Punjab

ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੀਤਾ ਗਿਆ ਕਤਲ, ਸ਼ਹਿਰ ਬੰਦ, ਸਸਕਾਰ ਤੋਂ ਇਨਕਾਰ

ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੀਤਾ ਗਿਆ ਕਤਲ, ਸ਼ਹਿਰ ਬੰਦ, ਸਸਕਾਰ ਤੋਂ ਇਨਕਾਰ

ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੀਤਾ ਗਿਆ ਕਤਲ 

Parvinder Jhota Murder Update: ਇਸ ਮਾਮਲੇ ‘ਚ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਮੈਡੀਕਲ ਸਟੋਰ ਮਾਲਕ ਪਿਸਤੌਲ ਨਾਲ ਫਾਇਰਿੰਗ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਇਹ ਵੀਡੀਓ ਪਰਵਿੰਦਰ ਝੋਟੇ ਵੱਲੋਂ ਹੀ ਰਿਕਾਰਡ ਕੀਤੀ ਪ੍ਰਤੀਤ ਹੋ ਰਹੀ ਹੈ। ਗੋਲੀ ਲੱਗਣ ਤੋਂ ਬਾਅਦ ਪਰਵਿੰਦਰ ਝੋਟਾ ਗੰਭੀਰ ਜ਼ਖ਼ਮੀ ਹੋ ਗਿਆ, ਉਸ ਨੂੰ ਸਥਾਨਕ ਲੋਕਾਂ ਵੱਲੋਂ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਨੇ ਕੁਝ ਹੀ ਪਲਾਂ ‘ਚ ਦਮ ਤੋੜ੍ਹ ਦਿੱਤਾ।

ਪਰਵਿੰਦਰ ਝੋਟਾ ਦੀ ਮੈਡੀਕਲ ਸਟੋਰ ਮਾਲਿਕ ਨਾਲ ਸੀ ਪੁਰਾਣੀ ਰੰਜਿਸ਼... ਜੁੱਤੀਆਂ ਦਾ ਹਾਰ ਪਾ ਕੇ ਕਰਵਾਈ ਸੀ ਪਰੇਡ, ਸ਼ਹਿਰ ਬੰਦ, ਸਸਕਾਰ ਤੋਂ ਇਨਕਾਰ

ਮਾਨਸਾ ਤੋਂ ਮੰਗਲਵਾਰ ਸਵੇਰੇ ਅਜਿਹੀ ਖ਼ਬਰ ਆਈ, ਜਿਸਨੇ ਪੂਰੇ ਪੰਜਾਬ ਨੂੰ ਹਿਲਾ ਕ ਰੱਖ ਦਿੱਤਾ। ਇੱਥੋਂ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਠਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਨੇ ਉਸ ‘ਤੇ ਇੰਨੀ ਨੇੜਿਓਂ ਤਿੰਨ ਗੋਲੀਆਂ ਚਲਾਈਆਂ ਕਿ ਉਹ ਝੋਠਾ ਦੇ ਸਰੀਰ ਦੇ ਆਰ-ਪਾਰ ਹੋ ਗਈਆਂ। ਉਸ ਦੇ ਚਾਰ ਸਾਥੀਆਂ ਨੂੰ ਵੀ ਗੋਲੀਆਂ ਲੱਗੀਆਂ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ ।

ਝੋਟਾ ਦੀ ਮੈਡੀਕਲ ਸਟੋਰ ਮਾਲਕ ਅਸ਼ਵਨੀ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਲੈ ਕੇ ਬਹਿਸ ਹੋ ਗਈ ਸੀ। ਜਿਸ ਦੌਰਾਨ ਅਸ਼ਵਨੀ ਨੇ ਉਨ੍ਹਾਂ ਨੂੰ ਤਿੰਨ ਗੋਲੀਆਂ ਮਾਰ ਦਿੱਤੀਆਂ। ਜਦੋਂ ਝੋਟਾ ਦੇ ਸਾਥੀਆਂ ਨੇ ਉਨ੍ਹਾਂ ਨੂੰ ਹਸਪਤਾਲ ਲੈ ਜਾਣ ਦੀ ਕੋਸ਼ਿਸ਼ ਕੀਤੀ, ਤਾਂ ਮੁਲਜ਼ਮ ਅਸ਼ਵਨੀ ਹੱਥ ਵਿੱਚ ਬੰਦੂਕ ਲੈ ਕੇ ਉਨ੍ਹਾਂ ਦੇ ਪਿੱਛੇ-ਪਿੱਛੇ ਆਉਂਦਾ ਦੇਖਿਆ ਗਿਆ।ਕੁਝ ਸਮੇਂ ਬਾਅਦ, ਉਹ ਮੈਡੀਕਲ ਸਟੋਰ ਬੰਦ ਕਰ ਕੇ ਭੱਜ ਗਿਆ। ਪੁਲਿਸ ਅਨੁਸਾਰ, 2023 ਵਿੱਚ, ਪਰਵਿੰਦਰ ਝੋਟਾ ਨੇ ਇਸੇ ਦੁਕਾਨਦਾਰ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਉਸਦੇ ਗਲੇ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਪਰੇਡ ਕਰਵਾਈ ਸੀ, ਜਿਸ ਕਾਰਨ ਦੋਵਾਂ ਵਿਚਕਾਰ ਵੱਡਾ ਝਗੜਾ ਹੋ ਗਿਆ ਸੀ।

ਝੋਟਾ ਦੇ ਕਤਲ ਤੋਂ ਬਾਅਦ ਸ਼ਹਿਰ ਵਿੱਚ ਤਣਾਅਪੂਰਨ ਮਾਹੌਲ ਬਣ ਗਿਆ। ਝੋਟਾ ਦੇ ਸਮਰਥਕ ਅਤੇ ਪਰਿਵਾਰਕ ਮੈਂਬਰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ, ਸ਼ਹਿਰ ਬੰਦ ਦਾ ਐਲਾਨ ਕਰ ਦਿੱਤਾ। ਸਾਰੇ ਸਕੂਲਾਂ ਵਿੱਚ ਵੀ ਛੁੱਟੀ ਕਰ ਦਿੱਤੀ ਗਈ ਹੈ। ਉੱਧਰ ਪਰਿਵਾਰ ਨੇ ਵੀ ਮੁਲਜ਼ਮ ਦੀ ਗ੍ਰਿਫਤਾਰੀ ਤੱਕ ਝੋਟਾ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੌਰਾਨ, ਪੁਲਿਸ ਨੇ ਫਰਾਰ ਮੁਲਜ਼ਮ, ਮੈਡੀਕਲ ਸਟੋਰ ਸੰਚਾਲਕ ਅਸ਼ਵਨੀ ਕੁਮਾਰ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਪਰਿਵਾਰ ਨੂੰ ਭਰੋਸਾ ਦੁਆਇਆ ਹੈ ਕਿ 24 ਘੰਟਿਆਂ ਦੇ ਅੰਦਰ ਹੀ ਮੁਲਜ਼ਮ ਸਲਾਖਾਂ ਦੇ ਪਿੱਛੇ ਹੋਵੇਗਾ।

ਸੀਐਮ ਮਾਨ ਨੇ ਬੁਲਾਈ ਹਾਈ ਲੈਵਲ ਬੈਠਕ

ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਸਰਕਾਰ ਵੀ ਐਕਸ਼ਨ ਵਿੱਚ ਆ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ SSPs ਅਤੇ DCs ਨਾਲ ਉੱਚ ਪੱਧਰੀ ਬੈਠਕ ਬੁਲਾਈ ਹੈ। ਇਸ ਬੈਠਕ ਵਿੱਚ ਸੂਬੇ ਦੀ ਕਾਨੂੰਨ-ਵਿਵਸਥਾ ਤੇ ਚਰਚਾ ਕੀਤੀ ਜਾਵੇਗੀ।

ਕੌਣ ਸੀ ਪਰਵਿੰਦਰ ਸਿੰਘ ਝੋਟਾ? ਜਾਣੋ

ਪਰਵਿੰਦਰ ਸਿੰਘ ਝੋਟਾ ਮਾਨਸਾ ਦਾ ਰਹਿਣ ਵਾਲਾ ਸੀ ਤੇ ਉਹ ਕਬੱਡੀ ਦਾ ਖਿਡਾਰੀ ਵੀ ਰਹਿ ਚੁੱਕਿਆ ਸੀ। ਉਹ ਐਂਟੀ ਡਰੱਗ ਐਕਟੀਵਿਸਟ ਵੀ ਸੀ। ਹਾਲਾਂਕਿ, ਉਹ ਕਈ ਵਾਰ ਖ਼ੁਦ ਵੀ ਵਿਵਾਦਾਂ ‘ਚ ਰਹਿ ਚੁੱਕੇ ਸਨ ਤੇ ਜੇਲ੍ਹ ਵੀ ਕੱਟ ਚੁੱਕੇ ਸਨ। ਉਨ੍ਹਾਂ ਖਿਲਾਫ਼ ਕਤਲ ਦੀ ਕੋਸ਼ਿਸ਼, ਆਰਮਜ਼ ਐਕਟ ਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਕਈ ਮਾਮਲੇ ਵੀ ਦਰਜ ਸਨ।

ਸਾਡੇ ਬਜ਼ੁਰਗ ਸਾਡਾ ਮਾਣ’ ਕੈਂਪ, ਸਿਹਤ ਜਾਂਚ ਤੇ ਕਾਨੂੰਨੀ ਹੱਕਾਂ ਬਾਰੇ ਜਾਗਰੂਕਤਾ

ਪਰਵਿੰਦਰ ਸਿੰਘ ਝੋਟਾ 2023 ਵਿੱਚ ਕਥਿਤ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਖਿਲਾਫ ਮੁਹਿੰਮ ਦੀ ਅਗਵਾਈ ਕਰਨ ਲਈ ਸੁਰਖੀਆਂ ਵਿੱਚ ਆਏ ਸਨ। ਉਨ੍ਹਾਂ ਦੀਆਂ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ, ਅਤੇ ਉਨ੍ਹਾਂ ਦੀ ਗ੍ਰਿਫਤਾਰੀ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ, ਪੁਲਿਸ ਕਾਰਵਾਈ ਅਤੇ ਕਾਨੂੰਨ ਨੂੰ ਹੱਥਾਂ ਵਿੱਚ ਲੈਣ ਬਾਰੇ ਬਹਿਸ ਛੇੜ ਦਿੱਤੀ। ਸੋਸ਼ਲ ਮੀਡੀਆ ‘ਤੇ “ਝੋਟਾ” ਵਜੋਂ ਜਾਣੇ ਜਾਂਦੇ ਪਰਵਿੰਦਰ ਸਿੰਘ ਝੋਟਾ ਨੇ ਮਾਨਸਾ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਕੁਝ ਮੈਡੀਕਲ ਸਟੋਰਾਂ ‘ਤੇ ਪਾਬੰਦੀਸ਼ੁਦਾ ਕੈਪਸੂਲ ਵੇਚਣ ਦਾ ਆਰੋਪ ਲਗਾਉਂਦੇ ਹੋਏ ਮੁਹਿੰਮ ਸ਼ੁਰੂ ਕੀਤੀ ਸੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹਨਾਂ ਦਵਾਈਆਂ ਦੀ ਵਿਕਰੀ ਨੌਜਵਾਨਾਂ ਨੂੰ ਨੁਕਸਾਨ ਪਹੁੰਚਾ ਰਹੀ ਹੈ।

ਮੁਲਜ਼ਮ ਦੁਕਾਨਦਾਰ ਨੂੰ ਜੁੱਤੀਆਂ ਦਾ ਹਾਰ ਪਾ ਕੇ ਕਰਵਾਈ ਸੀ ਪਰੇਡ

12 ਜੁਲਾਈ, 2023 ਨੂੰ, ਝੋਟਾ ਅਤੇ ਉਸਦੇ ਸਮਰਥਕਾਂ ਦਾ ਇੱਕ ਮੈਡੀਕਲ ਸਟੋਰ ਮਾਮਲੇ ਵਿੱਚ ਦੁਕਾਨਦਾਰ ਅਸ਼ਵਨੀ ਕੁਮਾਰ ਨਾਲ ਝਗੜਾ ਹੋ ਗਿਆ। ਰਿਪੋਰਟਾਂ ਅਨੁਸਾਰ, ਦੁਕਾਨਦਾਰ ਨੂੰ ਜੁੱਤੀਆਂ ਦੇ ਹਾਰ ਪਾ ਕੇ ਬਾਜ਼ਾਰ ਵਿੱਚ ਘੁੰਮਾਇਆ ਗਿਆ ਸੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣੀ ਸੀ। ਇਸ ਝਗੜੇ ਤੋਂ ਬਾਅਦ, ਪੁਲਿਸ ਨੇ ਪਰਵਿੰਦਰ ਸਿੰਘ ਝੋਟਾ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਖਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਸੀ।ਇਸਤੋਂ ਇਲਾਵਾ ਝੋਟਾ ‘ਤੇ ਹਮਲਾ, ਜਬਰਨ ਦੁਕਾਨ ਵਿੱਚ ਦਾਖ਼ਲ ਹੋਣ ਅਤੇ ਦੰਗਾ ਕਰਨ ਦੇ ਵਰਗ੍ਹੇ ਇਲਜ਼ਾਮ ਵੀ ਲੱਗੇ ਸਨ।ਨਾਲ ਹੀ, ਇੱਕ ਹੋਰ ਪੁਰਾਣੇ ਮਾਮਲੇ ਵਿੱਚ ਉਨ੍ਹਾਂ ਖਿਲਾਫ਼ ਜਬਰੀ ਵਸੂਲੀ ਅਤੇ ਧਮਕੀਆਂ ਦੇਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ। ਸਤੰਬਰ 2023 ਵਿੱਚ ਜੇਲ੍ਹ ਤੋਂ ਇੱਕ ਮਾਮਲੇ ਵਿੱਚ ਪੁਲਿਸ ਵੱਲੋਂ ਮਾਮਲਾ ਵਾਪਸ ਲੈਣ ਤੇ ਝੋਟਾ ਨੂੰ ਕੋਰਟ ਵੱਲੋਂ ਰਿਹਾ ਕਰ ਦਿੱਤਾ ਗਿਆ ਸੀ

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼