Punjab

ਚੰਡੀਗੜ੍ਹ ਵਿੱਚ ‘ਆਪ’ ਵੱਲੋਂ ਮੁੱਖ ਚੋਣ ਕਮਿਸ਼ਨਰ ਖਿਲਾਫ਼ ਪ੍ਰਦਰਸ਼ਨ, ਆਗੂਆਂ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ ਵਿੱਚ 'ਆਪ' ਵੱਲੋਂ ਮੁੱਖ ਚੋਣ ਕਮਿਸ਼ਨਰ ਖਿਲਾਫ਼ ਪ੍ਰਦਰਸ਼ਨ, ਆਗੂਆਂ ਨੂੰ ਹਿਰਾਸਤ 'ਚ ਲਿਆ

ਚੰਡੀਗੜ੍ਹ ਵਿੱਚ ‘ਆਪ’ ਵੱਲੋਂ ਮੁੱਖ ਚੋਣ ਕਮਿਸ਼ਨਰ ਖਿਲਾਫ਼ ਪ੍ਰਦਰਸ਼ਨ, ਆਗੂਆਂ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ ਵਿੱਚ 'ਆਪ' ਵੱਲੋਂ ਮੁੱਖ ਚੋਣ ਕਮਿਸ਼ਨਰ ਖਿਲਾਫ਼ ਪ੍ਰਦਰਸ਼ਨ, ਆਗੂਆਂ ਨੂੰ ਹਿਰਾਸਤ 'ਚ ਲਿਆ ਚੰਡੀਗੜ੍ਹ ਵਿੱਚ 'ਆਪ' ਵੱਲੋਂ ਮੁੱਖ ਚੋਣ ਕਮਿਸ਼ਨਰ ਖਿਲਾਫ਼ ਪ੍ਰਦਰਸ਼ਨ, ਆਗੂਆਂ ਨੂੰ ਹਿਰਾਸਤ 'ਚ ਲਿਆ ਚੰਡੀਗੜ੍ਹ ਵਿੱਚ 'ਆਪ' ਵੱਲੋਂ ਮੁੱਖ ਚੋਣ ਕਮਿਸ਼ਨਰ ਖਿਲਾਫ਼ ਪ੍ਰਦਰਸ਼ਨ, ਆਗੂਆਂ ਨੂੰ ਹਿਰਾਸਤ 'ਚ ਲਿਆ

ਚੰਡੀਗੜ੍ਹ : ਇਸ ਸਮੇਂ ਪੰਜਾਬ ਤੋਂ ਲੈ ਕੇ ਦਿੱਲੀ ’ਚ ਮਾਹੌਲ ਬੇਹੱਦ ਹੀ ਤਣਾਅਪੂਰਨ ਹੋਇਆ ਪਿਆ ਹੈ। ਦਰਅਸਲ ਜਿੱਥੇ ਨਵੀਂ ਦਿੱਲੀ ’ਚ ਸੀਜੀਪੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।ਦੱਸ ਦਈਏ ਕਿ ਚੰਡੀਗੜ੍ਹ ਵਿੱਚ ‘ਆਪ’ ਆਗੂਆਂ ਨੇ ਐਸਆਈਆਰ ਦੇ ਖਿਲਾਫ ਰਾਜ ਚੋਣ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਪੁਲਿਸ ਨੇ ਮਨੀਸ਼ ਸਿਸੋਦੀਆ, ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਸਮੇਤ ‘ਆਪ’ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ।ਜ਼ੈਨ ਜੀ ਨਾਲ਼ ਕੀਤੀ ਤਾਨਾਸ਼ਾਹੀ ‘ਤੇ ਭਾਜਪਾ ‘ਤੇ ਵਰ੍ਹੇ ਸੀਐੱਮ ਮਾਨਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, “ਵੋਟ ਦਾ ਹੱਕ ਬਚਾਉਣ ਲਈ ਅਵਾਜ਼ ਚੁੱਕ ਰਹੇ ਨੌਜਵਾਨਾਂ ਨਾਲ਼ ਕੀਤੇ ਜਾ ਰਹੇ ਅਣਮਨੁੱਖੀ ਸਲੂਕ ‘ਤੇ ਸੀਐੱਮ ਮਾਨ ਨੇ ਘੇਰੀ ਤਾਨਾਸ਼ਾਹ ਭਾਜਪਾ, ਸਵਾਲ ਚੁੱਕਦੇ ਹੋਏ ਪੁੱਛਿਆ ਕਿ ਲੋਕਤੰਤਰ ਦੀ ਰਾਖੀ ਲਈ ਇੱਕਜੁੱਟ ਹੋਏ ਨਿਹੱਥੇ ਨੌਜਵਾਨਾਂ ਵਿਰੁੱਧ ਇੰਨੀ ਭਾਰੀ ਹਥਿਆਰਬੰਦ ਫੋਰਸ ਤੈਨਾਤ ਕਿਉਂ ਕੀਤੀ ਗਈ?”

ਦੂਜੇ ਪਾਸੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਗੁੱਸਾ ਫੁੱਟਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੀਐੱਮ ਮੋਦੀ ਦੇਸ਼ ‘ਚ ਅਣਐਲਾਨੀ ਐਮਰਜੈਂਸੀ ਵਾਲ਼ਾ ਮਾਹੌਲ ਬਣਿਆ ਹੋਇਆ ਹੈ। ਦੇਸ਼ ਦਾ ਲੋਕਤੰਤਰ ਬਚਾਉਣ ਲਈ ਇੱਕਜੁੱਟ ਹੋਏ ਨੌਜਵਾਨਾਂ ਨਾਲ਼ ਬੇਰਹਿਮੀ ਕੀਤੀ ਜਾ ਰਹੀ ਹੈ। ਜਿਸਦੀ ਮੇਰੇ ਵੱਲੋਂ ਨਿਖੇਧੀ ਕੀਤੀ ਜਾਂਦੀ ਹੈ।

ਆਮ ਆਦਮੀ ਪਾਰਟੀ ਦਾ ਚੰਡੀਗੜ੍ਹ ’ਚ ਪ੍ਰਦਰਸ਼ਨ ਇੱਥੇ ਇਹ ਵੀ ਦੱਸ ਦਈਏ ਕਿ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਚੋਣ ਅਧਿਕਾਰੀ (ਸੀਈਓ) ਦੇ ਦਫ਼ਤਰ ਦੇ ਬਾਹਰ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਮੁੱਦੇ ‘ਤੇ ਪ੍ਰਦਰਸ਼ਨ ਕਰਨ ਦੌਰਾਨ ਪੰਜਾਬ ਦੇ ਕਈ ਪਾਰਟੀ ਆਗੂਆਂ ਅਤੇ ਵਰਕਰਾਂ ਸਮੇਤ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਪ੍ਰਦਰਸ਼ਨ ਦੌਰਾਨ ‘ਆਪ’ ਆਗੂਆਂ ਅਤੇ ਵਰਕਰਾਂ ਨੇ ਸੀਈਓ ਦੇ ਦਫ਼ਤਰ ਵੱਲ ਮਾਰਚ ਕੀਤਾ, ਚੋਣ ਕਮਿਸ਼ਨ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਜਵਾਬਦੇਹੀ ਦੀ ਮੰਗ ਕੀਤੀ।

ਕਈ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ’ਚ ਤਣਾਅ ਉਦੋਂ ਵਧ ਗਿਆ ਜਦੋਂ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਘੇਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਨੂੰ ਦਖਲ ਦੇਣਾ ਪਿਆ ਅਤੇ ਸਿਸੋਦੀਆ, ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਪ੍ਰਮੁੱਖ ਪਾਰਟੀ ਆਗੂਆਂ ਸਮੇਤ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣਾ ਪਿਆ।”ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਤਰਫੋਂ, ਮੈਂ ਸੀਜੇਪੀ (CJP) ਦੇ ਪ੍ਰਦਰਸ਼ਨ ਦਾ ਸਮਰਥਨ ਕਰਦਾ ਹਾਂ। ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਗਿਆਨੇਸ਼ ਕੁਮਾਰ ਅਸਤੀਫਾ ਦੇਣ। ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ ਚੰਡੀਗੜ੍ਹ ਅਤੇ ਪੰਜਾਬ ਤੋਂ ਵੀ ਉੱਠ ਰਹੀ ਹੈ। ਚੋਣਾਂ ਵਿੱਚ ਹੇਰਾਫੇਰੀ ਕੀਤੀ ਜਾ ਰਹੀ ਹੈ। ਜੋ ਲੋਕ ਨਰਿੰਦਰ ਮੋਦੀ ਦੀਆਂ ਜਿੱਤਾਂ ਲਈ ਉਨ੍ਹਾਂ ਦੀ ਤਾਰੀਫ਼ ਕਰਦੇ ਹਨ, ਉਹ ਦੇਸ਼ ਦੇ ਲੋਕਤੰਤਰ ਨਾਲ ਗੱਦਾਰੀ ਕਰ ਰਹੇ ਹਨ। ਇੱਥੋਂ ਤੱਕ ਕਿ ਉਨ੍ਹਾਂ ਦੀ ਤਾਰੀਫ਼ ਕਰਨ ਵਾਲੇ ਵੀ ਜਾਣਦੇ ਹਨ ਕਿ ਨਰਿੰਦਰ ਮੋਦੀ ਇਮਾਨਦਾਰੀ ਨਾਲ ਚੋਣਾਂ ਨਹੀਂ ਜਿੱਤਦੇ। ਉਹ ਵੋਟਾਂ ਚੋਰੀ ਕਰਕੇ ਚੋਣਾਂ ਜਿੱਤਦੇ ਹਨ। ਨਰਿੰਦਰ ਮੋਦੀ ਨੇ ਆਪਣੀਆਂ ਸਾਰੀਆਂ ਚੋਣਾਂ ਰਾਤ ਨੂੰ ਸਾਡੀਆਂ ਵੋਟਾਂ ਚੋਰੀ ਕਰਕੇ ਜਿੱਤੀਆਂ ਹਨ।”- ਮਨੀਸ਼ ਸਿਸੋਦੀਆ, ਉੱਪ ਮੁੱਖ ਮੰਤਰੀ, ਨਵੀਂ ਦਿੱਲੀ

ਸਿਸੋਦੀਆ ਨੇ ਇਲਜ਼ਾਮ ਲਾਇਆ, “ਇਸ ਲਈ ਨਰਿੰਦਰ ਮੋਦੀ ਦੀ ਤਾਰੀਫ਼ ਨਹੀਂ ਕੀਤੀ ਜਾਣੀ ਚਾਹੀਦੀ। ਜੋ ਲੋਕ ਨਰਿੰਦਰ ਮੋਦੀ ਦੀਆਂ ਜਿੱਤਾਂ ਲਈ ਉਨ੍ਹਾਂ ਦੀ ਤਾਰੀਫ਼ ਕਰਦੇ ਹਨ, ਉਹ ਦੇਸ਼ ਦੇ ਲੋਕਤੰਤਰ ਨਾਲ ਗੱਦਾਰੀ ਕਰ ਰਹੇ ਹਨ। ਇੱਥੋਂ ਤੱਕ ਕਿ ਉਨ੍ਹਾਂ ਦੀ ਤਾਰੀਫ਼ ਕਰਨ ਵਾਲੇ ਵੀ ਜਾਣਦੇ ਹਨ ਕਿ ਨਰਿੰਦਰ ਮੋਦੀ ਇਮਾਨਦਾਰੀ ਨਾਲ ਚੋਣਾਂ ਨਹੀਂ ਜਿੱਤਦੇ। ਉਹ ਵੋਟਾਂ ਚੋਰੀ ਕਰਕੇ ਚੋਣਾਂ ਜਿੱਤਦੇ ਹਨ। ਨਰਿੰਦਰ ਮੋਦੀ ਨੇ ਆਪਣੀਆਂ ਸਾਰੀਆਂ ਚੋਣਾਂ ਰਾਤ ਨੂੰ ਸਾਡੀਆਂ ਵੋਟਾਂ ਚੋਰੀ ਕਰਕੇ ਜਿੱਤੀਆਂ ਹਨ।”

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼