ ਹਥਿਆਰਾਂ ਦੀ ਸਪਲਾਈ, ਨਸ਼ੇ ਦੀ ਖੇਪ ਅਤੇ ਅੱਤਵਾਦ ਨੂੰ ਵਧਾਵਾ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼