Punjab

SGPC ਦਾ ਐਲਾਨ,-ਕੇਂਦਰੀ ਸਿੱਖ ਅਜਾਇਬ ਘਰ ‘ਚ ਲਾਈ ਜਾਵੇਗੀ ਪਰਵਿੰਦਰ ਸਿੰਘ ਝੋਟੇ ਦੀ ਤਸਵੀਰ,

SGPC ਦਾ ਐਲਾਨ,-ਕੇਂਦਰੀ ਸਿੱਖ ਅਜਾਇਬ ਘਰ 'ਚ ਲਾਈ ਜਾਵੇਗੀ ਪਰਵਿੰਦਰ ਸਿੰਘ ਝੋਟੇ ਦੀ ਤਸਵੀਰ,

SGPC ਦਾ ਐਲਾਨ,-ਕੇਂਦਰੀ ਸਿੱਖ ਅਜਾਇਬ ਘਰ ‘ਚ ਲਾਈ ਜਾਵੇਗੀ ਪਰਵਿੰਦਰ ਸਿੰਘ ਝੋਟੇ ਦੀ ਤਸਵੀਰ,

ਮਾਨਸਾ : ਨਸ਼ੇ ਖਿਲਾਫ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਅੱਜ ਪੰਜਵਾਂ ਦਿਨ ਹੋ ਚੁੱਕਿਆ, ਅੱਜ ਪੰਜਵੇਂ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮਾਨਸਾ ਪਹੁੰਚੇ। ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨਾਲ ਮੁਲਾਕਾਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਰਿਵਾਰ ਨੂੰ ਹੌਸਲਾ ਦਿੱਤਾ। ਉਥੇ ਹੀ ਐਲਾਨ ਕੀਤਾ ਕਿ ਝੋਟਾ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ ਅਤੇ ਉਨ੍ਹਾਂ ਦੀ ਤਸਵੀਰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ।

ਨੌਜਵਾਨਾਂ ਨੂੰ ਬਚਾਉਣ ਲਈ ਦਿੱਤੀ ਕੁਰਬਾਨੀ

ਪ੍ਰਧਾਨ ਧਾਮੀ ਨੇ ਕਿਹਾ ਕਿ ‘ਸਿੱਖ ਕੌਮ ਝੋਟਾ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗੀ, ਜਿਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਘਾਤਕ ਪਕੜ ਤੋਂ ਬਚਾਉਣ ਲਈ ਲੜਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਹੈ। ਨਸ਼ਿਆਂ ਵਿਰੁੱਧ ਅਤੇ ਨਵੀਂ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਵੱਲੋਂ ਸ਼ੁਰੂ ਕੀਤੇ ਗਏ ਸੰਘਰਸ਼ ਨੂੰ ਅੱਗੇ ਵਧਾਉਣਾ ਸਮੇਂ ਦੀ ਅਹਿਮ ਲੋੜ ਹੈ। ਪਰਵਿੰਦਰ ਸਮਾਜਿਕ ਕੰਮਾਂ ਲਈ ਸ਼ਹੀਦ ਹੋਇਆ ਹੈ, ਇਹ ਪਰਿਵਾਰ ਜਦੋਂ ਵੀ ਅਵਾਜ਼ ਦੇਵੇਗਾ ਐਸਜੀਪੀਸੀ ਉਨ੍ਹਾਂ ਦੇ ਨਾਲ ਹੋਵੇਗੀ।’

ਅਜਾਇਬ ਘਰ ‘ਚ ਲੱਗੇਗੀ ਤਸਵੀਰ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ “ਭਾਈ ਪਰਵਿੰਦਰ ਸਿੰਘ ਸਿੱਖ ਕੌਮ ਦਾ ਸ਼ਹੀਦ ਹੈ ਜਿਸ ਨੂੰ ਸ਼ਹੀਦ ਦਾ ਦਰਜਾ ਦਿੱਤਾ ਗਿਆ ਅਤੇ ਸਿੱਖ ਅਜਾਇਬ ਘਰ ਵਿੱਚ ਪਰਵਿੰਦਰ ਸਿੰਘ ਦੀ ਤਸਵੀਰ ਵੀ ਲਾਈ ਜਾਵੇਗੀ। ਕੇਂਦਰੀ ਸਿੱਖ ਅਜਾਇਬ ਘਰ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਲਗਾਉਣ ਦਾ ਉਦੇਸ਼ ਉਨ੍ਹਾਂ ਦੇ ਸੰਘਰਸ਼ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਗਏ ਯਤਨਾਂ ਨੂੰ ਸਤਿਕਾਰ ਸਹਿਤ ਯਾਦ ਰੱਖਣਾ ਹੈ। ਨਸ਼ਿਆਂ ਵਿਰੁੱਧ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਦੀ ਹਿੰਮਤ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਅਣਡਿੱਠਾ ਨਹੀਂ ਕੀਤਾ ਜਾ ਸਕਦਾ। ਅਜਿਹੇ ਯਤਨਾਂ ਨੂੰ ਅੱਗੇ ਵਧਾ ਕੇ ਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਰਥਕ ਕਦਮ ਚੁੱਕੇ ਜਾ ਸਕਦੇ ਹਨ।”

ਜ਼ਖ਼ਮੀਆਂ ਲਈ 5-5 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ

ਪਿਤਾ ਨੇ ਮਦਦ ਲੈਣ ਤੋਂ ਕੀਤਾ ਇਨਕਾਰ

ਹਰਜਿੰਦਰ ਸਿੰਘ ਧਾਮੀ ਨੇ ਪਰਿਵਾਰ ਨੂੰ ਮਦਦ ਲਈ ਪੇਸ਼ਕਸ਼ ਦਿੱਤੀ ਅਤੇ ਬੱਚਿਆਂ ਲਈ 10-10 ਲੱਖ ਰੁਪਿਆ ਐੱਫਡੀ ਕਰਵਾਉਣ ਦੀ ਗੱਲ ਕੀਤੀ, ਪਰ ਪਰਿਵਾਰ ਨੇ ਇਸ ਪੇਸ਼ਕਸ਼ ਨੂੰ ਮਨਜ਼ੂਰ ਨਹੀਂ ਕੀਤਾ। ਪਿਤਾ ਨੇ ਕਿਹਾ ਕਿ “ਪਰਵਿੰਦਰ ਨੇ ਸਾਨੂੰ ਕਿਹਾ ਸੀ ਕਿ ਕਿਸੇ ਤੋਂ ਵੀ ਕੋਈ ਮਦਦ ਨਹੀਂ ਲੈਣੀ।”

ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਪਰਵਿੰਦਰ ਸਿੰਘ ਨੂੰ ਸ਼ਹੀਦ ਐਲਾਨੇ ਜਾਣ ਨੂੰ ਦੱਸਿਆ ਸਿੱਖ ਧਰਮ ਲਈ ਮਾਣ ਵਾਲੀ ਗੱਲ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਮਾਨਸਾ ਵਿਖੇ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ‘ਪੰਜਾਬ ਵਿੱਚ ਨਸ਼ਾ ਲਗਾਤਾਰ ਵਧ ਰਿਹਾ ਹੈ, ਪਰ ਸਰਕਾਰ ਇਸ ਨੂੰ ਰੋਕਣ ਵਿੱਚ ਨਾਕਾਮ ਦਿਖਾਈ ਦੇ ਰਹੀ ਹੈ। ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੋ ਰਹੇ ਹਨ। ਜਿਹੜੇ ਨੌਜਵਾਨ ਨਸ਼ਿਆਂ ਖ਼ਿਲਾਫ਼ ਜਾਂ ਪੰਜਾਬ ਦੇ ਹੱਕ ਵਿੱਚ ਆਵਾਜ਼ ਉਠਾਉਂਦੇ ਹਨ, ਉਨ੍ਹਾਂ ਨੂੰ ਜਾਂ ਤਾਂ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ ਜਾਂ ਫਿਰ ਉਨ੍ਹਾਂ ਦੇ ਕਤਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਨਸ਼ਿਆਂ ਖ਼ਿਲਾਫ਼ ਜੰਗ ਲੜਦਿਆਂ ਸ਼ਹੀਦ ਹੋਇਆ ਹੈ। ਅੰਮ੍ਰਿਤਪਾਲ ਸਿੰਘ ਪੰਜਾਬ ਦੀ ਗੱਲ ਕਰਦਾ ਸੀ ਅਤੇ ਪੰਜਾਬ ਨੂੰ ਬਚਾਉਣ ਲਈ ਆਵਾਜ਼ ਉਠਾਉਂਦਾ ਰਿਹਾ ਹੈ। ਪਰਵਿੰਦਰ ਸਿੰਘ ਨੂੰ ਸ਼ਹੀਦ ਐਲਾਨਿਆ ਜਾਣਾ ਮਾਣ ਵਾਲੀ ਗੱਲ ਹੈ, ਕਿਉਂਕਿ ਉਹ ਨਸ਼ਿਆਂ ਖ਼ਿਲਾਫ਼ ਲੜਾਈ ਲੜ ਰਿਹਾ ਸੀ ਅਤੇ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਦਾ ਕੰਮ ਕਰ ਰਿਹਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵਿੱਚ ਵੀ ਪਰਵਿੰਦਰ ਸਿੰਘ ਦੀ ਤਸਵੀਰ ਲਗਾਈ ਜਾ ਰਹੀ ਹੈ, ਜੋ ਬਹੁਤ ਵੱਡੀ ਗੱਲ ਹੈ।’

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼