Punjab

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮਾਮਲੇ ‘ਚ ‘ਆਪ’ ਵਿਧਾਇਕ ਡਾ. ਵਿਜੇ ਸਿੰਗਲਾ ਦੀ ਗੱਡੀ ਦਾ ਘਿਰਾਓ : ਮਾਨਸਾ ਸਿਵਲ ਹਸਪਤਾਲ ‘ਚ ਤਣਾਅ

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮਾਮਲੇ 'ਚ 'ਆਪ' ਵਿਧਾਇਕ ਡਾ. ਵਿਜੇ ਸਿੰਗਲਾ ਦੀ ਗੱਡੀ ਦਾ ਘਿਰਾਓ : ਮਾਨਸਾ ਸਿਵਲ ਹਸਪਤਾਲ 'ਚ ਤਣਾਅ

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮਾਮਲੇ ‘ਚ ‘ਆਪ’ ਵਿਧਾਇਕ ਡਾ. ਵਿਜੇ ਸਿੰਗਲਾ ਦੀ ਗੱਡੀ ਦਾ ਘਿਰਾਓ : ਮਾਨਸਾ ਸਿਵਲ ਹਸਪਤਾਲ ‘ਚ ਤਣਾਅ

ਪਰਵਿੰਦਰ ਸਿੰਘ ਝੋਟੇ ਦੇ ਸਮਰਥਕ ਨਿਹੰਗ ਸਿੰਘਾਂ ਨੇ ਕਿਹਾ ਕਿ ਇਹ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਤੇ ਇਤਰਾਜ਼ ਜਤਾਇਆ ਕਿ ਵਿਧਾਇਕ ਡਾਕਟਰ ਵਿਜੇ ਸਿੰਗਲਾ ਇੱਥੇ ਕਿਉਂ ਆਏ ਹਨ। ਜਗਸੀਰ ਸਿੰਘ ਸੀਰਾ ਨੇ ਕਿਹਾ ਕਿ ਸਾਢੇ ਚਾਰ ਸਾਲ ਪਹਿਲਾਂ ਉਨ੍ਹਾਂ ਨੇ ਵੀ ਜਦ ਡਾਕਟਰ ਵਿਜੇ ਸਿੰਗਲਾ ਸਿਹਤ ਮੰਤਰੀ ਸਨ

ਮਾਨਸਾ ਸਿਵਲ ਹਸਪਤਾਲ 'ਚ ਤਣਾਅ : ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮਾਮਲੇ 'ਚ 'ਆਪ' ਵਿਧਾਇਕ ਡਾ. ਵਿਜੇ ਸਿੰਗਲਾ ਦੀ ਗੱਡੀ ਦਾ ਘਿਰਾਓ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪਰਵਿੰਦਰ ਸਿਘ ਝੋਟਾ ਦੇ ਕਤਲ ਮਾਮਲੇ ਵਿੱਚ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਅੱਜ ਉਦੋਂ ਮਾਹੌਲ ਤਨਾਅ ਪੂਰਨ ਹੋ ਗਿਆ, ਜਦ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਵਿਜੇ ਸਿੰਗਲਾ ਜਖਮੀਆਂ ਦਾ ਪਤਾ ਲੈ ਕੇ ਵਾਪਸ ਜਾਣ ਲੱਗੇ। ਇਸ ਦੌਰਾਨ ਡਾਕਟਰ ਵਿਜੇ ਸਿੰਗਲਾ ਜੀ ਗੱਡੀ ਦਾ ਪਰਵਿੰਦਰ ਸਿੰਘ ਦੇ ਸਮਰਥਕਾਂ ਵੱਲੋਂ ਘਿਰਾਓ ਕਰਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਵਿਧਾਇਕ ਦੀ ਗੱਡੀ ਨੂੰ ਘੇਰ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਰੋਸ ਜ਼ਾਹਰ ਕੀਤਾ।ਪਰਵਿੰਦਰ ਸਿੰਘ ਝੋਟੇ ਦੇ ਸਮਰਥਕ ਨਿਹੰਗ ਸਿੰਘਾਂ ਨੇ ਕਿਹਾ ਕਿ ਇਹ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਤੇ ਇਤਰਾਜ਼ ਜਤਾਇਆ ਕਿ ਵਿਧਾਇਕ ਡਾਕਟਰ ਵਿਜੇ ਸਿੰਗਲਾ ਇੱਥੇ ਕਿਉਂ ਆਏ ਹਨ। ਜਗਸੀਰ ਸਿੰਘ ਸੀਰਾ ਨੇ ਕਿਹਾ ਕਿ ਸਾਢੇ ਚਾਰ ਸਾਲ ਪਹਿਲਾਂ ਉਨ੍ਹਾਂ ਨੇ ਵੀ ਜਦ ਡਾਕਟਰ ਵਿਜੇ ਸਿੰਗਲਾ ਸਿਹਤ ਮੰਤਰੀ ਸਨ ਤਾਂ ਉਨ੍ਹਾਂ ਦੇ ਸਾਹਮਣੇ ਚਿੱਟਾ ਲਿਆ ਕੇ ਰੱਖਿਆ ਗਿਆ ਸੀ ਅਤੇ ਅਜੇ ਤੱਕ ਇਹ ਨਸ਼ਾ ਖ਼ਤਮ ਨਹੀਂ ਹੋਇਆ।

naidunia_image

ਉਨ੍ਹਾਂ ਨੇ ਕਿਹਾ ਕਿ ਜਦ ਇਥੇ ਸਭ ਕੁਝ ਸ਼ਾਂਤਮਈ ਚੱਲ ਰਿਹਾ ਹੈ ਤਾਂ ਇੱਥੇ ਆ ਕੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਇਸ ਦੇ ਪਹਿਲਾਂ ਵਿਧਾਇਕ ਡਾਕਟਰ ਸਿੰਗਲਾ ਵੱਲੋਂ ਸਿਵਲ ਹਸਪਤਾਲ ਵਿੱਚ ਦੋ ਜ਼ਖ਼ਮੀਆਂ ਦਾ ਪਤਾ ਲੈ ਗਿਆ ਸੀ ਤੇ ਉਹ ਇਸ ਸਮੇਂ ਆਪਣੀ ਗੱਡੀ ਵਿੱਚ ਬੈਠਣ ਲਈ ਆ ਰਹੇ ਸਨ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਅਤੇ ਸੀਨੀਅਰ ਪੁਲਿਸ ਕਪਤਾਨ ਵੈਭਵ ਚੌਧਰੀ ਵੀ ਮੌਜੂਦ ਸਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼