ਮੀਂਹ ਤੋਂ ਬਾਅਦ ਸਾਹਮਣੇ ਆਈਆਂ ਤਸਵੀਰਾਂ ਮੰਡੀ ਦੇ ਹਾਲਾਤ ਬਿਆਨ ਕਰ ਰਹੀਆਂ ਹਨ। ਮੰਡੀ ‘ਚ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨਾਂ ਦੀ ਫ਼ਸਲ ਨੂੰ ਸੰਭਾਲਣਾ ਮੁਸ਼ਕਲ ਹੋ ਗਿਆ ਹੈ। ਆੜ੍ਹਤੀਆਂ ਕੋਲ ਪਈ ਫ਼ਸਲ ਪਾਣੀ ‘ਚ ਵਹਿ ਜਾਣ ਕਾਰਨ ਉਨ੍ਹਾਂ ਦੀ ਚਿੰਤਾ ਵਧ ਗਈ ਹੈ।
ਬਾਹਰ ਸ਼ੈੱਡ ਬਣਾਉਣ ਦੀ ਮਨਜ਼ੂਰੀ ਨਾ ਮਿਲਣ ਕਾਰਨ ਵਧਿਆ ਨੁਕਸਾਨਆੜ੍ਹਤੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੁਸ਼ਕਲ ਇਸ ਕਰਕੇ ਹੋਰ ਵਧ ਗਈ ਹੈ, ਕਿਉਂਕਿ ਉਨ੍ਹਾਂ ਨੂੰ ਮੰਡੀ ਤੋਂ ਬਾਹਰ ਨਿੱਜੀ ਸ਼ੈੱਡ ਬਣਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਸੀ। ਇਸ ਕਾਰਨ ਝੋਨੇ ਦੀ ਸਾਰੀ ਫ਼ਸਲ ਮੰਡੀ ‘ਚ ਹੀ ਰੱਖੀ ਹੋਈ ਸੀ। ਹੁਣ ਭਾਰੀ ਬਾਰਿਸ਼ ਤੋਂ ਬਾਅਦ ਮੰਡੀ ‘ਚ ਪਾਣੀ ਭਰਨ ਕਾਰਨ ਫ਼ਸਲ ਡੁੱਬ ਗਈ ਤੇ ਕਾਫ਼ੀ ਸਾਮਾਨ ਪਾਣੀ ‘ਚ ਵਹਿ ਗਿਆ।ਇਸ ਘਟਨਾ ਨੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇੱਕ ਪਾਸੇ ਕਿਸਾਨ ਆਪਣੀ ਮਿਹਨਤ ਨਾਲ ਤਿਆਰ ਕੀਤੀ ਫ਼ਸਲ ਦੇ ਨੁਕਸਾਨ ਨੂੰ ਲੈ ਕੇ ਚਿੰਤਤ ਹਨ, ਉੱਥੇ ਹੀ ਦੂਜੇ ਪਾਸੇ ਆੜ੍ਹਤੀਆਂ ਨੂੰ ਵੀ ਵੱਡੇ ਆਰਥਿਕ ਨੁਕਸਾਨ ਦਾ ਡਰ ਸਤਾ ਰਿਹਾ ਹੈ।


ਫਾਜ਼ਿਲਕਾ ਦੀ ਅਨਾਜ ਮੰਡੀ ‘ਚ ਪੈਦਾ ਹੋਏ ਇਨ੍ਹਾਂ ਹਾਲਾਤਾਂ ਤੋਂ ਬਾਅਦ ਹੁਣ ਸਵਾਲ ਹੈ ਕਿ ਭਾਰੀ ਬਾਰਿਸ਼ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਿਵੇਂ ਹੋਵੇਗੀ। ਪ੍ਰਭਾਵਿਤ ਕਿਸਾਨਾਂ ਤੇ ਆੜ੍ਹਤੀਆਂ ਨੂੰ ਸਰਕਾਰ ਤੇ ਪ੍ਰਸ਼ਾਸਨ ਤੋਂ ਰਾਹਤ ਦੀ ਉਮੀਦ ਹੈ