Punjab

ਮਨਵਿੰਦਰ ਸਿੰਘ ਗਿਆਸਪੁਰਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ

ਮਨਵਿੰਦਰ ਸਿੰਘ ਗਿਆਸਪੁਰਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ

ਮਨਵਿੰਦਰ ਸਿੰਘ ਗਿਆਸਪੁਰਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ

 ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿਚ ਮਨਵਿੰਦਰ ਸਿੰਘ ਗਿਆਸਪੁਰਾ ਵਿਧਾਇਕ, ਹਲਕਾ ਪਾਇਲ, ਲੁਧਿਆਣਾ ਦਾ ਮਾਮਲਾ ਵਿਚਾਰਿਆ ਗਿਆ। ਮਿਤੀ 12 ਅਕਤੂਬਰ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਮ ਆਦਮੀ ਪਾਰਟੀ ਨਾਲ ਸਬੰਧਤ ਕੁਝ ਵਿਧਾਇਕ ਤੇ ਸਿਆਸਤਦਾਨ ਆਏ ਸਨ, ਜਿਸ ਦੌਰਾਨ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਉਸ ਵੱਲੋਂ ਪਹਿਲਾਂ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਸੰਸਥਾਵਾਂ ਬਾਰੇ ਘਟੀਆ ਤੇ ਅਪਮਾਨਜਨਕ ਸ਼ਬਦਾਵਲੀ ਬੋਲਣ ਕਰਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੰਦਰ ਆਉਣ ਤੋਂ ਸਿੰਘ ਸਾਹਿਬ ਜੀ ਦੇ ਆਦੇਸ਼ ਅਨੁਸਾਰ ਰੋਕਿਆ ਗਿਆ ਸੀ ਅਤੇ ਹਾਜਰ ਹੋਏ ਵਿਧਾਇਕਾਂ ਨੂੰ ਇਸ ਦੀ ਜਾਣਕਾਰੀ ਵੀ ਦਿੱਤੀ ਗਈ ਸੀ। ਪਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਗੁਰੂ ਸਾਹਿਬ ਦੇ ਸਿਰਜੇ ਤਖ਼ਤ ਸਾਹਿਬ ਬਾਰੇ ਝੂਠ ਬੋਲਦਿਆਂ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਉੱਤੇ ਜਾਤੀ ਵਿਤਕਰੇ ਦੇ ਝੂਠੇ ਦੋਸ਼ ਲਗਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਅਤਿ ਘਟੀਆ ਸ਼ਬਦਵਾਲੀ ਵਰਤੀ ਗਈ ਜਿਸ ਨਾਲ ਦੁਨੀਆਂ ਵਿਚ ਵਸਦੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਤੇ ਖ਼ਾਲਸਾ ਪੰਥ ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚੀ ਹੈ।

 ਅੱਜ ਵਫ਼ਦ ਰੂਪ ਵਿਚ ਆਏ ‘ਆਪ’ ਆਗੂਆਂ ਅਤੇ ਵਿਧਾਇਕਾਂ ਨੇ ਮੰਨਿਆ ਕਿ ਮਨਵਿੰਦਰ ਸਿੰਘ ਗਿਆਸਪੁਰਾ ਨੇ ਜਾਣਬੁੱਝ ਕੇ ਜਾਤ ਦਾ ਮੁੱਦਾ ਬਣਾਇਆ, ਜਦਕਿ ਉਸ ਦਿਨ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੋਈ। ਮਨਵਿੰਦਰ ਸਿੰਘ ਗਿਆਸਪੁਰਾ ਨਿੱਜੀ ਸਿਆਸੀ ਲਾਭ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਅਤੇ ਸਿੱਖ ਸਿਧਾਂਤ “ਜਾਣਹੁ ਜੋਤਿ ਨ ਪੂਛਹੁ ਜਾਤੀ ਆਗੈ ਜਾਤਿ ਨ ਹੇ॥” ਦੇ ਉਲਟ ਚੱਲਿਆ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅੰਮ੍ਰਿਤ ਦੀ ਦਾਤ ਬਖ਼ਸ਼ ਕੇ ਜਾਤ-ਪਾਤ, ਊਚ-ਨੀਚ, ਭੇਦ-ਭਾਵ, ਛੂਤ-ਛਾਤ, ਨਸਲ ਭੇਦ, ਰੰਗ ਭੇਦ ਆਦਿ ਵਿਤਕਰੇ ਖਤਮ ਕੀਤੇ ਹਨ। ਪਰ ਇਸ ਨੇ ਅੰਮ੍ਰਿਤਧਾਰੀ ਹੋ ਕੇ ਜਾਤ ਪਾਤ ਅਧਾਰਤ ਝੂਠਾ ਤੇ ਨਫ਼ਰਤ ਫਲਾਉਣ ਦਾ ਬਿਰਤਾਂਤ ਸਿਰਜਿਆ ਹੈ, ਜਿਸ ਕਰਕੇ ਬਹੁਤ ਸਾਰੇ ਸਿੱਖ ਵਿਰੋਧੀ ਅਨਸਰਾਂ ਨੇ ਸਿੱਖ ਸੰਥਾਵਾਂ ਤੇ ਸਿੱਖ ਧਰਮ ਦੇ ਖਿਲਾਫ ਝੂਠਾ ਪ੍ਰਾਪੇਗੰਡਾ ਸ਼ੁਰੂ ਕੀਤਾ। ਇਸ ਨੇ ਸੱਚ ਦੇ ਤਖ਼ਤ ਅਤੇ ਮਨੁੱਖਤਾ ਨੂੰ ਕਲਾਵੇ ਵਿਚ ਲੈਣ ਵਾਲੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਬਾਰੇ ਕੁਫ਼ਰ ਤੋਲਿਆ ਹੈ। ਇਸ ਦਾ ਗੁਨਾਹ ਬਹੁਤ ਗੰਭੀਰ ਅਤੇ ਸਿੱਖ ਸਿਧਾਂਤਾਂ ਨੂੰ ਢਾਹ ਲਗਾਉਣ ਵਾਲਾ ਹੈ, ਇਸ ਲਈ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ। ਸਿੱਖ ਇਸ ਨਾਲ ਸਾਂਝ ਰੱਖਣ ਤੋਂ ਗੁਰੇਜ ਕਰਨ।ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਵੱਡਾ ਆਦੇਸ਼ ਜਾਰੀ ਕਰਦਿਆਂ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਜੱਥੇਦਾਰ ਸਾਹਿਬ ਦੇ ਅਨੁਸਾਰ ਕੋਈ ਸਿੱਖ ਗਿਆਸਪੁਰਾ ਨਾਲ ਨਾ ਸਾਂਝ ਨਾ ਰੱਖੇ। ਇਸ ਦੇ ਨਾਲ ਜੱਥੇਦਾਰ ਸਾਹਿਬ ਵਲੋਂ ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਕੀਰਤਨ ਕਰਨ ‘ਤੇ ਰੋਕ ਲਗਾਈ ਗਈ ਹੈ। ਜੱਥੇਦਾਰ ਅਨੁਸਾਰ ਪ੍ਰਚਾਰਕ ਜੀਵਨ ਸਿੰਘ ਬਗੀਚੀ ਆਪਣੀ ਮਨਮਰਜੀ ਅਨੁਸਾਰ ਵਿਆਖਿਆ ਕਰਕੇ ਸੰਗਤ ਦੇ ਮਨਾਂ ‘ਚ ਭੰਬਲਭੂਸੇ ਪੈਦਾ ਕਰਦੇ ਹਨ, ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼