Punjab

ਨਾਜਾਇਜ਼ ਮਾਈਨਿੰਗ ਖ਼ਿਲਾਫ਼  ਚੰਨੀ ਨੇ ਨੂਰਪੁਰਬੇਦੀ ਚ ਮਾਰਿਆ ਛਾਪਾ ਸ਼ੁਰੂ ਕੀਤੀ ਚਿੱਟਾ ਸੋਨਾ ਮੁਹਿੰਮ

ਨਾਜਾਇਜ਼ ਮਾਈਨਿੰਗ ਖ਼ਿਲਾਫ਼  ਚੰਨੀ ਨੇ ਨੂਰਪੁਰਬੇਦੀ ਚ ਮਾਰਿਆ ਛਾਪਾ ਸ਼ੁਰੂ ਕੀਤੀ ਚਿੱਟਾ ਸੋਨਾ ਮੁਹਿੰਮ

ਨਾਜਾਇਜ਼ ਮਾਈਨਿੰਗ ਖ਼ਿਲਾਫ਼  ਚੰਨੀ ਨੇ ਨੂਰਪੁਰਬੇਦੀ ਚ ਮਾਰਿਆ ਛਾਪਾ, ਸ਼ੁਰੂ ਕੀਤੀ ਚਿੱਟਾ ਸੋਨਾ ਮੁਹਿੰਮ

ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿੱਚ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਇੱਕ ਨਵੀਂ ਤੇ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਹੈ, ਜਿਸ ਨੂੰ ਉਨ੍ਹਾਂ ਵੱਲੋਂ ਚਿੱਟਾ ਸੋਨਾ ਦਾ ਨਾਂਅ ਦਿੱਤਾ ਗਿਆ ਹੈ। ਸੰਸਦ ਮੈਂਬਰ ਚੰਨੀ ਨੇ ਇਸ ਨਿਵੇਕਲੀ ਕਾਰਵਾਈ ਦੀ ਇੱਕ ਵੀਡੀਓ ਆਪਣੇ ਅਧਿਕਾਰਤ ਐਕਸ ਹੈਂਡਲ ਉੱਤੇ ਵੀ ਸਾਂਝੀ ਕੀਤੀ ਹੈ।

ਨਾਜਾਇਜ਼ ਮਾਈਨਿੰਗ ਖ਼ਿਲਾਫ਼ ਚਰਨਜੀਤ ਚੰਨੀ ਨੇ ਨੂਰਪੁਰਬੇਦੀ ਚ ਮਾਰਿਆ ਛਾਪਾ, ਸ਼ੁਰੂ ਕੀਤੀ ਚਿੱਟਾ ਸੋਨਾ ਮੁਹਿੰਮ

ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿੱਚ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਇੱਕ ਨਵੀਂ ਤੇ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਹੈ, ਜਿਸ ਨੂੰ ਉਨ੍ਹਾਂ ਵੱਲੋਂ ਚਿੱਟਾ ਸੋਨਾ ਦਾ ਨਾਂਅ ਦਿੱਤਾ ਗਿਆ ਹੈ। ਸੰਸਦ ਮੈਂਬਰ ਚੰਨੀ ਨੇ ਇਸ ਨਿਵੇਕਲੀ ਕਾਰਵਾਈ ਦੀ ਇੱਕ ਵੀਡੀਓ ਆਪਣੇ ਅਧਿਕਾਰਤ ਐਕਸ ਹੈਂਡਲ ਉੱਤੇ ਵੀ ਸਾਂਝੀ ਕੀਤੀ ਹੈ। ਵੀਡੀਓ ਵਿੱਚ ਉਹ ਵੀਰਵਾਰ ਦੀ ਦਰਮਿਆਨੀ ਰਾਤ ਕਰੀਬ 1 ਵਜੇ ਨੂਰਪੁਰਬੇਦੀ ਇਲਾਕੇ ਦੇ ਪਿੰਡ ਸੈਦਪੁਰ ਅਤੇ ਬੇਈਹਾਰਾ ਵਿਖੇ ਇੱਕ ਰੇਤ ਦੇ ਟਿੱਪਰ ਵਿੱਚ ਸਵਾਰ ਹੋ ਕੇ ਜਾਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਖ਼ੁਦ ਦੱਸਿਆ ਕਿ ਉਹ ਦਰਿਆ ਦੇ ਕੰਢੇ ਸਥਿਤ ਇੱਕ ਨਾਜਾਇਜ਼ ਮਾਈਨਿੰਗ ਵਾਲੀ ਥਾਂ ਤੇ ਜਾ ਰਹੇ ਹਨ ਤਾਂ ਜੋ ਜ਼ਮੀਨੀ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾ ਸਕੇ।ਟਿੱਪਰ ਦੇ ਡਾਲੇ ਵਿੱਚ ਬੈਠ ਕੇ ਅੱਧੀ ਰਾਤ ਨੂੰ ਚਰਨਜੀਤ ਸਿੰਘ ਚੰਨੀ ਨੇ ਕਈ ਲੋਕਾਂ ਅਤੇ ਮੀਡੀਆ ਕਰਮੀਆਂ ਦੀ ਮੌਜੂਦਗੀ ਵਿੱਚ ਮਾਈਨਿੰਗ ਦੀਆਂ ਲਾਈਵ ਤਸਵੀਰਾਂ ਦਿਖਾਈਆਂ। ਉਨ੍ਹਾਂ ਜ਼ੋਰਦਾਰ ਦਾਅਵਾ ਕੀਤਾ ਕਿ ਜਿਸ ਜਗ੍ਹਾ ਉਹ ਮੌਕੇ ਤੇ ਪਹੁੰਚੇ ਹਨ, ਉੱਥੇ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਕੇ ਵੱਡੇ ਪੱਧਰ ਤੇ ਗ਼ੈਰ-ਕਾਨੂੰਨੀ ਖਣਨ ਦਾ ਧੰਦਾ ਚਲਾਇਆ ਜਾ ਰਿਹਾ ਸੀ।

ਚਰਨਜੀਤ ਸਿੰਘ ਚੰਨੀ ਅਨੁਸਾਰ ਜਦੋਂ ਉਹ ਰਾਤ 1 ਵਜੇ ਦੇ ਕਰੀਬ ਮੌਕੇ ਉੱਤੇ ਪਹੁੰਚੇ ਤਾਂ ਉੱਥੇ ਕਈ ਵੱਡੀਆਂ ਪੋਕਲੇਨ ਮਸ਼ੀਨਾਂ ਅਤੇ ਟਿੱਪਰ ਨਾਜਾਇਜ਼ ਢੰਗ ਨਾਲ ਰੇਤ ਕੱਢਣ ਅਤੇ ਲੱਦਣ ਦੇ ਕੰਮ ਵਿੱਚ ਲੱਗੇ ਹੋਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਇੱਥੇ ਬਹੁਤ ਵੱਡੇ ਪੈਮਾਨੇ ਤੇ ਖਣਨ ਮਾਫ਼ੀਆ ਸਰਗਰਮ ਸੀ। ਘਟਨਾ ਸਥਾਨ ਤੇ ਕਈ ਅਜਿਹੇ ਵਾਹਨ ਵੀ ਦੇਖੇ ਗਏ ਜਿਨ੍ਹਾਂ ਉੱਤੇ ਨੰਬਰ ਪਲੇਟਾਂ ਤੱਕ ਨਹੀਂ ਲੱਗੀਆਂ ਹੋਈਆਂ ਸਨ।ਸੰਸਦ ਮੈਂਬਰ ਦੇ ਅਚਾਨਕ ਮੌਕੇ ਤੇ ਪਹੁੰਚਣ ਕਾਰਨ ਉੱਥੇ ਮੌਜੂਦ ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ ਅਤੇ ਉਹ ਆਪਣੇ ਵਾਹਨ, ਮਸ਼ੀਨਰੀ ਤੇ ਹੋਰ ਸਾਮਾਨ ਛੱਡ ਕੇ ਹਨੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਭੱਜਣ ਲੱਗੇ। ਇਸ ਦੌਰਾਨ ਚੰਨੀ ਨੇ ਕੁਝ ਮਸ਼ੀਨਾਂ ਅਤੇ ਟਿੱਪਰਾਂ ਦੇ ਚਾਲਕਾਂ ਨੂੰ ਰੁਕਵਾ ਕੇ ਉਨ੍ਹਾਂ ਕੋਲੋਂ ਮਾਈਨਿੰਗ ਸਬੰਧੀ ਜ਼ਰੂਰੀ ਜਾਣਕਾਰੀ ਤੇ ਦਸਤਾਵੇਜ਼ਾਂ ਬਾਰੇ ਪੁੱਛਗਿੱਛ ਕੀਤੀ।

ਸਾਈਟ ਉੱਤੇ ਮੌਜੂਦਗੀ ਦੌਰਾਨ ਹੀ ਚਰਨਜੀਤ ਸਿੰਘ ਚੰਨੀ ਨੇ ਡਿਪਟੀ ਕਮਿਸ਼ਨਰ (ਡੀਸੀ) ਰੋਪੜ ਨੂੰ ਫ਼ੋਨ ਕਰਕੇ ਸਾਰੇ ਮਾਮਲੇ ਦੀ ਤੁਰੰਤ ਜਾਣਕਾਰੀ ਦਿੱਤੀ ਅਤੇ ਪ੍ਰਸ਼ਾਸਨ ਨੂੰ ਮੌਕੇ ਤੇ ਆ ਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾਹਾਲਾਂਕਿ, ਚੰਨੀ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਸੂਚਨਾ ਦਿੱਤੇ ਜਾਣ ਤੋਂ ਬਾਅਦ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਜਾਂ ਪੁਲਿਸ ਦਾ ਕੋਈ ਵੀ ਜ਼ਿੰਮੇਵਾਰ ਅਧਿਕਾਰੀ ਮੌਕੇ ਤੇ ਨਹੀਂ ਪਹੁੰਚਿਆ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਢਿੱਲੀ ਕਾਰਵਾਈ ਇਹ ਸਪੱਸ਼ਟ ਦਰਸਾਉਂਦੀ ਹੈ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਕਥਿਤ ਤੌਰ ਤੇ ਸ਼ਹਿ ਮਿਲ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਦੀ ਇਹ ਚਿੱਟਾ ਸੋਨਾ ਮੁਹਿੰਮ ਨਾਜਾਇਜ਼ ਮਾਈਨਿੰਗ ਨੂੰ ਨੱਥ ਪਾਉਣ ਤੱਕ ਨਿਰੰਤਰ ਜਾਰੀ ਰਹੇਗੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼